September 4, 2026, 4:14 pm
----------- Advertisement -----------
HomeNewsEntertainmentਅਦਾਕਾਰਾ ਐਸ਼ਵਰਿਆ ਰਾਏ ਦੇ ਫਰਜ਼ੀ ਪਾਸਪੋਰਟ ਸਮੇਤ ਤਿੰਨ ਵਿਦੇਸ਼ੀ ਗ੍ਰਿਫਤਾਰ, ਕਰੋੜਾਂ ਦੇ...

ਅਦਾਕਾਰਾ ਐਸ਼ਵਰਿਆ ਰਾਏ ਦੇ ਫਰਜ਼ੀ ਪਾਸਪੋਰਟ ਸਮੇਤ ਤਿੰਨ ਵਿਦੇਸ਼ੀ ਗ੍ਰਿਫਤਾਰ, ਕਰੋੜਾਂ ਦੇ ਜਾਅਲੀ ਡਾਲਰ ਬਰਾਮਦ

Published on

----------- Advertisement -----------

ਨਵੀਂ ਦਿੱਲੀ: ਹਰ ਰੋਜ਼ ਸ਼ਰਾਰਤੀ ਅਨਸਰ ਇੰਟਰਨੈੱਟ ਰਾਹੀਂ ਲੋਕਾਂ ਨੂੰ ਠੱਗਦੇ ਰਹਿੰਦੇ ਹਨ। ਕੁਝ ਸ਼ਰਾਰਤੀ ਲੋਕ ਹਨ ਜੋ ਆਪਣੀ ਫਰਜ਼ੀ ਪਛਾਣ ਦੱਸ ਕੇ ਵੀ ਲੋਕਾਂ ਨੂੰ ਠੱਗਦੇ ਰਹਿੰਦੇ ਹਨ। ਅਜਿਹਾ ਹੀ ਕੁਝ ਬਾਲੀਵੁੱਡ ਦੀ ਖੂਬਸੂਰਤ ਅਦਾਕਾਰਾ ਐਸ਼ਵਰਿਆ ਰਾਏ ਬੱਚਨ ਦੇ ਨਾਂ ‘ਤੇ ਹੋਇਆ ਹੈ। ਜੀ ਹਾਂ, ਕੁਝ ਬਦਮਾਸ਼ਾਂ ਨੇ ਐਸ਼ਵਰਿਆ ਰਾਏ ਦੇ ਨਾਂ ‘ਤੇ ਜਾਅਲੀ ਪਾਸਪੋਰਟ ਬਣਾ ਕੇ ਲੋਕਾਂ ਨਾਲ ਧੋਖਾ ਕੀਤਾ ਹੈ। ਮਾਮਲਾ ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੋਇਡਾ ਦਾ ਹੈ। ਗ੍ਰੇਟਰ ਨੋਇਡਾ ਪੁਲਿਸ ਨੇ ਤਿੰਨ ਵਿਦੇਸ਼ੀ ਬਦਮਾਸ਼ਾਂ ਨੂੰ ਗ੍ਰਿਫਤਾਰ ਕੀਤਾ ਹੈ, ਜੋ ਲੋਕਾਂ ਨਾਲ ਸਾਈਬਰ ਧੋਖਾਧੜੀ ਕਰ ਰਹੇ ਸਨ। ਪੁਲਿਸ ਨੇ ਇਨ੍ਹਾਂ ਬਦਮਾਸ਼ਾਂ ਕੋਲੋਂ ਅਭਿਨੇਤਰੀ ਐਸ਼ਵਰਿਆ ਰਾਏ ਦੇ ਨਾਂ ਦਾ ਜਾਅਲੀ ਪਾਸਪੋਰਟ ਵੀ ਬਰਾਮਦ ਕੀਤਾ ਹੈ।

ਇਸ ਮਾਮਲੇ ‘ਤੇ ਜਾਣਕਾਰੀ ਦਿੰਦੇ ਹੋਏ ਪੁਲਿਸ ਦੇ ਡਿਪਟੀ ਕਮਿਸ਼ਨਰ ਅਭਿਸ਼ੇਕ ਵਰਮਾ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਗ੍ਰੇਟਰ ਨੋਇਡਾ ‘ਚ ਰਹਿਣ ਵਾਲੇ ਤਿੰਨ ਵਿਦੇਸ਼ੀਆਂ ਨੂੰ ਕਥਿਤ ਤੌਰ ‘ਤੇ ਸਾਈਬਰ ਧੋਖਾਧੜੀ ‘ਚ ਸ਼ਾਮਲ ਹੋਣ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਕੋਲੋਂ ਜਾਅਲੀ ਪਾਸਪੋਰਟ ਮਿਲਿਆ ਹੈ। ਪੁਲਿਸ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਹੈ ਕਿ ਇਹ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਫ਼ੌਜ ਤੋਂ ਸੇਵਾਮੁਕਤ ਕਰਨਲ ਨੇ ਪੁਲਿਸ ਕੋਲ ਸਾਈਬਰ ਧੋਖਾਧੜੀ ਦੀ ਸ਼ਿਕਾਇਤ ਦਰਜ ਕਰਵਾਈ ਸੀ। ਨੇ ਆਪਣੀ ਸ਼ਿਕਾਇਤ ਵਿੱਚ 1.81 ਕਰੋੜ ਰੁਪਏ ਦੀ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਸੀ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਜਾਰੀ ਹੈ। ਪੁਲਿਸ ਨੇ ਦੱਸਿਆ ਕਿ ਹੁਣ ਤੱਕ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ ਦੋ ਨਾਈਜੀਰੀਆ ਅਤੇ ਇੱਕ ਘਾਨਾ ਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...