August 10, 2026, 12:20 am
----------- Advertisement -----------
HomeNewsEntertainmentਗਿੱਪੀ ਗਰੇਵਾਲ ਨੇ ਕੀਤਾ ਆਪਣੀ ਨਵੀਂ ਫ਼ਿਲਮ ਮੌਜਾਂ ਹੀ ਮੌਜਾਂ ਦਾ ਐਲਾਨ,...

ਗਿੱਪੀ ਗਰੇਵਾਲ ਨੇ ਕੀਤਾ ਆਪਣੀ ਨਵੀਂ ਫ਼ਿਲਮ ਮੌਜਾਂ ਹੀ ਮੌਜਾਂ ਦਾ ਐਲਾਨ, ਜਾਣੋ ਕਦੋਂ ਹੋਵੇਗੀ ਰਿਲੀਜ਼

Published on

----------- Advertisement -----------

ਗਿੱਪੀ ਗਰੇਵਾਲ ਇੱਕ ਤੋਂ ਬਾਅਦ ਇੱਕ ਕਈ ਫ਼ਿਲਮਾਂ ਲੈ ਕੇ ਆ ਰਹੇ ਹਨ ।ਗਿੱਪੀ ਗਰੇਵਾਲ ਪੰਜਾਬੀ ਫਿਲਮ ਪ੍ਰੋਡਕਸ਼ਨ ਦੀ ਦੌੜ ਵਿੱਚ ਪਿੱਛੇ ਰਹਿਣ ਦੇ ਮੂਡ ਵਿੱਚ ਨਹੀਂ । ਗਾਇਕੀ, ਅਦਾਕਾਰੀ, ਲੇਖਣ ਅਤੇ ਨਿਰਦੇਸ਼ਨ ਦੇ ਖੇਤਰ ਵਿੱਚ ਸਫਲਤਾਪੂਰਵਕ ਆਪਣਾ ਨਾਮ ਕਮਾਉਣ ਤੋਂ ਬਾਅਦ ਗਿੱਪੀ ਗਰੇਵਾਲ ਹੁਣ ਫਿਲਮ ਨਿਰਮਾਤਾ ਦੇ ਖੇਤਰ ਵਿੱਚ ਕਮਾਲ ਕਰ ਰਿਹਾ ਹੈ । ਹੁਣ ਅਦਾਕਾਰ ਨੇ ਆਪਣੀ ਵੈਡਿੰਗ ਐਨੀਵਰਸਰੀ ਦੇ ਮੌਕੇ ‘ਤੇ ਆਪਣੇ ਪ੍ਰਸ਼ੰਸਕਾਂ ਨੂੰ ਤੋਹਫ਼ਾ ਦਿੱਤਾ ਹੈ । ਉਨ੍ਹਾਂ ਨੇ ਆਪਣੀ ਫ਼ਿਲਮ ‘ਮੌਜਾਂ ਹੀ ਮੌਜਾਂ’ (Maujaan Hi Maujaan ) ਦਾ ਐਲਾਨ ਕਰ ਦਿੱਤਾ ਹੈ । ਇਸ ਫ਼ਿਲਮ ‘ਚ ਗਿੱਪੀ ਗਰੇਵਾਲ, ਹਸ਼ਨੀਨ ਚੌਹਾਨ, ਕਰਮਜੀਤ ਅਨਮੋਲ, ਬਿਨੂੰ ਢਿੱਲੋਂ, ਤਨੂ ਗਰੇਵਾਲ ਮੁੱਖ ਭੂਮਿਕਾਵਾਂ ‘ਚ ਨਜ਼ਰ ਆਉਣਗੇ। ਇਸ ਫ਼ਿਲਮ ਨੂੰ ਸਮੀਪ ਕੰਗ ਡਾਇਰੈਕਟ ਕਰ ਰਹੇ ਹਨ। ਜਦੋਂਕਿ ਫ਼ਿਲਮ ਨੂੰ ਅਮਰਦੀਪ ਗਰੇਵਾਲ ਪ੍ਰੋਡਿਊਸ ਕਰ ਰਹੇ ਹਨ।

ਜੀ ਹਾਂ, ਇਹ ਗਿੱਪੀ ਗਰੇਵਾਲ ਦੀ ਆਉਣ ਵਾਲੀ ਫ਼ਿਲਮ ਦਾ ਟਾਈਟਲ ਹੈ। ਫ਼ਿਲਹਾਲ ਇਸ ਫ਼ਿਲਮ ਦੀ ਦੀ ਰਿਲੀਜ਼ ਡੇਟ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ। ਪਰ ਗਿੱਪੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਇੰਨੀਂ ਜਾਣਕਾਰੀ ਜ਼ਰੂਰ ਸ਼ੇਅਰ ਕੀਤੀ ਹੈ ਕਿ ਇਸ ਫ਼ਿਲਮ ਦੀ ਸ਼ੂਟਿੰਗ ਜਲਦ ਸ਼ੁਰੂ ਹੋਵੇਗੀ। ਫ਼ਿਲਮ ਦੇ ਟਾਈਟਲ ਹੇਠਾਂ ਗਾਂਧੀ ਜੀ ਦੇ ਤਿੰਨ ਬਾਂਦਰ ਦੇਖੇ ਜਾ ਸਕਦੇ ਹਨ। ਗਿੱਪੀ ਵੱਲੋਂ ਫ਼ਿਲਮ ਦਾ ਐਲਾਨ ਕਰਨ ਤੋਂ ਬਾਅਦ ਫ਼ੈਨਜ਼ ਐਕਸਾਈਟਡ ਨਜ਼ਰ ਆ ਰਹੇ ਹਨ। ਇਸ ਫ਼ਿਲਮ ਦੀ ਸ਼ੂਟਿੰਗ ਜਲਦ ਸ਼ੁਰੂ ਹੋ ਸਕਦੀ ਹੈ। ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਗਿੱਪੀ ਗਰੇਵਾਲ ਆਪਣੀ ਫ਼ਿਲਮ ‘ਹਨੀਮੂਨ’ ਨੂੰ ਲੈ ਕੇ ਚਰਚਾ ‘ਚ ਹਨ । ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ ਅਤੇ ‘ਅਰਦਾਸ’ ਅਤੇ ‘ਅਰਦਾਸ ਕਰਾਂ’ ਵਰਗੀਆਂ ਬਿਹਤਰੀਨ ਫ਼ਿਲਮਾਂ ਬਣਾਈਆਂ ਹਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ...

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026:ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ...

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...