ਗਿੱਪੀ ਗਰੇਵਾਲ (Gippy Grewal) ਆਪਣੇ ਪਿੱਛੇ-ਪਿੱਛੇ ਹਿੱਟ ਗੀਤਾਂ ਨਾਲ ਧੂਮ ਮਚਾ ਰਿਹਾ ਹੈ। ਉਨ੍ਹਾਂ ਨੇ ਹਾਲ ਹੀ ‘ਚ ਸ਼ਾਵਾ ਨੀ ਗਿਰਧਾਰੀ ਲਾਲ ਨਾਲ ਆਪਣੇ ਫੈਨਸ ਨੂੰ ਐਂਟਰਟੈਨ ਕੀਤਾ ਹੈ। ਫਿਲਮ ਉਦਯੋਗ ਵਿੱਚ ਇੱਕ ਦਹਾਕੇ ਤੋਂ ਵੱਧ ਸਮੇਂ ਤੱਕ ਕੰਮ ਕਰਨ ਤੋਂ ਬਾਅਦ ਅਭਿਨੇਤਾ ਨੇ ਆਪਣੇ ਕਰੀਅਰ ਵਿੱਚ ਇੱਕ ਹੋਰ ਮੀਲ ਪੱਥਰ ਜੋੜ ਲਿਆ ਹੈ। ਦੱਸ ਦਈਏ ਕਿ ਉਨ੍ਹਾਂ ਨੇ ਇੱਕ ਹੋਰ ਪ੍ਰੋਡਕਸ਼ਨ ਹਾਊਸ, ਬਿਗ ਡੈਡੀ ਫਿਲਮਜ਼ ਲਾਂਚ ਕਰਨ ਦਾ ਐਲਾਨ ਕੀਤਾ ਹੈ। ਹਰ ਕੋਈ ਜਾਣਦਾ ਹੈ ਕਿ ਗਿੱਪੀ ਪੰਜਾਬੀ ਮਨੋਰੰਜਨ ਇੰਡਸਟਰੀ ਦੇ ਉਨ੍ਹਾਂ ਹੁਨਰਾਂ ਚੋਂ ਇੱਕ ਹੈ ਜੋ ਵੱਖ-ਵੱਖ ਕੰਮ ਕਰਨ ਲਈ ਜਾਣਿਆ ਜਾਂਦਾ ਹੈ।
ਇਸ ਫ਼ਿਲਮ ਦਾ ਟਾਈਟਲ ਜਲਦ ਹੀ ਅਨਾਉਂਸ ਕੀਤਾ ਜਾਵੇਗਾ। ਜੀ ਹਾਂ ਫ਼ਿਲਮ ਦੇ ਪਹਿਲੇ ਦਿਨ ਦੀਆਂ ਤਸਵੀਰਾਂ ਸਾਹਮਣੇ ਆ ਚੁੱਕੀਆਂ ਹਨ । ਜਿਸ ‘ਚ ਨੀਰੂ ਬਾਜਵਾ, ਧੀਰਜ ਕੁਮਾਰ ਦੇ ਫ਼ਿਲਮ ਦੀ ਬਾਕੀ ਦੀ ਟੀਮ ਨਜ਼ਰ ਆ ਰਹੀ ਹੈ। ਸੋਸ਼ਲ ਮੀਡੀਆ ਉੱਤੇ ਗਿੱਪੀ ਗਰੇਵਾਲ ਨੂੰ ਵਧਾਈਆਂ ਦੇਣ ਵਾਲੇ ਮੈਸੇਜਾਂ ਦਾ ਤਾਂਤਾ ਲੱਗਿਆ ਹੋਇਆ ਹੈ। ਜੇ ਗੱਲ ਕਰੀਏ ਗਿੱਪੀ ਗਰੇਵਾਲ ਇਸ ਤੋਂ ਪਹਿਲਾਂ ਹੰਬਲ ਮੋਸ਼ਨ ਪਿਕਚਰ ਨਾਂਅ ਦਾ ਬੈਨਰ ਚਲਾਉਂਦੇ ਨੇ, ਜਿਸ ਦੇ ਹੇਠ ਪਹਿਲਾਂ ਹੀ ਕਈ ਫ਼ਿਲਮਾਂ ਰਿਲੀਜ਼ ਹੋ ਚੁੱਕੀਆਂ ਹਨ।
ਪੰਜਾਬੀ ਫ਼ਿਲਮ ਜਗਤ ਦੀ ਕਮਾਲ ਦੀ ਫ਼ਿਲਮ ਅਰਦਾਸ ਤੇ ਅਰਦਾਸ ਕਰਾਂ ਵੀ ਇਸ ਬੈਨਰ ਹੇਠ ਰਿਲੀਜ਼ ਹੋਈ ਸੀ। ਜੇ ਗੱਲ ਕਰੀਏ ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਤਾਂ ਉਹ ਏਨੀਂ ਦਿਨੀਂ ਆਪਣੇ ਨਵੇਂ-ਨਵੇਂ ਪ੍ਰੋਜੈਕਟਰਾਂ ਉੱਤੇ ਕੰਮ ਕਰ ਰਹੇ ਹਨ। ਹਾਲ ਹੀ ਚ ਉਹ ਆਪਣੀ ਇੱਕ ਹੋਰ ਫ਼ਿਲਮ ਹਨੀਮੂਨ ਦੀ ਸ਼ੂਟਿੰਗ ਪੂਰੀ ਕਰ ਚੁੱਕੇ ਨੇ। ਇਸ ਤੋਂ ਇਲਾਵਾ ਉਹ ਆਪਣੇ ਗੀਤਾਂ ਦੇ ਨਾਲ ਵੀ ਦਰਸ਼ਕਾਂ ਦਾ ਮਨੋਰੰਜਨ ਕਰਦੇ ਰਹਿੰਦੇ ਹਨ। ਸੋਸ਼ਲ ਮੀਡੀਆ ਉੱਤੇ ਗਿੱਪੀ ਗਰੇਵਾਲ ਦੀ ਚੰਗੀ ਫੈਨ ਫਾਲਵਿੰਗ ਹੈ।











