ਪੰਜਾਬੀ ਫ਼ਿਲਮੀ ਤੇ ਮਿਊਜ਼ਿਕ ਜਗਤ ਦੇ ਨਾਮੀ ਕਲਾਕਾਰ ਗਿੱਪੀ ਗਰੇਵਾਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਹਾਲ ਹੀ ਵਿਚ ਉਹਨਾਂ ਦਾ ਨਵਾਂ ਗੀਤ ‘ਸਵਾ ਸਵਾ ਲੱਖ’ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਵੀਤ ਬਲਜੀਤ ਨੇ ਲਿਖੇ ਹਨ ਅਤੇ ਮਿਊਜ਼ਿਕ ਦਿੱਤਾ ਹੈ ਪ੍ਰਸਿੱਧ ਸੰਗੀਤ ਡਾਇਰੈਕਟਰ ਜਤਿੰਦਰ ਸ਼ਾਹ ਨੇ । ਇਸ ਗੀਤ ਦੀ ਫੀਚਰਿੰਗ ‘ਚ ਗਿੱਪੀ ਗਰੇਵਾਲ, ਹਿਮਾਂਸ਼ੀ ਖੁਰਾਣਾ, ਨੀਰੂ ਬਾਜਵਾ, ਸੁਰੀਲੀ ਗੌਤਮ, ਪਾਇਲ ਰਾਜਪੂਤ ਸਣੇ ਕਈ ਕਲਾਕਾਰ ਨਜ਼ਰ ਆ ਰਹੀਆਂ ਹਨ । ਇਸ ਤੋਂ ਇਲਾਵਾ ਕਰਮਜੀਤ ਅਨਮੋਲ ਸਣੇ ਹੋਰ ਕਈ ਕਲਾਕਾਰ ਵੀ ਦਿਖਾਈ ਦੇ ਰਹੇ ਹਨ ।
ਇਸ ਗੀਤ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਪ੍ਰਸ਼ੰਸਕ ਇਸ ‘ਤੇ ਲਗਾਤਾਰ ਕਮੈਂਟਸ ਕਰ ਰਹੇ ਹਨ । ਦੱਸ ਦਈਏ ਕਿ ਫ਼ਿਲਮ ‘ਸ਼ਾਵਾ ਨੀ ਗਿਰਧਾਰੀ ਲਾਲ’ ਫ਼ਿਲਮ ਦਾ ਇਹ ਗੀਤ ਸਰੋਤਿਆਂ ਨੂੰ ਕਾਫੀ ਪਸੰਦ ਆ ਰਿਹਾ ਹੈ । ਦੱਸ ਦਈਏ ਕਿ ਫ਼ਿਲਮ ਦੀ ਕਹਾਣੀ ਗਿਰਧਾਰੀ ਲਾਲ ਯਾਨੀ ਕਿ ਗਿੱਪੀ ਗਰੇਵਾਲ ਦੇ ਆਲੇ ਦੁਆਲੇ ਘੁੰਮਦੀ ਹੈ। ਜੋ ਕਿ ਬਹੁਤ ਹੀ ਖੂਬਸੂਰਤ ਕੁੜੀ ਨਾਲ ਵਿਆਹ ਕਰਵਾਉਣਾ ਚਾਹੁੰਦਾ ਹੈ ਕਿਉਂਕਿ ਉਸ ਦੀ ਉਮਰ ਹੋ ਚੁੱਕੀ ਹੈ ਪਰ ਹਾਲੇ ਤੱਕ ਉਸ ਦਾ ਵਿਆਹ ਨਹੀਂ ਹੋਇਆ। ਇਸ ਤੋਂ ਬਾਅਦ ਸਾਰੇ ਪਿੰਡ ‘ਚ ਉਸ ਦੇ ਵਿਆਹ ਦੇ ਚਰਚੇ ਹੁੰਦੇ ਹਨ। ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਗਿੱਪੀ ਗਰੇਵਾਲ ਫ਼ਿਲਮ ‘ਪਾਣੀ ‘ਚ ਮਧਾਣੀ’ ‘ਚ ਅਦਾਕਾਰੀ ਕਰਦੇ ਹੋਏ ਦਿਖਾਈ ਦਿੱਤੇ ਸਨ। ਇਸ ਫ਼ਿਲਮ ‘ਚ ਉਨ੍ਹਾਂ ਨਾਲ ਨੀਰੂ ਬਾਜਵਾ ਮੁੱਖ ਭੂਮਿਕਾ ‘ਚ ਨਜ਼ਰ ਆਈ ਸੀ। ਇਸ ਤੋਂ ਇਲਾਵਾ ਗਿੱਪੀ ਗਰੇਵਾਲ ‘ਵਾਰਨਿੰਗ’ ਫ਼ਿਲਮ ‘ਚ ਵੀ ਦਿਖਾਈ ਦਿੱਤੇ ਸਨ। ਇਸ ਫ਼ਿਲਮ ‘ਚ ਉਨ੍ਹਾਂ ਵੱਲੋਂ ਨਿਭਾਏ ਗਏ ਕਿਰਦਾਰ ਨੂੰ ਕਾਫੀ ਪਸੰਦ ਕੀਤਾ ਗਿਆ। ਇਸ ਫ਼ਿਲਮ ‘ਚ ਗਿੱਪੀ ਗਰੇਵਾਲ, ਨੀਰੂ ਬਾਜਵਾ, ਹਿਮਾਂਸ਼ੀ ਖੁਰਾਣਾ, ਸੁਰੀਲੀ ਗੌਤਮ, ਰਾਣਾ ਰਣਬੀਰ, ਕਰਮਜੀਤ ਅਨਮੋਲ, ਤੇ ਕਈ ਹੋਰ ਪੰਜਾਬੀ ਕਲਾਕਾਰ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ।













