September 6, 2026, 6:13 am
----------- Advertisement -----------
HomeNewsEntertainmentਫ਼ਿਲਮ 'ਗੰਗੂਬਾਈ ਕਾਠੀਆਵਾੜੀ' ਦਾ ਪਹਿਲਾ ਗੀਤ 'ਢੋਲੀਡਾ' ਹੋਇਆ ਰਿਲੀਜ਼,ਦੇਖੋ ਵੀਡੀਓ

ਫ਼ਿਲਮ ‘ਗੰਗੂਬਾਈ ਕਾਠੀਆਵਾੜੀ’ ਦਾ ਪਹਿਲਾ ਗੀਤ ‘ਢੋਲੀਡਾ’ ਹੋਇਆ ਰਿਲੀਜ਼,ਦੇਖੋ ਵੀਡੀਓ

Published on

----------- Advertisement -----------

ਆਲੀਆ ਭੱਟ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ਗੰਗੂਬਾਈ ਕਾਠੀਆਵਾੜੀ ਦੀ ਰਿਲੀਜ਼ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੀ ਹੈ। ਫਿਲਮ ਦੇ ਹਾਲ ਹੀ ‘ਚ ਰਿਲੀਜ਼ ਹੋਏ ਟ੍ਰੇਲਰ ਤੋਂ ਬਾਅਦ ਹੁਣ ਫਿਲਮ ਦਾ ਪਹਿਲਾ ਗੀਤ ਰਿਲੀਜ਼ ਹੋ ਗਿਆ ਹੈ। ਇਸ ਗੀਤ ਦਾ ਟਾਈਟਲ ਹੈ- ‘ਢੋਲੀਡਾ’, ਜੋ ਆਲੀਆ ਭੱਟ ‘ਤੇ ਫਿਲਮਾਇਆ ਗਿਆ ਹੈ। ਇਸ ਗੀਤ ਨੂੰ ਦਰਸ਼ਕ ਬਹੁਤ ਪਸੰਦ ਕਰ ਰਹੇ ਹਨ। ਇਸ ‘ਚ ਆਲਿਆ ਗਰਬਾ ਕਰਦੀ ਹੋਈ ਨਜ਼ਰ ਆ ਰਹੀ ਹੈ। ਇਸ ਫ਼ਿਲਮ ‘ਚ ਆਲੀਆ ਦੇ ਲੁੱਕ ਅਤੇ ਦਮਦਾਰ ਡਾਈਲਾਗਸ ਨੇ ਲੋਕਾਂ ‘ਚ ਫ਼ਿਲਮ ਦੇਖਣ ਲਈ ਉਤਸ਼ਾਹ ਵੱਧਾ ਦਿੱਤਾ ਹੈ। ਇਸ ਗੀਤ ਵਿੱਚ ਗੁਜਰਾਤੀ ਸੱਭਿਆਚਾਰ ਨੂੰ ਪੇਸ਼ ਕੀਤਾ ਗਿਆ ਹੈ।

YouTube player

ਇਸ ਗੀਤ ਵਿੱਚ ਆਲਿਆ ਭੱਟ (ਗੰਗੂਬਾਈ ਕਾਠਿਆਵਾੜੀ) ਦਾ ਰੋਲ ਨਿਭਾ ਰਹੀ ਹੈ। ਗੀਤ ਦੀ ਵੀਡੀਓ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਅੱਖਾਂ ਵਿੱਚ ਕੱਜਲ ਦੀ ਮੋਟੀ ਧਾਰ, ਮੱਥੇ ਲਾਲ ਬਿੰਦੀ ਤੇ ਵਾਲਾਂ ਵਿੱਚ ਗਜ਼ਰਾ ਲਾ ਕੇ ਚਿੱਟੇ ਰੰਗ ਦੀ ਸਾੜੀ ਵਿੱਚ ਸਜੀ ਆਲਿਆ ਭੱਟ ਬਹੁਤ ਹੀ ਸੋਹਣੀ ਨਜ਼ਰ ਆ ਰਹੀ ਹੈ। ਗੀਤ ਦੇ ਵਿੱਚ ਕਈ ਔਰਤਾਂ ਇੱਕਠੇ ਗੀਤ ਗਾ ਰਹੀਆਂ ਹਨ ਤੇ ਗਰਬਾ ਕਰ ਰਹੀਆਂ ਹਨ। ਇਸ ਗੀਤ ਵਿੱਚ ਆਲਿਆ ਬਹੁਤ ਹੀ ਦਮਦਾਰ ਤੇ ਜੋਸ਼ ਭਰੇ ਅੰਦਾਜ਼ ਵਿੱਚ ਡਾਂਸ ਕਰਦੀ ਹੋਈ ਨਜ਼ਰ ਆ ਰਹੀ ਹੈ। ਆਲੀਆ ਦੇ ਗੀਤ ‘ਢੋਲੀਡਾ’ ਨੂੰ ਕ੍ਰਿਤੀ ਮਹੇਸ਼ ਨੇ ਕੋਰੀਓਗ੍ਰਾਫ ਕੀਤਾ ਹੈ। ਇਸ ਗੀਤ ਨੂੰ ਸਾਹਿਲ ਹਾਡਾ ਨੇ ਕੰਪੋਜ਼ ਕੀਤਾ ਹੈ ਅਤੇ ਜਾਨ੍ਹਵੀ ਸ਼੍ਰੀਮੰਕਰ ਨੇ ਗਾਇਆ ਹੈ। ਆਲੀਆ ਭੱਟ ‘ਤੇ ਫਿਲਮਾਏ ਗਏ ਇਸ ਗੀਤ ਨੂੰ ਦੇਖਣ ਤੋਂ ਬਾਅਦ ਦਰਸ਼ਕਾਂ ‘ਚ ਫਿਲਮ ਦੇਖਣ ਦੀ ਉਤਸੁਕਤਾ ਸਾਫ ਨਜ਼ਰ ਆ ਰਹੀ ਹੈ। ਆਲੀਆ ਦੇ ਇਸ ਗੀਤ ‘ਤੇ ਲੋਕ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਆਲੀਆ ਦੀ ਤਾਰੀਫ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...