October 15, 2026, 8:18 pm
----------- Advertisement -----------
HomeNewsEntertainmentਗਿੱਪੀ ਗਰੇਵਾਲ ਦੀ ਫ਼ਿਲਮ ‘ਮਾਂ’ 6 ਮਈ ਨੂੰ ਦੁਨੀਆਂ ਭਰ ਵਿੱਚ ਹੋਵੇਗੀ...

ਗਿੱਪੀ ਗਰੇਵਾਲ ਦੀ ਫ਼ਿਲਮ ‘ਮਾਂ’ 6 ਮਈ ਨੂੰ ਦੁਨੀਆਂ ਭਰ ਵਿੱਚ ਹੋਵੇਗੀ ਰਿਲੀਜ਼

Published on

----------- Advertisement -----------

ਗਿੱਪੀ ਗਰੇਵਾਲ ਦੀ ਫ਼ਿਲਮ ‘ਮਾਂ’ ਜਲਦ ਹੀ ਰਿਲੀਜ਼ ਹੋਣ ਜਾ ਰਹੀ ਹੈ। ਬੀਤੇ ਦਿਨੀਂ ਇਸ ਫ਼ਿਲਮ ਦਾ ਟ੍ਰੇਲਰ ਰਿਲੀਜ਼ ਹੋਇਆ ਸੀ । ਜਿਸ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਭਾਰਤੀਯ ਸਿਨੇਮਾ ਦੀ ਜ਼ਬਰਦਸਤ ਅਦਾਕਾਰਾ ਦਿਵਿਆ ਦੱਤਾ ਫਿਲਮ ਵਿੱਚ ਮੁੱਖ ਕਿਰਦਾਰ ਨਿਭਾ ਰਹੀ ਹੈ, ਇੱਕ ਮਾਂ, ਜਿਸ ਦੀ ਇਹ ਫਿਲਮ ਕਹਾਣੀ ਪ੍ਰਦਰਸ਼ਿਤ ਕਰਦੀ ਹੈ। ਫਿਲਮ ਬਾਰੇ ਆਪਣੇ ਜਜ਼ਬਾਤ ਸਾਂਝੇ ਕਰਦੇ ਓਹਨਾ ਨੇ ਕਿਹਾ ਕਿ ਫਿਲਮ ਦਾ ਕਿਰਦਾਰ ਨਭਾਉਂਦੇ ਅਤੇ ਸ਼ੂਟ ਕਰਦੇ ਓਹਨਾ ਨੂੰ ਬਹੁਤ ਆਨੰਦ ਆਇਆ ਅਤੇ ਕਹਿੰਦੇ ਨੇ, “ਲੰਬੇ ਸਮੇਂ ਬਾਅਦ ਮੈਂ ਇੱਕ ਪੰਜਾਬੀ ਫਿਲਮ ਕਰ ਰਹੀ ਹਾਂ ਅਤੇ ਇਹ ਇੱਕ ਸ਼ਾਨਦਾਰ ਅਨੁਭਵ ਰਿਹਾ ਹੈ। ਮੈਨੂੰ ਹਮੇਸ਼ਾ ਪੰਜਾਬੀ ਫਿਲਮਾਂ ਕਰਨਾ ਪਸੰਦ ਹੈ ਅਤੇ ਇਹ ਪ੍ਰੋਜੈਕਟ ਮੇਰੇ ਦਿਲ ਦੇ ਬਹੁਤ ਕਰੀਬ ਹੈ।”

ਫ਼ਿਲਮ ਨੂੰ ਗਿੱਪੀ ਗਰੇਵਾਲ ਅਤੇ ਉਨ੍ਹਾਂ ਦੀ ਪਤਨੀ ਰਵਨੀਤ ਗਰੇਵਾਲ ਨੇ ਪ੍ਰੋਡਿਊਸ ਕੀਤਾ ਹੈ । ਇਹ ਫ਼ਿਲਮ ਮਾਂ ਨੂੰ ਸਮਰਪਿਤ ਹੈ ਅਤੇ ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਦਿਵਿਆ ਦੱਤਾ, ਗੁਰਪ੍ਰੀਤ ਘੁੱਗੀ, ਬੱਬਲ ਰਾਏ, ਰਘਬੀਰ ਬੋਲੀ ਸਣੇ ਹੋਰ ਕਈ ਕਲਾਕਾਰ ਨਜ਼ਰ ਆਉਣਗੇ ।ਫ਼ਿਲਮ ਇਸੇ ਸਾਲ 6 ਮਈ 2022 ਨੂੰ ਰਿਲੀਜ਼ ਹੋਵੇਗੀ। ਬੀਤੇ ਦਿਨੀਂ ਗਿੱਪੀ ਗਰੇਵਾਲ ਨੇ ਇਸ ਫ਼ਿਲਮ ਦਾ ਇੱਕ ਪੋਸਟਰ ਸਾਂਝਾ ਕਰਦੇ ਹੋਏ ਇਸ ਦੀ ਰਿਲੀਜ਼ ਡੇਟ ਦਾ ਐਲਾਨ ਵੀ ਕੀਤਾ ਸੀ । ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਇਸ ਤੋਂ ਪਹਿਲਾਂ ਉਨ੍ਹਾਂ ਦੀ ਫ਼ਿਲਮ ‘ਸ਼ਾਵਾ ਨੀ ਗਿਰਧਾਰੀ ਲਾਲ’ ਰਿਲੀਜ਼ ਹੋਣ ਜਾ ਰਹੀ ਹੈ । ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਜੈਸਮੀਨ ਭਸੀਨ ਨਜ਼ਰ ਆਏਗੀ । ਗਿੱਪੀ ਗਰੇਵਾਲ ਇਸ ਤੋਂ ਪਹਿਲਾਂ ਕਈ ਹਿੱਟ ਫ਼ਿਲਮਾਂ ਪੰਜਾਬੀ ਇੰਡਸਟਰੀ ਨੂੰ ਦੇ ਚੁੱਕੇ ਹਨ। ਉਨ੍ਹਾਂ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ।ਗਾਇਕੀ ਦੇ ਖੇਤਰ ‘ਚ ਆਉਣ ਤੋਂ ਪਹਿਲਾਂ ਉਨ੍ਹਾਂ ਨੇ ਕੁਝ ਸਮਾਂ ਦਿੱਲੀ ਦੇ ਇੱਕ ਹੋਟਲ ‘ਚ ਵੀ ਕੰਮ ਕੀਤਾ ਸੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ ।...

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...