April 24, 2026, 9:09 pm
----------- Advertisement -----------
HomeNewsEntertainmentਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਗੁਰਨਾਮ ਭੁੱਲਰ ਅਤੇ ਸੋਨਮ ਬਾਜਵਾ...

ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਗੁਰਨਾਮ ਭੁੱਲਰ ਅਤੇ ਸੋਨਮ ਬਾਜਵਾ ਦਾ ਇਹ ਮਜ਼ੇਦਾਰ ਵੀਡੀਓ

Published on

----------- Advertisement -----------

ਗੁਰਨਾਮ ਭੁੱਲਰ ਅਤੇ ਸੋਨਮ ਬਾਜਵਾ ਦੀ ਫ਼ਿਲਮ ‘ਮੈਂ ਵਿਆਹ ਨਹੀਂ ਕਰੌਂਣਾ ਤੇਰੇ ਨਾਲ’ 4 ਮਾਰਚ 2022 ਨੂੰ ਸਿਨੇਮਾਘਰਾਂ ਵਿੱਚ ਆਉਣ ਲਈ ਤਿਆਰ ਹੈ। ​ਪ੍ਰਸ਼ੰਸਕ ਇਸ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਤੋਂ ਪਹਿਲਾਂ ਇਸ ਫ਼ਿਲਮ ਦੇ ਅਦਾਕਾਰਾਂ ਦੇ ਵੀਡੀਓ (Video) ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੇ ਹਨ । ਅਦਾਕਾਰਾ ਸੋਨਮ ਬਾਜਵਾ ਅਤੇ ਗੁਰਨਾਮ ਭੁੱਲਰ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ ।

ਜਿਸ ‘ਚ ਸੋਨਮ ਬਾਜਵਾ ਗੁਰਨਾਮ ਭੁੱਲਰ ਨੂੰ ਚਾਹ ਪੀਣ ਲਈ ਦਿੰਦੀ ਹੈ । ਗੁਰਨਾਮ ਭੁੱਲਰ ਜਦੋਂ ਪੀਦਾਂ ਹੈ ਤਾਂ ਸੋਨਮ ਬਾਜਵਾ ਪੁੱਛਦੀ ਹੈ ਕਿ ਕਿਵੇਂ ਦੀ ਬਣੀ ਹੈ । ਜਿਸ ‘ਤੇ ਗੁਰਨਾਮ ਭੁੱਲਰ ਜਵਾਬ ਦਿੰਦਾ ਹੈ ਕਿ ਮਿੱਠਾ ਘੱਟ ਹੈ ਇਸ ਤੋਂ ਬਾਅਦ ਸੋਨਮ ਕਹਿੰਦੀ ਹੈ ਕਿ ਮਿੱਠਾ ਤਾਂ ਸਿਹਤ ਲਈ ਘੱਟ ਹੀ ਠੀਕ ਹੈ ਤਾਂ ਦੋਵਾਂ ਦਰਮਿਆਨ ਬਹਿਸ ਹੋ ਜਾਂਦੀ ਹੈ । ਦੋਵਾਂ ਦੇ ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਕਮੈਂਟਸ ਕਰ ਰਹੇ ਹਨ ।

ਦੱਸ ਦਈਏ ਗੁਰਨਾਮ ਭੁੱਲਰ ਤੇ ਸੋਨਮ ਬਾਜਵਾ ਇਸ ਤੋਂ ਪਹਿਲਾਂ ਫਿਲਮ ਗੁੱਡੀਆਂ ਪਟੋਲੇ ‘ਚ ਇਕੱਠੇ ਨਜ਼ਰ ਆ ਚੁੱਕੇ ਹਨ। ਜੇ ਗੱਲ ਕਰੀਏ ਗੁਰਨਾਮ ਭੁੱਲ ਦੇ ਵਰਕ ਫਰੰਟ ਦੀ ਤਾਂ ਉਹ ਫ਼ਿਲਮਾਂ ਦੇ ਨਾਲ-ਨਾਲ ਆਪਣੇ ਸਿੰਗਲ ਤੇ ਡਿਊਟ ਸੌਂਗ ਰਿਲੀਜ਼ ਕਰਦੇ ਰਹਿੰਦੇ ਨੇ। ਹਾਲ ਹੀ ਚ ਉਹ 90 degree ਗੀਤ ਦੇ ਨਾਲ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ। ਜਿਸ ਨੂੰ ਦਰਸ਼ਕਾਂ ਵੱਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ। ਫਿਲਹਾਲ ਹੁਣ ਦੇਖਣਾ ਬੇਹੱਦ ਮਜ਼ੇਦਾਰ ਰਹੇਗਾ ਕਿ ਗੁਰਨਾਮ ਭੁੱਲਰ ਦੀ ਫਿਲਮ ‘ਮੈਂ ਵਿਆਹ ਨਹੀਂ ਕਰਾਉਣਾ ਤੇਰੇ ਨਾਲ’ ਦਰਸ਼ਕਾਂ ਨੂੰ ਕਿਵੇਂ ਆਪਣਾ ਦੀਵਾਨਾ ਬਣਾਉਂਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੱਤਾਂ ਸਾਂਸਦਾਂ ਨੇ ਪੰਜਾਬੀਆਂ ਨਾਲ ਧੋਖਾ ਕੀਤਾ, ਬੀਜੇਪੀ ਸਾਡੇ ਕੰਮਾਂ ਤੋਂ ਡਰੀ : ਸੀਐਮ ਭਗਵੰਤ ਮਾਨ

ਰਾਘਵ ਚੱਢਾ ਅਤੇ ਸੰਦੀਪ ਪਾਠਕ ਸਮੇਤ ਆਮ ਆਦਮੀ ਪਾਰਟੀ ਦੇ 7 ਰਾਜਸਭਾ ਮੈਂਬਰਾਂ ਦੇ...

ਪੰਜਾਬ ’ਚ 30 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਡਿਜੀਟਲ ਮਰਦਮਸ਼ੁਮਾਰੀ! 15 ਮਈ ਤੋਂ ਘਰ-ਘਰ ਪਹੁੰਚਣਗੀਆਂ ਟੀਮਾਂ

ਪੰਜਾਬ ਵਿੱਚ ਮਰਦਮਸ਼ੁਮਾਰੀ ਨੂੰ ਲੈ ਕੇ ਵਿਭਾਗ ਨੇ ਕਮਰ ਕੱਸ ਲਈ ਹੈ। ਪਹਿਲੇ ਪੜਾਅ...

ਨਹੀਂ ਰੀਲੀਜ਼ ਹੋਵੇਗੀ ‘Lawrence of Punjab’, ਕੇਂਦਰ ਸਰਕਾਰ ਨੇ ਡਾਕੂਮੈਂਟਰੀ ਸੀਰੀਜ਼ ’ਤੇ ਲਗਾਈ ਰੋਕ

ਕੇਂਦਰ ਸਰਕਾਰ ਨੇ ਗੈਂਗਸਟਰ ਲਾਰੈਂਸ ਨਾਲ ਸਬੰਧਤ ਜੀਵਨ ਅਤੇ ਘਟਨਾਵਾਂ ‘ਤੇ ਆਧਾਰਿਤ ਵੈੱਬ ਸੀਰੀਜ਼ “ਲਾਰੈਂਸ...

*•ਪੰਜਾਬ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਲਾਗੂ ਕੀਤੇ ਸਖ਼ਤ ਸੁਧਾਰਾਂ ਨਾਲ ਵਿਦਿਆਰਥੀਆਂ...

‘ਗੈਂਗਸਟਰਾਂ ਤੇ ਵਾਰ’ ਦੇ 92 ਦਿਨ ਪੂਰੇ, ਸੰਗਠਿਤ ਅਪਰਾਧ ਵਿਰੁੱਧ ਫੈਸਲਾਕੁੰਨ ਕਾਰਵਾਈ ਵਿੱਚ 23,000 ਤੋਂ ਵੱਧ ਗ੍ਰਿਫਤਾਰੀਆਂ: ਬਲਤੇਜ ਪੰਨੂ

*ਚੰਡੀਗੜ੍ਹ, 23 ਅਪ੍ਰੈਲ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਗੁਰਜੀਤ ਸਿੰਘ ਫ਼ੌਜੀ ਨੂੰ ਟਾਵਰ ਤੋਂ ਉਤਾਰਨ ਲਈ ਤਿਆਰੀਆਂ ਸ਼ੁਰੂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ...

  ਅੰਮ੍ਰਿਤਪਾਲ ਸਿੰਘ ਕੇਸ ‘ਚ ਵੱਡੀ ਅਪਡੇਟ, 2 ਦਿਨ ਦਾ ਮਿਲਿਆ ਰਿਮਾਂਡ

ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵਲੋਂ ਵੀਡੀਓ ਕਾਨਫ਼ਰੰਸਿੰਗ...