July 24, 2026, 10:53 am
----------- Advertisement -----------
HomeNewsEntertainmentਗਿੱਪੀ ਗਰੇਵਾਲ ਨੇ ਆਪਣੇ ਛੋਟੇ ਪੁੱਤਰ ਗੁਰਬਾਜ਼ ਗਰੇਵਾਲ ਦੇ ਸਾਂਝੀ ਕੀਤੀ ਕਿਊਟ...

ਗਿੱਪੀ ਗਰੇਵਾਲ ਨੇ ਆਪਣੇ ਛੋਟੇ ਪੁੱਤਰ ਗੁਰਬਾਜ਼ ਗਰੇਵਾਲ ਦੇ ਸਾਂਝੀ ਕੀਤੀ ਕਿਊਟ ਤਸਵੀਰ

Published on

----------- Advertisement -----------

ਪੰਜਾਬੀ ਗਾਇਕ ਗਿੱਪੀ ਗਰੇਵਾਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਏਨੀਂ ਦਿਨੀਂ ਉਹ ਆਪਣੇ ਬੱਚਿਆਂ ਦੇ ਨਾਲ ਸਮਾਂ ਬਿਤਾਉਂਦੇ ਹੋਏ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਛੋਟੇ ਬੇਟੇ ਗੁਰਬਾਜ਼ ਗਰੇਵਾਲ ਦੇ ਨਾਲ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਕਿ ਗੁਰਬਾਜ਼ ਗਰੇਵਾਲ ਨੇ ਸਿਰ ‘ਤੇ ਪਟਕਾ ਬੰਨਿਆ ਹੋਇਆ ਹੈ । ਇਸ ਤੋਂ ਇਲਾਵਾ ਗਿੱਪੀ ਗਰੇਵਾਲ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਵੀ ਕੁਝ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕੀਤੇ ਹਨ । ਜੇ ਗੱਲ ਕਰੀਏ ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਤਾਂ ਉਹ ਬੈਕ ਟੂ ਬੈਕ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਰਹੇ ਹਨ। ਹਾਲ ਹੀ ਚ ਉਹ ਮਾਂ ਫ਼ਿਲਮ ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋਏ ਸਨ। ਇਸ ਫ਼ਿਲਮ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ।

ਇਸ ਤੋਂ ਇਲਾਵਾ ਗਿੱਪੀ ਗਰੇਵਾਲ ਦੀਆਂ ਫ਼ਿਲਮਾਂ ਹਨੀਮੂਨ, ਯਾਰ ਮੇਰਾ ਤਿੱਤਲੀਆਂ ਵਰਗਾ ਵਰਗੀਆਂ ਕਈ ਫ਼ਿਲਮਾਂ ਰਿਲੀਜ਼ ਲਈ ਤਿਆਰ ਹਨ। ਇਸ ਤੋਂ ਤੁਹਾਨੂੰ ਦੱਸ ਦਈਏ ਕਿ ਗਿੱਪੀ ਗਰੇਵਾਲ ਦਾ ਪਰਿਵਾਰ ਧਾਰਮਿਕ ਹੈ, ਇਸੇ ਕਰਕੇ ਉਨ੍ਹਾਂ ਨੇ ਆਪਣੇ ਬੇਟਿਆਂ ਦਾ ਨਾਂ ਵੀ ਧਾਰਮਿਕ ਹੈ। ਗਿੱਪੀ ਗਰੇਵਾਲ ਦੇ ਇਕ ਬੇਟੇ ਦਾ ਨਾਂ ਗੁਰਫਤਿਹ ਸਿੰਘ ਅਤੇ ਦੂਜੇ ਬੇਟੇ ਦਾ ਨਾਂ ਏਕਓਂਕਾਰ ਸਿੰਘ ਹੈ ਅਤੇ ਸ਼ਾਇਦ ਇਸੇ ਕਰਕੇ ਉਨ੍ਹਾਂ ਨੇ ਆਪਣੇ ਤੀਜੇ ਬੇਟੇ ਦਾ ਨਾਂ ਗੁਰਬਾਜ਼ ਸਿੰਘ ਰੱਖਿਆ ਹੈ। ਗਿੱਪੀ ਗਰੇਵਾਲ ਨੇ ਇਕ ਇੰਟਰਵਿਊ ਵਿਚ ਖੁਲਾਸਾ ਕੀਤਾ ਸੀ ਕਿ ਉਨ੍ਹਾਂ ਨੇ ਆਪਣੇ ਬੇਟਿਆਂ ਦੇ ਇਸ ਤਰ੍ਹਾਂ ਦੇ ਨਾਂ ਕਿਉਂ ਰੱਖੇ। ਗਿੱਪੀ ਮੁਤਾਬਿਕ ਅੱਜ ਲੋਕ ਜਿਸ ਤਰ੍ਹਾਂ ਦੇ ਨਾਂ ਆਪਣੇ ਬੱਚਿਆਂ ਦੇ ਰੱਖਦੇ ਹਨ, ਉਨ੍ਹਾਂ ਨਾਵਾਂ ਦਾ ਕੋਈ ਮਤਲਬ ਨਹੀਂ ਹੁੰਦਾ ਪਰ ਉਨ੍ਹਾਂ ਦੇ ਬੱਚਿਆਂ ਦੇ ਨਾਵਾਂ ਦਾ ਇਕ ਮਤਲਬ ਹੈ। ਗਿੱਪੀ ਨੇ ਦੱਸਿਆ ਕੁਝ ਨਾਂ ਇਸ ਤਰ੍ਹਾਂ ਦੇ ਹੁੰਦੇ ਹਨ, ਜਿਨ੍ਹਾਂ ਨੂੰ ਛੋਟਾ ਕਰਕੇ ਬਦਲਿਆ ਜਾ ਸਕਦਾ ਹੈ। ਇਹ ਨਾਂ ਇਸ ਤਰ੍ਹਾਂ ਦੇ ਹਨ ਕਿ ਇਨ੍ਹਾਂ ਨੂੰ ਬਦਲਿਆ ਨਹੀਂ ਜਾ ਸਕਦਾ। ਇਹੀ ਕਾਰਨ ਹੈ ਗਿੱਪੀ ਗਰੇਵਾਲ ਨੇ ਆਪਣੇ ਬੇਟਿਆਂ ਦਾ ਨਾਂ ਧਾਰਮਿਕ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...