ਪੰਜਾਬ ਦੇ ਮਸ਼ਹੂਰ ਸਿੰਗਰ ਅਤੇ ਅਦਾਕਾਰ ਗਿੱਪੀ ਗਰੇਵਾਲ ਇਨ੍ਹੀਂ ਦਿਨੀਂ ਕਾਫੀ ਚਰਚਾ ਵਿੱਚ ਬਣੇ ਹੋਏ ਹਨ। ਕਿਉਂਕਿ ਉਹਨਾਂ ਦਾ ਆਫੀਸ਼ੀਅਲ ਯੂਟਿਊਬ ਚੈਨਲ ਹੰਬਲ ਮਿਊਜ਼ਿਕ ਕਿਸੇ ਨੇ ਹੈਕ ਕਰ ਦਿੱਤਾ ਹੈ। ਜੀ ਹਾਂ ਜਿਸ ਤੋਂ ਬਾਅਦ ਸੋਸ਼ਲ ਮੀਡੀਆ ਉੱਤੇ ਇਹ ਖਬਰ ਨੂੰ ਲੈ ਕੇ ਹਰ ਕੋਈ ਹੈਰਾਨ ਹੋ ਰਿਹਾ ਹੈ। ਦਸਿਆ ਜਾ ਰਿਹਾ ਹੈ ਕਿ ਕਿਸੇ ਸ਼ਰਾਰਤੀ ਅਨਸਰਾਂ ਵੱਲੋਂ ਗਿੱਪੀ ਗਰੇਵਾਲ ਦਾ ਯੂਟਿਊਬ ਅਕਾਉਂਟ ਨੂੰ ਹੈਕ ਕਰ ਲਿਆ ਹੈ। ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਲਾਈਵ ਹੋ ਦੱਸਿਆ ਹੈ ਕਿ ਹੰਬਲ ਮਿਊਜ਼ਿਕ ਚੈਨਲ ਨੂੰ ਹੈਕ ਕਰ ਲਿਆ ਗਿਆ ਹੈ। ਜਿਸ ਕਰਕੇ ਵੱਡੀ ਗਿਣਤੀ ‘ਚ ਗਾਣੇ ਡਲੀਟ ਹੋ ਗਏ ਨੇ।

ਉਨ੍ਹਾਂ ਨੇ ਦੱਸਿਆ ਹੈ ਕਿ ਉਹ ਇਸ ਮਾਮਲੇ ਉੱਤੇ ਕੰਮ ਕਰ ਰਹੇ ਨੇ ਤੇ ਅਕਾਉਂਟ ਨੂੰ ਮੁੜ ਤੋਂ ਸਹੀ ਕਰਨ ਦੀ ਕੋਸ਼ਿਸ ਕਰ ਰਹੇ ਨੇ। ਤੱਦ ਤੱਕ ਜਿੰਨੇ ਗੀਤ ਯੂਟਿਊਬ ਦੇ ਹੰਬਲ ਮਿਊਜ਼ਿਕ ਚੈਨਲ ਉੱਤੇ ਨੇ ਉਸ ਦਾ ਅਨੰਦ ਲਓ। ਉਨ੍ਹਾਂ ਨੇ ਦੱਸਿਆ ਹੈ ਕਿ ਅੱਜ ਸ਼ਾਮ ਜਾਂ ਫਿਰ ਕੱਲ ਸਵੇਰੇ ਤੱਕ ਅਕਾਉਂਟ ਠੀਕ ਹੋ ਜਾਵੇਗਾ। ਪ੍ਰਸ਼ੰਸਕ ‘ਚ ਇਸ ਮਾਮਲੇ ਨੂੰ ਲੈ ਕੇ ਚਿੰਤਤ ਨਜ਼ਰ ਆ ਰਹੇ ਹਨ। ਜੀ ਹਾਂ ਇਹ ਚਿੰਤਾ ਦਾ ਵਿਸ਼ਾ ਹੈ ਕਿਉਂਕਿ ਇਸ ਤੋਂ ਪਹਿਲਾਂ ਮਸ਼ਹੂਰ ਗਾਇਕ ਮਲਕੀਤ ਸਿੰਘ ਦਾ ਫੇਸਬੁੱਕ ਤੇ ਇੰਸਟਾਗ੍ਰਾਮ ਅਕਾਊਂਟ ਹੈਕ ਹੋ ਗਿਆ ਸੀ।ਦੱਸ ਦਈਏ ਗਿੱਪੀ ਗਰੇਵਾਲ ਦੀ ਫ਼ਿਲਮ ਸ਼ਾਵਾ ਨੀ ਗਿਰਧਾਰੀ ਲਾਲ ਕੁਝ ਦਿਨ ਪਹਿਲਾਂ ਹੀ ਰਿਲੀਜ਼ ਹੋਈ ਹੈ। ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਗਿੱਪੀ ਗਰੇਵਾਲ ਫ਼ਿਲਮ ‘ਪਾਣੀ ‘ਚ ਮਧਾਣੀ’ ‘ਚ ਅਦਾਕਾਰੀ ਕਰਦੇ ਹੋਏ ਦਿਖਾਈ ਦਿੱਤੇ ਸਨ। ਇਸ ਫ਼ਿਲਮ ‘ਚ ਉਨ੍ਹਾਂ ਨਾਲ ਨੀਰੂ ਬਾਜਵਾ ਮੁੱਖ ਭੂਮਿਕਾ ‘ਚ ਨਜ਼ਰ ਆਈ ਸੀ। ਇਸ ਤੋਂ ਇਲਾਵਾ ਗਿੱਪੀ ਗਰੇਵਾਲ ‘ਵਾਰਨਿੰਗ’ ਫ਼ਿਲਮ ‘ਚ ਵੀ ਦਿਖਾਈ ਦਿੱਤੇ ਸਨ। ਇਸ ਫ਼ਿਲਮ ‘ਚ ਉਨ੍ਹਾਂ ਵੱਲੋਂ ਨਿਭਾਏ ਗਏ ਕਿਰਦਾਰ ਨੂੰ ਕਾਫੀ ਪਸੰਦ ਕੀਤਾ ਗਿਆ। ਇਸ ਫ਼ਿਲਮ ‘ਚ ਗਿੱਪੀ ਗਰੇਵਾਲ, ਨੀਰੂ ਬਾਜਵਾ, ਹਿਮਾਂਸ਼ੀ ਖੁਰਾਣਾ, ਸੁਰੀਲੀ ਗੌਤਮ, ਰਾਣਾ ਰਣਬੀਰ, ਕਰਮਜੀਤ ਅਨਮੋਲ, ਤੇ ਕਈ ਹੋਰ ਪੰਜਾਬੀ ਕਲਾਕਾਰ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ।












