ਗੁਰਨਾਮ ਭੁੱਲਰ ਅਤੇ ਸੋਨਮ ਬਾਜਵਾ ਦੀ ਫ਼ਿਲਮ ‘ਮੈਂ ਵਿਆਹ ਨਹੀਂ ਕਰੌਂਣਾ ਤੇਰੇ ਨਾਲ’ ਦਾ ਦਰਸ਼ਕਾਂ ਵੱਲੋ ਬਹੁਤ ਬੇਸਬਰੀ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਹੈ।ਇਹ ਫ਼ਿਲਮ ਚਾਰ ਮਾਰਚ ਨੂੰ ਰਿਲੀਜ਼ ਹੋਣ ਜਾ ਰਹੀ ਹੈ ।ਗੁਰਨਾਮ ਭੁੱਲਰ ਅਤੇ ਸੋਨਮ ਬਾਜਵਾ (Gurnam Bhullar) ਦੀ ਆਵਾਜ਼ ‘ਚ ਨਵਾਂ ਗੀਤ ‘ਵੱਖ ਜੋ ਜਾਣਾ’ (Wakh Ho jana) ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਗੁਰਨਾਮ ਭੁੱਲਰ ਨੇ ਖੁਦ ਲਿਖੇ ਹਨ ਅਤੇ ਮਿਊਜ਼ਿਕ ਦਿੱਤਾ ਹੈ ਡੈਡੀ ਬੀਟਸ ਵੱਲੋਂ। ਗੁਰਨਾਮ ਭੁੱਲਰ ਵੱਲੋਂ ਗਾਇਆ ਗਿਆ ਇਹ ਗੀਤ ਸੈਡ ਸੌਂਗ ਹੈ ।
ਜਿਸ ‘ਚ ਇੱਕ ਕੁੜੀ ਦੇ ਦਿਲ ਦੇ ਜਜ਼ਬਾਤਾਂ ਨੂੰ ਬਿਆਨ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਜਦੋਂ ਦੋ ਚਾਹੁਣ ਵਾਲੇ ਜਦੋਂ ਇੱਕ ਦੂਜੇ ਤੋਂ ਦੂਰ ਹੋ ਜਾਂਦੇ ਹਨ ਤਾਂ ਇਸ ਵਿਛੋੜੇ ਦੀ ਪੀੜ ਅਸਿਹ ਹੁੰਦੀ ਹੈ । ਦੱਸ ਦਈਏ ਕਿ ਸੋਨਮ ਬਾਜਵਾ ਅਤੇ ਗੁਰਨਾਮ ਭੁੱਲਰ ਦੀ ਇਹ ਫ਼ਿਲਮ ‘ਮੈਂ ਵਿਆਹ ਨਹੀਂ ਕਰੌਂਣਾ ਤੇਰੇ ਨਾਲ’ ਇੱਕ ਰੋਮਾਂਟਿਕ ਫ਼ਿਲਮ ਹੈ । ਇਸ ਫ਼ਿਲਮ ਦੇ ਗੀਤ ਵੀ ਦਰਸ਼ਕਾਂ ਨੂੰ ਪਸੰਦ ਆ ਰਹੇ ਹਨ । ਰੁਪਿੰਦਰ ਇੰਦਰਜੀਤ ਵੱਲੋਂ ਫ਼ਿਲਮ ‘ਮੈਂ ਵਿਆਹ ਨਹੀਂ ਕਰੌਣਾ ਤੇਰੇ ਨਾਲ’ ਦੀ ਕਹਾਣੀ ਲਿਖੀ ਅਤੇ ਡਾਇਰੈਕਟ ਕੀਤੀ ਗਈ ਹੈ। ਇਸ ਫ਼ਿਲਮ ‘ਚ ਸੋਨਮ ਤੇ ਗੁਰਨਾਮ ਤੋਂ ਇਲਾਵਾ ਰੁਪਿੰਦਰ ਰੂਪੀ, ਘੳਰਰੇ ੜੳਨਦੲਰ, ਪ੍ਰੀਤ ਰੰਧਾਵਾ, ਜਸਵਿੰਦਰ ਲਹਿਰੀ ਤੇ ਕਈ ਹੋਰ ਕਲਾਕਾਰ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਦਰਸ਼ਕ ਇਸ ਫ਼ਿਲਮ ਨੂੰ ਲੈ ਕੇ ਕਾਫੀ ਉਤਸੁਕ ਹਨ।










