ਪੰਜਾਬੀ ਫ਼ਿਲਮਾਂ ਦੇ ਐਕਟਰ ਤੇ ਸਿੰਗਰ ਗਿੱਪੀ ਗਰੇਵਾਲ ਅੱਜ ਯਾਨੀ 2 ਜਨਵਰੀ ਨੂੰ ਆਪਣਾ 39ਵਾਂ ਜਨਮ ਦਿਨ ਮਨਾ ਰਹੇ ਹਨ। ਉਨ੍ਹਾਂ ਦਾ ਜਨਮ ਲੁਧਿਆਣਾ ਦੇ ਕੂੰਮਕਲਾਂ ‘ਚ 2 ਜਨਵਰੀ, 1982 ਨੂੰ ਹੋਇਆ। ਇਸ ਦੇ ਨਾਲ ਹੀ ਦੱਸ ਦਈਏ ਕਿ ਗਿੱਪੀ ਦਾ ਪੂਰਾ ਨਾਂ ਰੁਪਿੰਦਰ ਸਿੰਘ ਗਰੇਵਾਲ ਹੈ। ਗਾਇਕ ਦੀ ਪਤਨੀ ਰਵਨੀਤ ਗਰੇਵਾਲ ਨੇ ਗਾਇਕ ਦੇ ਨਾਲ ਇੱਕ ਰੋਮਾਂਟਿਕ ਤਸਵੀਰ ਸਾਂਝੀ ਕਰਦੇ ਹੋਏ ਜਨਮ ਦਿਨ ਦੀ ਵਧਾਈ ਦਿੱਤੀ ਹੈ । ਰਵਨੀਤ ਗਰੇਵਾਲ ਨੇ ਗਿੱਪੀ ਗਰੇਵਾਲ ਦੇ ਨਾਲ ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਲਿਖਿਆ ‘ਜਨਮ ਦਿਨ ਮੁਬਾਰਕ ਪਿਆਰੇ ਪਤੀ, ਮੇਰੀ ਜ਼ਿੰਦਗੀ ਦੀ ਹਰ ਚੀਜ਼ ਤੁਹਾਡੇ ਤੋਂ ਸ਼ੁਰੂ ਹੁੰਦੀ ਹੈ ਅਤੇ ਜ਼ਿੰਦਗੀ ਦੀ ਹਰ ਗੱਲ ਤੁਹਾਡੇ ‘ਤੇ ਖਤਮ ਹੁੰਦੀ ਹੈ’। ਤੁਸੀਂ ਮੇਰੀ ਰੂਹ ਹੋ, ਤੁਸੀਂ ਤੁਸੀਂ ਮੇਰੇ ਸਭ ਤੋਂ ਚੰਗੇ ਦੋਸਤ ਹੋ ਮੈਂ ਤੁਹਾਨੂੰ ਹਮੇਸ਼ਾ ਪਿਆਰ ਕਰਦੀ ਹਾਂ’।
ਰਵਨੀਤ ਗਰੇਵਾਲ ਦੇ ਵੱਲੋਂ ਸਾਂਝੀ ਕੀਤੀ ਗਈ ਇਸ ਪੋਸਟ ‘ਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ । ਇਸ ਦੇ ਨਾਲ ਹੀ ਗਾਇਕ ਨੂੰ ਜਨਮ ਦਿਨ ‘ਤੇ ਵਧਾਈ ਦਿੱਤੀ ਜਾ ਰਹੀ ਹੈ । ਗਿੱਪੀ ਨੇ ਆਪਣੇ ਕਰੀਅਰ ਦੀ ਪਹਿਲੀ ਫ਼ਿਲਮ 2010 ‘ਚ ‘ਮੇਲ ਕਰਾਦੇ ਰੱਬਾ’ ਤੋਂ ਕੀਤੀ ਜਿਸ ‘ਚ ਉਸ ਦੇ ਨਾਲ ਜਿੰਮੀ ਸ਼ੇਰਗਿੱਲ ਤੇ ਨੀਰੂ ਬਾਜਵਾ ਸੀ। ਇਸ ਤੋਂ ਬਾਅਦ ਗਿੱਪੀ ਨੇ ‘ਜਿਨ੍ਹਾਂ ਮੇਰਾ ਦਿਲ ਲੁੱਟਿਆ,’ ‘ਕੈਰੀ ਆਨ ਜੱਟਾ’ ਤੇ ‘ਸਿੰਘ ਵਰਸੀਜ਼ ਕੌਰ’ ਵਰਗੀਆਂ ਹਿੱਟ ਫ਼ਿਲਮਾਂ ਕੀਤੀਆਂ। ਗਿੱਪੀ ਦੀ ਕਾਮੇਡੀ ਫ਼ਿਲਮ ‘ਕੈਰੀ ਆਨ ਜੱਟਾ’ ਨੇ ਲੋਕਾਂ ਨੂੰ ਉਨ੍ਹਾਂ ਦੀ ਕਾਮੇਡੀ ਦਾ ਫੈਨ ਬਣਾ ਦਿੱਤਾ। ਇਸ ਫ਼ਿਲਮ ਦੀ ਕਾਮਯਾਬੀ ਤੋਂ ਬਾਅਦ ਉਨ੍ਹਾਂ ਨੇ ਇਸ ਫ਼ਿਲਮ ਦਾ ਸੀਕੂਅਲ ਵੀ ਕੀਤਾ ਜਿਸ ਨੇ ਇੱਕ ਵਾਰ ਫੇਰ ਬਾਕਸ-ਆਫਿਸ ‘ਤੇ ਧਮਾਲ ਕੀਤਾ।
ਦੱਸ ਦਈਏ ਕਿ ਗਿੱਪੀ ਲਈ ਸਾਲ 2022 ਕਾਫੀ ਸ਼ਾਨਦਾਰ ਰਿਹਾ। ਇਸ ਬੀਤੇ ਸਾਲ ‘ਚ ਉਨ੍ਹਾਂ ਨੇ ਯਾਰ ਮੇਰਾ ਤਿਤਲੀਆਂ ਵਰਗਾ, ਹਨੀਮੂਨ ਸਮੇਤ ਹੋਰ ਕਈ ਸੁਪਰਹਿੱਟ ਫਿਲਮਾਂ ਕੀਤੀਆਂ। ਇਸ ਤੋਂ ਇਲਾਵਾ ਵੀ ਉਨ੍ਹਾਂ ਨੇ ਕਈ ਬਿਹਤਰੀਨ ਫ਼ਿਲਮਾਂ ‘ਚ ਕੰਮ ਕੀਤਾ। ਇੰਨਾ ਹੀ ਨਹੀਂ ਗਿੱਪੀ ਤਾਂ ਬਾਲੀਵੁੱਡ ਦੇ ਹੀਮੈਨ ਧਰਮਿੰਦਰ ਨਾਲ ਵੀ ਫ਼ਿਲਮ ‘ਬਡਲ ਦ ਟ੍ਰਬਲ’ ‘ਚ ਕੰਮ ਕਰ ਚੁੱਕੇ ਹਨ। ਉਨ੍ਹਾਂ ਨੂੰ ਕਈ ਫ਼ਿਲਮਾਂ ਲਈ ਸਨਮਾਨਿਤ ਕੀਤਾ ਜਾ ਚੁੱਕਿਆ ਹੈ। ਗਿੱਪੀ ਨੂੰ 2011 ‘ਚ ਆਈ ਫ਼ਿਲਮ ਜਿਨੇ ਮੇਰਾ ਦਿਲ ਲੁਟਿਆ ਲਈ ਬੈਸਟ ਐਕਟਰ, 2012 ‘ਚ ‘ਪਿਫਾ ਬੇਸਟ ਐਕਟਰ ਤੇ ਪੀਟੀਸੀ ਬੇਸਟ ਐਕਟਰ 2015 ‘ਜੱਟ ਜੇਮਸ ਬਾਂਡ’ ਲਈ ਐਵਾਰਡ ਮਿਲਿਆ।












