July 30, 2026, 8:13 am
----------- Advertisement -----------
HomeNewsEntertainmentOTT 'ਤੇ ਆਵੇਗੀ ਆਲੀਆ ਭੱਟ ਦੀ 'ਗੰਗੂਬਾਈ ਕਾਠੀਆਵਾੜੀ', ਜਾਣੋ ਕਦੋਂ ਅਤੇ ਕਿੱਥੇ...

OTT ‘ਤੇ ਆਵੇਗੀ ਆਲੀਆ ਭੱਟ ਦੀ ‘ਗੰਗੂਬਾਈ ਕਾਠੀਆਵਾੜੀ’, ਜਾਣੋ ਕਦੋਂ ਅਤੇ ਕਿੱਥੇ ਦੇਖ ਸਕੋਗੇ ਫਿਲਮ?

Published on

----------- Advertisement -----------

ਸੰਜੇ ਲੀਲਾ ਭੰਸਾਲੀ ਦੀ ‘ਗੰਗੂਬਾਈ ਕਾਠੀਆਵਾੜੀ’ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਵਾਲੀ ਪਹਿਲੀ ਵੱਡੇ ਬਜਟ ਵਾਲੀ ਫਿਲਮ ਹੈ। ਇਸ ਫਿਲਮ ਦੀ ਘੋਸ਼ਣਾ ਦੇ ਬਾਅਦ ਤੋਂ ਹੀ, ਸਭ ਦੀਆਂ ਨਜ਼ਰਾਂ ਆਲੀਆ ਭੱਟ ਸਟਾਰਰ ਫਿਲਮ ‘ਤੇ ਸਨ ਅਤੇ ਉਮੀਦ ਅਨੁਸਾਰ ਫਿਲਮ ਨੇ ਬਾਕਸ ਆਫਿਸ ‘ਤੇ ਚੰਗਾ ਪ੍ਰਦਰਸ਼ਨ ਕੀਤਾ। ਕੋਰੋਨਾ ਮਹਾਮਾਰੀ ਦੇ ਦੌਰਾਨ, ਨਿਰਮਾਤਾ ਫਿਲਮ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਤੋਂ ਸਿਰਫ ਚਾਰ ਹਫਤਿਆਂ ਬਾਅਦ OTT ਪਲੇਟਫਾਰਮ ‘ਤੇ ਪ੍ਰੀਮੀਅਰ ਕਰਦੇ ਸਨ। ਹਾਲਾਂਕਿ, ਆਲੀਆ ਭੱਟ ਸਟਾਰਰ ਫਿਲਮ ‘ਗੰਗੂਬਾਈ ਕਾਠੀਆਵਾੜੀ’ ਦੇ ਨਿਰਮਾਤਾਵਾਂ ਨੇ ਫੈਸਲਾ ਕੀਤਾ ਹੈ ਕਿ ਉਹ ਸਿਨੇਮਾਘਰਾਂ ਵਿੱਚ ਅੱਠ ਹਫ਼ਤੇ ਪੂਰੇ ਕਰਨ ਤੋਂ ਬਾਅਦ ਹੀ ਫਿਲਮ ਨੂੰ ਡਿਜੀਟਲ ਪਲੇਟਫਾਰਮ ‘ਤੇ ਰਿਲੀਜ਼ ਕਰਨਗੇ।

ਯਾਨੀ 25 ਫਰਵਰੀ ਨੂੰ ਰਿਲੀਜ਼ ਹੋਣ ਵਾਲੀ ਗੰਗੂਬਾਈ ਕਾਠੀਆਵਾੜੀ ਦਾ ਓਟੀਟੀ ਪ੍ਰੀਮੀਅਰ 22 ਅਪ੍ਰੈਲ 2022 ਨੂੰ ਨੈੱਟਫਲਿਕਸ ‘ਤੇ ਕੀਤਾ ਜਾਵੇਗਾ। ਇਸ ਤੋਂ ਇਲਾਵਾ ਤੁਹਾਨੂੰ ਦੱਸ ਦਈਏ ਕਿ ‘ਗੰਗੂਬਾਈ ਕਾਠੀਆਵਾੜੀ’ ਨੇ ਦੂਜੇ ਹਫਤੇ ‘ਚ 35 ਕਰੋੜ ਰੁਪਏ ਦਾ ਸ਼ਾਨਦਾਰ ਕਾਰੋਬਾਰ ਕੀਤਾ ਹੈ। ਹੁਣ ਤੱਕ ਫਿਲਮ ਨੇ ਘਰੇਲੂ ਬਾਕਸ ਆਫਿਸ ‘ਤੇ ਕੁੱਲ 101.50 ਕਰੋੜ ਰੁਪਏ ਦੀ ਕਮਾਈ ਕਰ ਲਈ ਹੈ। ਇਹ ਕਮਾਈ ਪਹਿਲੇ ਹਫ਼ਤੇ ਨਾਲੋਂ 47% ਘੱਟ ਹੈ, ਫਿਰ ਵੀ ਇਸ ਨੂੰ ਚੰਗੀ ਮੰਨਿਆ ਜਾਂਦਾ ਹੈ। ਮੰਨਿਆ ਜਾ ਰਿਹਾ ਹੈ ਕਿ ਤੀਜੇ ਹਫਤੇ ਦੇ ਅੰਤ ਤੱਕ ਫਿਲਮ ਦੀ ਕੁੱਲ ਕਮਾਈ ਲਗਭਗ 125 ਕਰੋੜ ਰੁਪਏ ਹੋ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਕਾਨੂੰਨ: ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੌਂਪਿਆ ਸੋਧਾਂ ਸਬੰਧੀ ਖਰੜਾ

ਬੇਅਦਬੀ ਕਾਨੂੰਨ ‘ਚ ਸੋਧਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਸਰਕਾਰ ਨੇ...

 ਚੰਡੀਗੜ੍ਹ ਮਾਰਚ ਦੌਰਾਨ ਵਧਿਆ ਤਣਾਅ: ‘ਵਾਰਿਸ ਪੰਜਾਬ ਦੇ’ ਦਾ ਸਮਰਥਕ ਪੁਲੀਸ ਦੀ ਵਾਟਰ ਕੈਨਨ ’ਤੇ ਚੜ੍ਹਿਆ

ਚੰਡੀਗੜ੍ਹ ਸਰਹੱਦ ’ਤੇ ਮੁਹਾਲੀ ਵੱਲੋਂ ਆ ਰਹੇ ਰੋਸ ਮਾਰਚ ਨੂੰ ਰੋਕਣ ਲਈ ਪੁਲੀਸ ਵੱਲੋਂ...

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ, ਨਿਹੰਗ ਸਿੰਘ ਨੇ ਦਿੱਤੀ ਚੇਤਾਵਨੀ; ਵੀਡੀਓ ਵਾਇਰਲ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤੇ ਜਾਣ ਦਾ...

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ...