June 3, 2026, 6:38 am
----------- Advertisement -----------
HomeNewsEntertainmentਗਿੱਪੀ ਗਰੇਵਾਲ ਪ੍ਰਸ਼ੰਸਕਾਂ ਨੂੰ ਦੇਣ ਜਾ ਰਹੇ ਹਨ ਇੱਕ ਹੋਰ ਵੱਡਾ ਤੋਹਫ਼ਾ,...

ਗਿੱਪੀ ਗਰੇਵਾਲ ਪ੍ਰਸ਼ੰਸਕਾਂ ਨੂੰ ਦੇਣ ਜਾ ਰਹੇ ਹਨ ਇੱਕ ਹੋਰ ਵੱਡਾ ਤੋਹਫ਼ਾ, ਸਾਂਝਾ ਕੀਤਾ ਨਵੀਂ ਫਿਲਮ ਦਾ ਪੋਸਟਰ

Published on

----------- Advertisement -----------

ਪੰਜਾਬੀ ਗਾਇਕ, ਅਦਾਕਾਰ ਤੇ ਫਿਲਮ ਡਾਇਰੈਕਟਰ ਗਿੱਪੀ ਗਰੇਵਾਲ ਜਲਦ ਹੀ ਆਪਣੀ ਨਵੀਂ ਫ਼ਿਲਮ ‘ਮਾਂ’ ਦੇ ਨਾਲ ਦਰਸ਼ਕਾਂ ‘ਚ ਰੁਬਰੂ ਹੋਣ ਜਾ ਰਹੇ ਹਨ । ਫ਼ਿਲਮ ਇਸੇ ਸਾਲ 6 ਮਈ 2022 ਨੂੰ ਰਿਲੀਜ਼ ਹੋਵੇਗੀ। ਅਦਾਕਾਰ ਨੇ ਇਸ ਦਾ ਇੱਕ ਪੋਸਟਰ ਸਾਂਝਾ ਕਰਦੇ ਹੋਏ ਇਸ ਫ਼ਿਲਮ ਦੀ ਰਿਲੀਜ਼ ਡੇਟ ਦਾ ਖੁਲਾਸਾ ਕੀਤਾ ਹੈ। ਪੋਸਟਰ ਨੂੰ ਵੇਖਣ ਤੋਂ ਲੱਗਦਾ ਹੈ ਕਿ ਫ਼ਿਲਮ ‘ਚ ਦਿਵਿਆ ਦੱਤਾ ਮਾਂ ਦੇ ਕਿਰਦਾਰ ‘ਚ ਨਜ਼ਰ ਆਏਗੀ। ਦਸ ਦੇਈਏ ਕਿ ਇਸ ਫਿਲਮ ਨੂੰ ਗਿੱਪੀ ਗਰੇਵਾਲ ਤੇ ਉਨ੍ਹਾਂ ਦੀ ਪਤਨੀ ਰਵਨੀਤ ਕੌਰ ਗਰੇਵਾਲ ਦੁਆਰਾ ਪ੍ਰੋਡਿਊਸ ਕੀਤਾ ਗਿਆ ਹੈ। ਇਸ ਫਿਲਮ ਨੂੰ ਰਾਣਾ ਰਣਬੀਰ ਦੁਆਰਾ ਲਿਖਿਆ ਗਿਆ ਹੈ। ਪ੍ਰਸ਼ੰਸਕ ਇਸ ਫਿਲਮ ਨੂੰ ਲੈਕੇ ਬਹੁਤ ਹੀ ਉਤਸਾਹਿਤ ਹਨ। ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਇਸ ਤੋਂ ਪਹਿਲਾਂ ਉਨ੍ਹਾਂ ਦੀ ਫ਼ਿਲਮ ‘ਸ਼ਾਵਾ ਨੀ ਗਿਰਧਾਰੀ ਲਾਲ’ ਰਿਲੀਜ਼ ਹੋਈ ਸੀ।

ਇਸ ਦੇ ਨਾਲ ਹੀ ਗਿਪੀ ਗਰੇਵਾਲ ਦੀ ਇਕ ਹੋਰ ਫਿਲਮ ਜਲਦ ਹੀ ਆਵੇਗੀ ਜਿਸ ਵਿੱਚ ਉਨ੍ਹਾਂ ਦੇ ਨਾਲ ਜੈਸਮੀਨ ਭਸੀਨ ਨਜ਼ਰ ਆਏਗੀ। ਗਿੱਪੀ ਗਰੇਵਾਲ ਇਸ ਤੋਂ ਪਹਿਲਾਂ ਕਈ ਹਿੱਟ ਫ਼ਿਲਮਾਂ ਪੰਜਾਬੀ ਇੰਡਸਟਰੀ ਨੂੰ ਦੇ ਚੁੱਕੇ ਹਨ। ਉਨ੍ਹਾਂ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਜਿਸ ਤੋਂ ਬਾਅਦ ਹੌਲੀ ਹੌਲੀ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਹੁਣ ਉਨ੍ਹਾਂ ਦਾ ਨਾਮ ਚੋਟੀ ਦੇ ਅਦਾਕਾਰਾਂ ਦੀ ਸੂਚੀ ‘ਚ ਆਉਂਦਾ ਹੈ। ਗਿੱਪੀ ਗਰੇਵਾਲ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਦੀ ਪਤਨੀ ਦਾ ਨਾਮ ਰਵਨੀਤ ਕੌਰ ਗਰੇਵਾਲ ਹੈ ਅਤੇ ਉਨ੍ਹਾਂ ਦੇ ਤਿੰਨ ਪੁੱਤਰ ਹਨ । ਸ਼ਿੰਦਾ, ਏਕਮ, ਅਤੇ ਗੁਰਬਾਜ਼ ਗਰੇਵਾਲ। ਉਹ ਆਪਣੇ ਤਿੰਨਾਂ ਬੇਟਿਆਂ ਦੇ ਨਾਲ ਅਕਸਰ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ; ਆਈ.ਆਈ.ਟੀ. ਕੁਆਲੀਫਾਇਰਾਂ ਵਿੱਚ 34 ਫੀਸਦ ਵਾਧਾ ਦਰਜ

ਚੰਡੀਗੜ੍ਹ, 2 ਜੂਨ:ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ”...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

*ਚੰਡੀਗੜ੍ਹ; 2 ਜੂਨ*ਪਿਛਲੇ ਕੁਝ ਦਹਾਕਿਆਂ ਦੌਰਾਨ ਪੰਜਾਬ ਵਿੱਚ ਹੋਏ ਖੇਤੀਬਾੜੀ ਸੁਧਾਰਾਂ ਵਿੱਚ ਸਭ ਤੋਂ...

ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ*

ਚੰਡੀਗੜ੍ਹ, 2 ਜੂਨ:ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਬੱਡੀ...

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ...

ਭਗਵੰਤ ਮਾਨ ਸਰਕਾਰ ਨੇ ਚੋਣ ਵਿਭਾਗ ਵਿੱਚ ਪ੍ਰਸ਼ਾਸਕੀ ਅੜਿੱਕੇ ਖਤਮ ਕੀਤੇ, ਅਹਿਮ ਅਸਾਮੀਆਂ ਭਰਨ ਲਈ ਰਾਹ ਪੱਧਰਾ ਹੋਇਆ

ਚੰਡੀਗੜ੍ਹ, 1 ਜੂਨ 2026ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ...

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਚੰਡੀਗੜ੍ਹ, 1 ਜੂਨ:ਪੜ੍ਹਾਈ-ਲਿਖਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ....

ਪੰਜਾਬ ‘ਚ ਮੁੜ 4 ਨਗਰ ਕੌਂਸਲ ਲਈ 13 ਜੂਨ ਨੂੰ ਹੋਵੇਗੀ ਵੋਟਿੰਗ, EVM ਮਸ਼ੀਨਾਂ ਰਾਹੀਂ ਵੋਟਾਂ ਪਾਉਣ ਦੀ ਮਿਲੀ ਮਨਜ਼ੂਰੀ

ਪੰਜਾਬ ਵਿਚ 4 ਨਗਰ ਕੌਂਸਲਾਂ ਲਈ 13 ਜੂਨ ਨੂੰ ਵੋਟਾਂ ਪੈਣਗੀਆਂ। ਗੁਰਦਾਸਪੁਰ, ਕਾਦੀਆ, ਸ਼ਾਮ...