October 8, 2026, 10:21 am
----------- Advertisement -----------
HomeNewsEntertainmentਭਾਰਤੀ ਸੰਗੀਤਕਾਰ Ricky Kej ਨੇ ਤੀਜੀ ਵਾਰ ਜਿੱਤਿਆ ‘Grammys Awards’ ਦਾ ਖਿਤਾਬ

ਭਾਰਤੀ ਸੰਗੀਤਕਾਰ Ricky Kej ਨੇ ਤੀਜੀ ਵਾਰ ਜਿੱਤਿਆ ‘Grammys Awards’ ਦਾ ਖਿਤਾਬ

Published on

----------- Advertisement -----------

ਭਾਰਤੀ ਸੰਗੀਤਕਾਰ ਰਿਕੀ ਕੇਜ ਨੇ 65ਵੇਂ ਗ੍ਰੈਮੀ ਅਵਾਰਡਸ ਵਿੱਚ ਆਪਣਾ ਤੀਜਾ ਗ੍ਰੈਮੀ ਅਵਾਰਡ ਜਿੱਤ ਕੇ ਇੱਕ ਵਾਰ ਫਿਰ ਭਾਰਤ ਦਾ ਮਾਣ ਵਧਾਇਆ ਹੈ। ਦੱਸ ਦਈਏ ਕਿ ਗ੍ਰੈਮੀ ਅਵਾਰਡਸ 2023 ਦਾ ਸਿੱਧਾ ਪ੍ਰਸਾਰਣ ਭਾਰਤ ਵਿੱਚ 6 ਫਰਵਰੀ ਨੂੰ ਕੀਤਾ ਜਾ ਰਿਹਾ ਹੈ। ਇਸ ਵਾਰ ਗ੍ਰੈਮੀ ਐਵਾਰਡਜ਼ ‘ਚ ਕਾਫੀ ਬਦਲਾਅ ਕੀਤੇ ਗਏ ਹਨ। ਇਸ ਅਵਾਰਡ ਸ਼ੋਅ ਵਿੱਚ ਕੁਝ ਨਵੇਂ ਪੁਰਸਕਾਰ ਵੀ ਸ਼ਾਮਲ ਕੀਤੇ ਗਏ ਹਨ ਜਿਵੇਂ ਕਿ ਸੌਂਗ ਰਾਈਟਰ ਆਫ਼ ਦ ਈਅਰ, ਬੇਸਟ ਸਕੋਰ ਸਾਉਂਡਟ੍ਰੈਕ ਫ਼ੈਰ ਵੀਡੀਓ ਗੇਮਜ਼ ਅਤੇ ਹੋਰ ਕਈ ਸ਼੍ਰੇਣੀਆਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਦੱਸ ਦੇਈਏ ਕਿ ਡਿਵਾਇਨ ਟਾਈਡਸ ਨੂੰ Best Immersive Audio Album ਕੈਟਾਗਿਰੀ ‘ਚ ਨੌਮੀਨੇਟ ਕੀਤਾ ਗਿਆ ਸੀ।

ਇਸ ਦੇ ਨਾਲ ਹੀ ਰਿੱਕੀ ਨੇ ਆਪਣਾ ਐਵਾਰਡ ਮਸ਼ਹੂਰ ਅਮਰੀਕੀ ਮੂਲ ਦੇ ਬ੍ਰਿਟਿਸ਼ ਰਾਕ ਬੈਂਡ ‘ਦ ਪੁਲਿਸ’ ਦੇ ਮਸ਼ਹੂਰ ਡਰਮਰ ਸਟੀਵਰਟ ਕੋਪਲੈਂਡ ਨਾਲ ਸਾਂਝਾ ਕੀਤਾ ਹੈ। ਕੋਪਲੈਂਡ ਨੇ ਇਸ ਐਲਬਮ ਨੂੰ ਪੂਰਾ ਕਰਨ ਵਿੱਚ ਰਿੱਕੀ ਦਾ ਸਾਥ ਦਿੱਤਾ। ਇਸ ਖੁਸ਼ੀ ਨੂੰ ਸਾਰਿਆਂ ਨਾਲ ਸਾਂਝਾ ਕਰਦੇ ਹੋਏ ਰਿੱਕੀ ਕੇਜ ਨੇ ਆਪਣੇ ਟਵਿਟਰ ‘ਤੇ ਕੁਝ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ। ਜਿਸ ‘ਚ ਉਹ ਹੱਥ ‘ਚ ਐਵਾਰਡ ਨਜ਼ਰ ਆ ਰਿਹਾ ਹੈ। ਇਸ ਪੋਸਟ ਨੂੰ ਸ਼ੇਅਰ ਕਰਦੇ ਹੋਏ ਰਿੱਕੀ ਨੇ ਕੈਪਸ਼ਨ ‘ਚ ਲਿਖਿਆ ਕਿ ਮੈਂ ਹੁਣੇ-ਹੁਣੇ ਤੀਜਾ ਗ੍ਰੈਮੀ ਐਵਾਰਡ ਜਿੱਤਿਆ ਹੈ। ਮੈਂ ਬਹੁਤ ਸ਼ੁਕਰਗੁਜ਼ਾਰ ਹਾਂ, ਸਪੀਚਲੈਸ ਹਾਂ! ਮੈਂ ਇਹ ਪੁਰਸਕਾਰ ਭਾਰਤ ਨੂੰ ਸਮਰਪਿਤ ਕਰਦਾ ਹਾਂ।”

ਦੂਜੇ ਪਾਸੇ, ਜੇਕਰ ਅਸੀਂ ਇਸ ਤੋਂ ਪਹਿਲਾਂ ਦੇ ਐਵਾਰਡਜ਼ ਦੀ ਗੱਲ ਕਰੀਏ ਤਾਂ ਪ੍ਰਸਿੱਧ ਭਾਰਤੀ ਸੰਗੀਤਕਾਰ ਨੇ ਪਹਿਲੀ ਵਾਰ ਸਾਲ 2015 ਵਿੱਚ ਆਪਣੀ ਐਲਬਮ ‘ਵਿੰਡਜ਼ ਆਫ ਸਮਸਾਰਾ’ ਲਈ ਗ੍ਰੈਮੀ ਜਿੱਤ ਕੇ ਇਤਿਹਾਸ ਰਚਿਆ ਸੀ। ਇਸ ਤੋਂ ਬਾਅਦ, ਸਾਲ 2022 ਵਿੱਚ, ਉਸਨੇ ਐਲਬਮ ‘ਡਿਵਾਈਨ ਟਾਈਡਜ਼’ ਲਈ ‘ਬੈਸਟ ਨਿਊ ਏਜ ਐਲਬਮ’ ਦੀ ਸ਼੍ਰੇਣੀ ਵਿੱਚ ਸਟੀਵਰਟ ਕੋਪਲੈਂਡ ਦੇ ਨਾਲ ਗ੍ਰੈਮੀ ਅਵਾਰਡ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਰਿੱਕੀ ਨੇ ਹੁਣ ਤੱਕ ਕੁੱਲ 100 ਮਿਊਜ਼ਿਕ ਐਵਾਰਡ ਜਿੱਤੇ ਹਨ। ਉਹ ਹੁਣ ਤੱਕ ਦੁਨੀਆ ਦੇ 30 ਦੇਸ਼ਾਂ ਵਿੱਚ ਪ੍ਰਦਰਸ਼ਨ ਕਰ ਚੁੱਕਾ ਹੈ। ਦੂਜੇ ਪਾਸੇ ਜੇਕਰ ਦੋ ਵਾਰ ਗ੍ਰੈਮੀ ਐਵਾਰਡ ਜਿੱਤਣ ਵਾਲੀ ਉਸ ਦੀ ਐਲਬਮ ‘ਡਿਵਾਈਨ ਟਾਈਡਜ਼’ ਦੀ ਗੱਲ ਕਰੀਏ ਤਾਂ ਇਹ 2021 ‘ਚ ਰਿਲੀਜ਼ ਹੋਈ ਸੀ। ਐਲਬਮ ਵਿੱਚ ਨੌਂ ਗੀਤ ਅਤੇ ਅੱਠ ਸੰਗੀਤ ਵੀਡੀਓ ਸ਼ਾਮਲ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...