September 10, 2026, 8:16 pm
----------- Advertisement -----------
HomeNewsEntertainmentਇੰਤਜ਼ਾਰ ਖਤਮ! ਤਰਸੇਮ ਜੱਸੜ ਨੇ ਫ਼ਿਲਮ ‘ਗਲਵੱਕੜੀ’ ਦੀ ਨਵੀਂ ਰਿਲੀਜ਼ ਡੇਟ ਦਾ...

ਇੰਤਜ਼ਾਰ ਖਤਮ! ਤਰਸੇਮ ਜੱਸੜ ਨੇ ਫ਼ਿਲਮ ‘ਗਲਵੱਕੜੀ’ ਦੀ ਨਵੀਂ ਰਿਲੀਜ਼ ਡੇਟ ਦਾ ਕੀਤਾ ਐਲਾਨ

Published on

----------- Advertisement -----------

ਪੰਜਾਬੀ ਗੀਤਕਾਰ, ਗਾਇਕ ਤੇ ਅਦਾਕਾਰ ਤਰਸੇਮ ਜੱਸੜ ਆਪਣੀ ਨਵੀਂ ਫ਼ਿਲਮ ‘ਗਲਵੱਕੜੀ’ ਨਾਲ ਇੱਕ ਵਾਰ ਫਿਰ ਤੋਂ ਦਰਸ਼ਕਾਂ ਦਾ ਦਿਲ ਜਿੱਤਣ ਲਈ ਤਿਆਰ ਹਨ। ਦਰਅਸਲ, ਤਰਸੇਮ ਜੱਸੜ ਤੇ ਵਾਮਿਕਾ ਗੱਬੀ ਦੀ ਫਿਲਮ ਗਲਵੱਕੜੀ ਦੀ ਨਵੀਂ ਰਿਲੀਜ਼ ਡੇਟ ਆਊਟ ਹੋ ਚੁੱਕੀ ਹੈ। ਇਹ ਫ਼ਿਲਮ 8 ਅਪ੍ਰੈਲ, 2022 ਨੂੰ ਸਿਨੇਮਾਘਰਾਂ ‘ਚ ਦਰਸ਼ਕਾਂ ਦਾ ਮਨੋਰੰਜਨ ਕਰੇਗੀ। ਦੱਸ ਦਈਏ ਕਿ ਪਹਿਲਾ ਇਹ ਫ਼ਿਲਮ 31 ਦਸੰਬਰ ਨੂੰ ਰਿਲੀਜ਼ ਹੋਣ ਵਾਲੀ ਸੀ, ਪਰ ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਤੇ ਸਿਨੇਮਾਘਰਾਂ ਦੇ ਬੰਦ ਹੋਣ ਦੇ ਚਲਦਿਆਂ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ।

ਤਰਸੇਮ ਨੇ ਆਪਣੀ ਫ਼ਿਲਮ ਦਾ ਨਵਾਂ ਪੋਸਟਰ ਸ਼ੇਅਰ ਕੀਤਾ ਹੈ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਫ਼ਿਲਮ ਦਾ ਪੋਸਟਰ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਲਓ ਜੀ ਗਲਵੱਕੜੀ ਦੀ ਨਵੀਂ ਤਰੀਕ, ਤਰੀਕ ਤੇ ਤਰੀਕ ,ਹੁਣ ਤਾਂ ਆਪਣੇ ਆਪ ਨੂੰ ਹਾਸਾ ਆਉਂਦਾ, ਮਾਰਲੇ ਕੋਰੋਨਾ ਨੇ, ਤੁਹਾਡੇ ਮੈਸੇਜ ਬਹੁਤ ਆ ਰਹੇ ਨੇ ਕੇ ਗਲਵੱਕੜੀ ਕਦੋਂ ਆਉ, ਹੁਣ ਆਖਿਰਕਾਰ ਮਾਲਕ ਮੇਹਰ ਰੱਖੇ ਆਪਾਂ 8 ਅਪ੍ਰੈਲ ਨੂੰ ਰਿਲੀਜ਼ ਕਰ ਦੇਣੀ, ਸਬਰ ਦਾ ਫ਼ਲ ਮਿੱਠਾ ਹੁੰਦਾ …, ਮੂਵੀ ਤੁਹਾਨੂੰ ਬਹੁਤ ਜ਼ਿਆਦਾ ਪਸੰਦ ਆਉ ਮੈਂ ਇਹ ਗੱਲ ਪੂਰੇ ਮਨ ਨਾਲ ਕਹਿ ਸਕਦਾ ਹਾਂ’।

ਉਨ੍ਹਾਂ ਨੇ ਨਾਲ ਹੀ ਫ਼ਿਲਮ ਦੀ ਸਟਾਰ ਕਾਸਟ ਨੂੰ ਵੀ ਟੈਗ ਕੀਤਾ ਹੈ। ਪ੍ਰਸ਼ੰਸਕ ਵੀ ਕਮੈਂਟ ਕਰਕੇ ਆਪਣੀ ਉਤਸੁਕਤਾ ਨੂੰ ਬਿਆਨ ਕਰ ਰਹੇ ਨੇ। ਇਸ ਫ਼ਿਲਮ ਦੀ ਕਹਾਣੀ ਤਰਸੇਮ ਜੱਸੜ ਤੇ ਵਾਮਿਕਾ ਗੱਬੀ ਦੇ ਆਲੇ-ਦੁਆਲੇ ਘੁੰਮਦੀ ਹੋਈ ਨਜ਼ਰ ਆਵੇਗੀ। ਫ਼ਿਲਮ ਦਾ ਸ਼ਾਨਦਾਰ ਟ੍ਰੇਲਰ ਪਹਿਲਾਂ ਹੀ ਦਰਸ਼ਕਾਂ ਦੇ ਰੂਬਰੂ ਹੋ ਚੁੱਕਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...