ਕੋਰੋਨਾ ਕੇਸਾਂ ‘ਚ ਰਾਹਤ ਮਿਲਣ ਨਾਲ ਹੀ ਐਂਟਰਟੇਂਮੈਂਟ ਇੰਡਸਟਰੀ ਵੀ ਪਟਰੀ ‘ਤੇ ਆ ਰਹੀ ਹੈ। ਇਸ ਲਈ ਹੀ ਇੱਕ ਤੋਂ ਬਾਅਦ ਇੱਕ ਫਿਲਮਾਂ ਦਾ ਐਲਾਨ ਹੋ ਰਿਹਾ ਹੈ। ਕੁਝ ਫਿਲਮਾਂ ਦੀ ਸ਼ੂਟਿੰਗ ਹੋ ਰਹੀ ਤੇ ਕੁਝ ਸਭ ਤੋਂ ਵੱਧ ਉਡੀਕੀਆਂ ਜਾਣ ਵਾਲੀਆਂ ਫਿਲਮਾਂ ਦੀ ਰਿਲੀਜ਼ ਡੇਟ ਦਾ ਐਲਾਨ ਹੋ ਰਿਹਾ ਹੈ ਜਿਸ ‘ਚ ਹੁਣ ਪੰਜਾਬੀ ਸਿੰਗਰ ਤੇ ਐਕਟਰ ਗਿੱਪੀ ਗਰੇਵਾਲ ਦੀ ਸੁਪਰਹਿੱਟ ਫਿਲਮ ‘Carry On Jatta 3’ ਵੀ ਸ਼ਾਮਲ ਹੈ। ਇਹ ਫ਼ਿਲਮ ਕੈਰੀ ਆਨ ਜੱਟਾ ਦਾ ਸੀਕਵੇਲ ਹੈ । ਇਸ ਫ਼ਿਲਮ ਨੂੰ ਸਮੀਪ ਕੰਗ ਡਾਇਰੈਕਟ ਕਰਨਗੇ ਜਦੋਂਕਿ ਪ੍ਰੋਡਿਊਸ ਕਰਨਗੇ ਖੁਦ ਗਿੱਪੀ ਗਰੇਵਾਲ । ਇਸ ਫ਼ਿਲਮ ਦੇ ਐਲਾਨ ਦੇ ਨਾਲ –ਨਾਲ ਗਿੱਪੀ ਗਰੇਵਾਲ ਨੇ ਫ਼ਿਲਮ ਦੀ ਰਿਲੀਜ਼ ਡੇਟ ਦਾ ਐਲਾਨ ਵੀ ਕਰ ਦਿੱਤਾ ਹੈ ।
ਇਹ ਫ਼ਿਲਮ ਅਗਲੇ ਸਾਲ ਰਿਲੀਜ਼ ਹੋਵੇਗੀ । ਫਿਲਮ ਨਿਰਮਾਤਾ ਗਿੱਪੀ ਗਰੇਵਾਲ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ‘ਕੈਰੀ ਆਨ ਜੱਟਾ 3’ ਦਾ ਪੋਸਟਰ ਸਾਂਝਾ ਕੀਤਾ ਹੈ। ‘ਕੈਰੀ ਆਨ ਜੱਟਾ’ ਫਰੈਂਚਾਇਜ਼ੀ ਦੀ ਇਹ ਤੀਜੀ ਕਿਸ਼ਤ 29 ਜੂਨ 2023 ਨੂੰ ਰਿਲੀਜ਼ ਹੋਣ ਵਾਲੀ ਹੈ। ਫ਼ਿਲਮ ‘ਚ ਬਿੰਨੂ ਢਿੱਲੋਂ, ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ ਨਰੇਸ਼ ਕਥੂਰੀਆ ਸਣੇ ਹੋਰ ਕਈ ਕਲਾਕਾਰ ਨਜ਼ਰ ਆਉਣਗੇ । ਫ਼ਿਲਮ ਨੂੰ ਲੈ ਕੇ ਜਿੱਥੇ ਫ਼ਿਲਮ ਦੀ ਸਟਾਰ ਕਾਸਟ ਉਤਸ਼ਾਹਿਤ ਹੈ, ਉੱਥੇ ਹੀ ਦਰਸ਼ਕ ਨੂੰ ਵੀ ਇਸ ਫ਼ਿਲਮ ਦਾ ਬੇਸਬਰੀ ਦੇ ਨਾਲ ਇੰਤਜ਼ਾਰ ਹੈ । ਇਸ ਤੋਂ ਪਹਿਲਾਂ ਗਿੱਪੀ ਗਰੇਵਾਲ ਜਲਦ ਹੀ ਫ਼ਿਲਮ ‘ਮਾਂ’ ਦੇ ਨਾਲ ਦਰਸ਼ਕਾਂ ਦੇ ਨਾਲ ਰੁਬਰੂ ਹੋਣਗੇ ।