July 22, 2026, 3:29 pm
----------- Advertisement -----------
HomeNewsEntertainmentਜਨਮਦਿਨ ਮੌਕੇ ਗਿੱਪੀ ਗਰੇਵਾਲ ਨੇ ਫੈਨਜ਼ ਨੂੰ ਦਿੱਤਾ ਖਾਸ ਤੋਹਫਾ, ਕੀਤਾ ਨਵੀਂ...

ਜਨਮਦਿਨ ਮੌਕੇ ਗਿੱਪੀ ਗਰੇਵਾਲ ਨੇ ਫੈਨਜ਼ ਨੂੰ ਦਿੱਤਾ ਖਾਸ ਤੋਹਫਾ, ਕੀਤਾ ਨਵੀਂ ਫਿਲਮ ਦਾ ਐਲਾਨ

Published on

----------- Advertisement -----------

ਪੰਜਾਬੀ ਇੰਡਸਟਰੀ ਦੇ ਸਟਾਰ ਕਲਾਕਾਰ ਗਿੱਪੀ ਗਰੇਵਾਲ ਅੱਜ ਯਾਨਿ 2 ਜਨਵਰੀ ਨੂੰ 39ਵਾਂ ਜਨਮਦਿਨ ਮਨਾ ਰਹੇ ਹਨ। ਗਿੱਪੀ ਦਾ ਜਨਮ 2 ਜਨਵਰੀ 1983 ਨੂੰ ਲੁਧਿਆਣਾ ਦੇ ਪਿੰਡ ਕੂਮਕਲਾਂ ਵਿਖੇ ਹੋਇਆ ਸੀ। ਗਿੱਪੀ ਦੇ ਜਨਮਦਿਨ ਮੌਕੇ ਉਨ੍ਹਾਂ ਨੂੰ ਪਰਿਵਾਰ, ਦੋਸਤਾਂ ਤੇ ਫੈਨਜ਼ ਵੱਲੋਂ ਜਨਮਦਿਨ ਦੀਆਂ ਵਧਾਈਆਂ ਮਿਲ ਰਹੀਆਂ ਹਨ। ਇਸ ਦੇ ਨਾਲ ਹੀ ਦੱਸ ਦਈਏ ਕਿ ਗਿੱਪੀ ਦਾ ਪੂਰਾ ਨਾਂ ਰੁਪਿੰਦਰ ਸਿੰਘ ਗਰੇਵਾਲ ਹੈ। ਗਿੱਪੀ ਨੇ ਆਪਣੇ ਕਰੀਅਰ ਦੀ ਪਹਿਲੀ ਫ਼ਿਲਮ 2010 ‘ਚ ‘ਮੇਲ ਕਰਾਦੇ ਰੱਬਾ’ ਤੋਂ ਕੀਤੀ ਜਿਸ ‘ਚ ਉਸ ਦੇ ਨਾਲ ਜਿੰਮੀ ਸ਼ੇਰਗਿੱਲ ਤੇ ਨੀਰੂ ਬਾਜਵਾ ਸੀ। ਇਸ ਤੋਂ ਬਾਅਦ ਗਿੱਪੀ ਨੇ ‘ਜਿਨ੍ਹਾਂ ਮੇਰਾ ਦਿਲ ਲੁੱਟਿਆ,’ ‘ਕੈਰੀ ਆਨ ਜੱਟਾ’ ਤੇ ‘ਸਿੰਘ ਵਰਸੀਜ਼ ਕੌਰ’ ਵਰਗੀਆਂ ਹਿੱਟ ਫ਼ਿਲਮਾਂ ਕੀਤੀਆਂ। ਗਿੱਪੀ ਦੀ ਕਾਮੇਡੀ ਫ਼ਿਲਮ ‘ਕੈਰੀ ਆਨ ਜੱਟਾ’ ਨੇ ਲੋਕਾਂ ਨੂੰ ਉਨ੍ਹਾਂ ਦੀ ਕਾਮੇਡੀ ਦਾ ਫੈਨ ਬਣਾ ਦਿੱਤਾ। ਇਸ ਫ਼ਿਲਮ ਦੀ ਕਾਮਯਾਬੀ ਤੋਂ ਬਾਅਦ ਉਨ੍ਹਾਂ ਨੇ ਇਸ ਫ਼ਿਲਮ ਦਾ ਸੀਕੂਅਲ ਵੀ ਕੀਤਾ ਜਿਸ ਨੇ ਇੱਕ ਵਾਰ ਫੇਰ ਬਾਕਸ-ਆਫਿਸ ‘ਤੇ ਧਮਾਲ ਕੀਤਾ।

ਆਪਣੇ ਜਨਮ ਦਿਨ ਵਾਲੇ ਦਿਨ ਵੀ ਗਿੱਪੀ ਨੇ ਆਪਣੇ ਫੈਨਸ ਨੂੰ ਖੁਸ਼ ਕਰਨ ਦਾ ਮੌਕਾ ਹੱਥੋਂ ਜਾਣ ਨਹੀਂ ਦਿੱਤਾ ਅਤੇ ਅਗਲੀ ਫਿਲਮ ‘ਸ਼ੇਰਾਂ ਦੀ ਕੌਮ ਪੰਜਾਬੀ’ (Sheran di kaum punjabi) ਦਾ ਐਲਾਨ ਕਰ ਦਿੱਤਾ। ਦੱਸ ਦਈਏ ਕਿ ਇਸ ਬਾਰੇ ਸਿੰਗਰ ਨੇ ਆਪਣੇ ਆਫੀਸ਼ਿਅਲ ਇੰਸਟਾਗ੍ਰਾਮ ਅਕਾਉਂਟ ‘ਤੇ ਇੱਕ ਪੋਸਟ ਸ਼ੇਅਰ ਕੀਤਾ ਹੈ। ਇਸ ਦੇ ਨਾਲ ਕੈਪਸ਼ਨ ਦੇ ਉਨ੍ਹਾਂ ਦੱਸਿਆ ਕਿ ਫਿਲਮ ਅਗਲੇ ਸਾਲ 12 ਅਪ੍ਰੈਲ ਨੂੰ ਸਿਨੇਮਾਘਰਾਂ ‘ਚ ਦਸਤਕ ਦਵੇਗੀ। ਦੱਸ ਦਈਏ ਕਿ ਗਿੱਪੀ ਲਈ ਸਾਲ 2022 ਕਾਫੀ ਸ਼ਾਨਦਾਰ ਰਿਹਾ। ਇਸ ਬੀਤੇ ਸਾਲ ‘ਚ ਉਨ੍ਹਾਂ ਨੇ ਯਾਰ ਮੇਰਾ ਤਿਤਲੀਆਂ ਵਰਗਾ, ਹਨੀਮੂਨ ਸਮੇਤ ਹੋਰ ਕਈ ਸੁਪਰਹਿੱਟ ਫਿਲਮਾਂ ਕੀਤੀਆਂ। ਇਸ ਤੋਂ ਇਲਾਵਾ ਵੀ ਉਨ੍ਹਾਂ ਨੇ ਕਈ ਬਿਹਤਰੀਨ ਫ਼ਿਲਮਾਂ ‘ਚ ਕੰਮ ਕੀਤਾ। ਇੰਨਾ ਹੀ ਨਹੀਂ ਗਿੱਪੀ ਤਾਂ ਬਾਲੀਵੁੱਡ ਦੇ ਹੀਮੈਨ ਧਰਮਿੰਦਰ ਨਾਲ ਵੀ ਫ਼ਿਲਮ ‘ਬਡਲ ਦ ਟ੍ਰਬਲ’ ‘ਚ ਕੰਮ ਕਰ ਚੁੱਕੇ ਹਨ। ਉਨ੍ਹਾਂ ਨੂੰ ਕਈ ਫ਼ਿਲਮਾਂ ਲਈ ਸਨਮਾਨਿਤ ਕੀਤਾ ਜਾ ਚੁੱਕਿਆ ਹੈ। ਗਿੱਪੀ ਨੂੰ 2011 ‘ਚ ਆਈ ਫ਼ਿਲਮ ਜਿਨੇ ਮੇਰਾ ਦਿਲ ਲੁਟਿਆ ਲਈ ਬੈਸਟ ਐਕਟਰ, 2012 ‘ਚ ‘ਪਿਫਾ ਬੇਸਟ ਐਕਟਰ ਤੇ ਪੀਟੀਸੀ ਬੇਸਟ ਐਕਟਰ 2015 ‘ਜੱਟ ਜੇਮਸ ਬਾਂਡ’ ਲਈ ਐਵਾਰਡ ਮਿਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ 16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਬੰਦ, ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਦਰਸ਼ਨਕਾਰੀ ਵਿਦਿਆਰਥੀ ਪ੍ਰਦਰਸ਼ਨ ‘ਤੇ ਡਟੇ ਹੋਏ ਹਨ। ਸੋਮਵਾਰ ਨੂੰ...

ਜੰਤਰ-ਮੰਤਰ ‘ਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਕਾਰਵਾਈ ਦਾ ਮਾਮਲਾ, SC ਵੱਲੋਂ ਤੁਰੰਤ ਸੁਣਵਾਈ ਤੋਂ ਇਨਕਾਰ

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ (CJP) ਦੇ...

ਵਿਆਹ ਦੇ 17 ਸਾਲ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ

ਜ਼ਿਲ੍ਹੇ ਦੇ ਪਿੰਡ ਹਰਿਮਾਜਰਾ ਵਿਖੇ ਵਿਆਹ ਦੇ 17 ਸਾਲ ਬਾਅਦ ਇੱਕ ਔਰਤ ਵੱਲੋਂ ਆਪਣੇ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਅਕਾਲ ਤਖ਼ਤ ਦੇ ਸੁਝਾਵਾਂ ਬਾਰੇ ਪੰਜਾਬ ਸਰਕਾਰ ਨੇ ਕਾਨੂੰਨੀ ਰਾਇ ਮੰਗੀ

ਪੰਜਾਬ ਸਰਕਾਰ ਨੇ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਬਾਰੇ ਅਕਾਲ ਤਖ਼ਤ ਦੇ ਸੁਝਾਵਾਂ ਦੇ...

ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਦੇ ਮਾਮਲੇ...

ਕਾਂਗਰਸ ਦਾ ਭਾਜਪਾ ਖਿਲਾਫ਼ Black Protest, ਕਾਲੇ ਕੱਪੜੇ ਪਾ ਕੇ ਸੰਸਦ ਦੇ ਬਾਹਰ ਪਹੁੰਚੇ ਰਾਹੁਲ ਗਾਂਧੀ

ਕਾਂਗਰਸ ਪਾਰਟੀ ਨੇ NEET ਪ੍ਰੀਖਿਆ ਵਿੱਚ ਧਾਂਦਲੀ ਅਤੇ ਦੇਸ਼ ਭਰ ਵਿੱਚ ਹੋ ਰਹੇ ਪੇਪਰ...

‘BJP ਲੀਡਰਾਂ ਨੂੰ ਤਲਬ ਕੀਤਾ ਜਾਵੇ’, ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸਾਹਿਬ ਨੂੰ ਚਿੱਠੀ ਲਿਖ ਕੀਤੀ ਮੰਗ

ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਕੁਲਦੀਪ ਸਿੰਘ ਗੜਗੱਜ...

ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਕਾਕਰੋਚ ਪਾਰਟੀ ਦਾ ਧਰਨਾ ਖ਼ਤਮ

ਕਾਕਰੋਚ ਜਨਤਾ ਪਾਰਟੀ ਨੇ ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਐਲਾਨ ਕੀਤਾ...

•ਪੰਜਾਬ ਦੀ ਸਿੱਖਿਆ ਕ੍ਰਾਂਤੀ ਸਾਡੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਲਈ ਨਹੀਂ, ਸਗੋਂ ਭਵਿੱਖ ਵਿੱਚ ਮੌਕੇ ਸਿਰਜਣ ਲਈ ਤਿਆਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਜੁਲਾਈ,2026ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ...