June 3, 2026, 4:48 am
----------- Advertisement -----------
HomeNewsBreaking Newsਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਦੀ ਮੋਹਾਲੀ ਅਦਾਲਤ ਵਿੱਚ ਪੇਸ਼ੀ ਅੱਜ, ਪੜ੍ਹੋ...

ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਦੀ ਮੋਹਾਲੀ ਅਦਾਲਤ ਵਿੱਚ ਪੇਸ਼ੀ ਅੱਜ, ਪੜ੍ਹੋ ਕੀ ਹੈ ਮਾਮਲਾ

Published on

----------- Advertisement -----------

ਚੰਡੀਗੜ੍ਹ, 20 ਅਗਸਤ 2024 (ਬਲਜੀਤ ਮਰਵਾਹਾ) – ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਦੀ ਮੋਹਾਲੀ ਅਦਾਲਤ ਵਿੱਚ ਅੱਜ ਪੇਸ਼ੀ ਹੈ। ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ ਦੀ ਅਦਾਲਤ ਮੋਹਾਲੀ ਵੱਲੋਂ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਸਨ, ਜਿਸ ਦੀ ਪੇਸ਼ੀ ਅਤੇ ਸੁਣਵਾਈ ਅੱਜ 20 ਅਗਸਤ ਨੂੰ ਨਿਰਧਾਰਿਤ ਕੀਤੀ ਗਈ ਸੀ। ਅਦਾਲਤ ਵੱਲੋਂ ਇਹ ਸੁਣਵਾਈ ਗੈਂਗਸਟਰ ਦਿਲਪ੍ਰੀਤ ਬਾਬਾ ਅਤੇ ਗਿੱਪੀ ਗਰੇਵਾਲ ਨਾਲ ਜੁੜੇ ਇਕ ਅਹਿਮ ਮਾਮਲੇ ਅਧੀਨ ਕੀਤੀ ਗਈ ਹੈ।

ਜਿਕਰਯੋਗ ਹੈ ਕਿ ਸਾਲ 2018 ਵਿੱਚ ਗਿੱਪੀ ਗਰੇਵਾਲ ਵੱਲੋ ਮੁਹਾਲੀ ਪੁਲਿਸ ਕੋਲ ਐਫਆਈਆਰ ਦਰਜ ਕਰਵਾਈ ਸੀ ਕਿ ਉਸ ਨੂੰ ਗੈਂਗਸਟਰ ਦਿਲਪ੍ਰੀਤ ਬਾਬਾ ਨੇ ਮੈਸੇਜ ਰਾਹੀਂ ਰੰਗਦਾਰੀ ਸਬੰਧਤ ਧਮਕੀ ਦਿੱਤੀ। ਉਕਤ ਮਾਮਲੇ ਵਿੱਚ ਕਾਰਵਾਈ ਕਰਦਿਆ ਮੋਹਾਲੀ ਦੇ ਫੇਜ਼-8 ਥਾਣੇ ਵਿੱਚ ਦਿਲਪ੍ਰੀਤ ਬਾਬਾ ਖਿਲਾਫ਼ ਕੇਸ ਦਰਜ ਕੀਤਾ ਗਿਆ, ਪਰ ਉਦੋਂ ਤੋਂ ਇਹ ਅਦਾਲਤ ਵਿੱਚ ਸੁਣਵਾਈ ਅਧੀਨ ਚੱਲ ਰਹੇ ਇਸ ਮਾਮਲੇ ਵਿਚ ਗਿੱਪੀ ਗਰੇਵਾਲ ਅਦਾਲਤ ਵਿੱਚ ਪੇਸ਼ ਹੋ ਕੇ ਗਵਾਹੀ ਨਹੀਂ ਦੇ ਰਹੇ ਸਨ।

ਇਸੇ ਮੱਦੇਨਜ਼ਰ ਅਦਾਲਤ ਵੱਲੋ ਉਨਾਂ ਨੂੰ 24 ਜੁਲਾਈ ਨੂੰ ਪੇਸ਼ ਹੋਣ ਲਈ 5 ਹਜ਼ਾਰ ਰੁਪਏ ਦਾ ਜ਼ਮਾਨਤੀ ਸੰਮਨ ਵੀ ਭੇਜਿਆ ਗਿਆ ਸੀ, ਪਰ ਇਸ ਦੇ ਬਾਵਜੂਦ ਉਨਾਂ ਦੀ ਇਸ ਸਬੰਧਤ ਕੀਤੀ ਜਾ ਰਹੀ ਨਜ਼ਰਅੰਦਾਜ਼ ਦੇ ਚੱਲਦਿਆ ਹੁਣ ਉਨਾਂ ਖਿਲਾਫ਼ ਸੰਮਨ ਜਾਰੀ ਕਰ ਦਿੱਤੇ ਗਏ ਹਨ, ਜਿਨ੍ਹਾਂ ਨੂੰ 20 ਅਗਸਤ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ।

ਉਲੇਖਯੋਗ ਹੈ ਕਿ 31 ਮਈ 2018 ਨੂੰ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਨੂੰ ਕਿਸੇ ਅਣਜਾਣ ਨੰਬਰ ਤੋਂ ਆਪਣੇ ਵਟਸਐਪ ‘ਤੇ ਵਾਇਸ ਅਤੇ ਟੈਕਸਟ ਮੈਸੇਜ ਆਇਆ ਸੀ ਜਿਸ ਵਿੱਚ ਉਨਾਂ ਨੂੰ ਇੱਕ ਨੰਬਰ ਦਿੱਤਾ ਗਿਆ ਸੀ ਅਤੇ ਇਸ ਨੰਬਰ ‘ਤੇ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਨਾਲ ਕਥਿਤ ਰੰਗਦਾਰੀ ਸਬੰਧਤ ਗੱਲ ਕਰਨ ਲਈ ਕਿਹਾ ਗਿਆ ਜਿਸ ਉੱਤੇ ਅਦਾਕਾਰ ਵੱਲੋ ਮੁਹਾਲੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾ ਕੇ ਸੁਰੱਖਿਆ ਅਤੇ ਕਾਰਵਾਈ ਦੀ ਗੁਹਾਰ ਲਗਾਈ ਗਈ ਸੀ, ਪਰ ਹੁਣ ਉਹ ਖੁਦ ਹੀ ਇਸ ਮਾਮਲੇ ਤੋਂ ਪੈਰ ਪਿਛਾਂਹ ਖਿੱਚ ਰਹੇ ਹਨ।

ਹਾਲ ਫਿਲਹਾਲ ਆਪਣੀ ਨਵੀਂ ਪੰਜਾਬੀ ਫ਼ਿਲਮ ‘ਅਰਦਾਸ ਸਰਬੱਤ ਦੇ ਭਲੇ ਦੀ’ ਰਿਲੀਜਿੰਗ ਤਿਆਰੀਆਂ ਵਿੱਚ ਰੁੱਝੇ ਹੋਏ ਅਦਾਕਾਰ- ਗਾਇਕ ਅਤੇ ਨਿਰਮਾਤਾ ਗਿੱਪੀ ਗਰੇਵਾਲ ਇੰਨੀ ਦਿਨੀ ਕੈਨੇਡਾ ਸਥਿਤ ਅਪਣੇ ਘਰ ਵਿੱਚ ਹੀ ਹਨ, ਜੋ ਆਪਣੀ ਉਕਤ ਪੇਸ਼ੀ ਤੇ ਹਾਜ਼ਰ ਹੋਣਗੇ ਜਾਂ ਨਹੀਂ ਇਸ ਦਾ ਖੁਲਾਸਾ ਤਾਂ ਆਉਣ ਵਾਲੇ ਦਿਨਾਂ ਵਿੱਚ ਹੀ ਹੋ ਪਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ; ਆਈ.ਆਈ.ਟੀ. ਕੁਆਲੀਫਾਇਰਾਂ ਵਿੱਚ 34 ਫੀਸਦ ਵਾਧਾ ਦਰਜ

ਚੰਡੀਗੜ੍ਹ, 2 ਜੂਨ:ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ”...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

*ਚੰਡੀਗੜ੍ਹ; 2 ਜੂਨ*ਪਿਛਲੇ ਕੁਝ ਦਹਾਕਿਆਂ ਦੌਰਾਨ ਪੰਜਾਬ ਵਿੱਚ ਹੋਏ ਖੇਤੀਬਾੜੀ ਸੁਧਾਰਾਂ ਵਿੱਚ ਸਭ ਤੋਂ...

ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ*

ਚੰਡੀਗੜ੍ਹ, 2 ਜੂਨ:ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਬੱਡੀ...

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ...

ਭਗਵੰਤ ਮਾਨ ਸਰਕਾਰ ਨੇ ਚੋਣ ਵਿਭਾਗ ਵਿੱਚ ਪ੍ਰਸ਼ਾਸਕੀ ਅੜਿੱਕੇ ਖਤਮ ਕੀਤੇ, ਅਹਿਮ ਅਸਾਮੀਆਂ ਭਰਨ ਲਈ ਰਾਹ ਪੱਧਰਾ ਹੋਇਆ

ਚੰਡੀਗੜ੍ਹ, 1 ਜੂਨ 2026ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ...

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਚੰਡੀਗੜ੍ਹ, 1 ਜੂਨ:ਪੜ੍ਹਾਈ-ਲਿਖਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ....

ਪੰਜਾਬ ‘ਚ ਮੁੜ 4 ਨਗਰ ਕੌਂਸਲ ਲਈ 13 ਜੂਨ ਨੂੰ ਹੋਵੇਗੀ ਵੋਟਿੰਗ, EVM ਮਸ਼ੀਨਾਂ ਰਾਹੀਂ ਵੋਟਾਂ ਪਾਉਣ ਦੀ ਮਿਲੀ ਮਨਜ਼ੂਰੀ

ਪੰਜਾਬ ਵਿਚ 4 ਨਗਰ ਕੌਂਸਲਾਂ ਲਈ 13 ਜੂਨ ਨੂੰ ਵੋਟਾਂ ਪੈਣਗੀਆਂ। ਗੁਰਦਾਸਪੁਰ, ਕਾਦੀਆ, ਸ਼ਾਮ...