September 7, 2026, 6:16 pm
----------- Advertisement -----------
HomeNewsEntertainmentਗੁਰਨਾਮ ਭੁੱਲਰ ਤੇ ਸਰਗੁਨ ਮਹਿਤਾ ਦੀ ਅਗਲੀ ਫ਼ਿਲਮ 'ਸਹੁਰਿਆਂ ਦਾ ਪਿੰਡ ਆ...

ਗੁਰਨਾਮ ਭੁੱਲਰ ਤੇ ਸਰਗੁਨ ਮਹਿਤਾ ਦੀ ਅਗਲੀ ਫ਼ਿਲਮ ‘ਸਹੁਰਿਆਂ ਦਾ ਪਿੰਡ ਆ ਗਿਆ’ ਇਸ ਦਿਨ ਹੋਵੇਗੀ ਰਿਲੀਜ਼

Published on

----------- Advertisement -----------

ਗੁਰਨਾਮ ਭੁੱਲਰ ਤੇ ਸਰਗੁਨ ਮਹਿਤਾ ਦੀ ਜੋੜੀ ਨੂੰ ਦਰਸ਼ਕਾਂ ਵੱਲੋ ਖੂਬ ਪਸੰਦ ਕੀਤਾ ਜਾਂਦਾ ਹੈ। ਫ਼ਿਲਮ ‘ਸੁਰਖੀ ਬਿੰਦੀ’ ਵਿੱਚ ਆਪਣੀ ਸ਼ਾਨਦਾਰ ਕੈਮਿਸਟਰੀ ਤੋਂ ਬਾਅਦ, ਪੰਜਾਬੀ ਅਦਾਕਾਰ ਗੁਰਨਾਮ ਭੁੱਲਰ ਤੇ ਸਰਗੁਨ ਮਹਿਤਾ ਆਪਣੀ ਪੰਜਾਬੀ ਫਿਲਮ ‘ਸਹੁਰਿਆਂ ਦਾ ਪਿੰਡ ਆ ਗਿਆ’ ਨਾਲ ਵੱਡੇ ਪਰਦੇ ‘ਤੇ ਮੁੜ ਇਕੱਠੇ ਹੋਣ ਜਾ ਰਹੇ ਹਨ। ਬਹੁ-ਉਡੀਕ ਫਿਲਮ ਦੇ ਨਿਰਮਾਤਾਵਾਂ ਨੇ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਹੈ। ਜੀ ਹਾਂ, ਕੋਵਿਡ-19 ਦੇ ਪ੍ਰਕੋਪ ਕਾਰਨ ਕਈ ਵਾਰ ਲੇਟ ਹੋ ਚੁੱਕੀ ਫਿਲਮ ‘ਸਹੁਰਿਆਂ ਦਾ ਪਿੰਡ ਆ ਗਿਆ’ ਹੁਣ ਜਲਦ ਹੀ ਸਿਨੇਮਾਘਰਾਂ ‘ਚ ਆਉਣ ਲਈ ਤਿਆਰ ਹੈ। ਸਰਗੁਨ ਮਹਿਤਾ ਅਤੇ ਗੁਰਨਾਮ ਭੁੱਲਰ ਨੇ ਆਪਣੇ-ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲੈ ਕੇ ਐਲਾਨ ਕੀਤਾ ਕਿ ਉਨ੍ਹਾਂ ਦੀ ਇਹ ਰੋਮੈਂਟਿਕ ਡਰਾਮਾ ਫ਼ਿਲਮ 29 ਜੁਲਾਈ, 2022 ਨੂੰ ਰਿਲੀਜ਼ ਹੋਵੇਗੀ।

ਫ਼ਿਲਮ ‘ਸੁਰਖੀ ਬਿੰਦੀ’ ਵਿੱਚ ਦਰਸ਼ਕਾਂ ਨੇ ਗੁਰਨਾਮ ਅਤੇ ਡ ਸਰਗੁਨ ਦੀ ਆਨਸਕ੍ਰੀਨ ਕੈਮਿਸਟਰੀ ਨੂੰ ਬਹੁਤ ਪਸੰਦ ਕੀਤਾ ਸੀ। ਹੁਣ ਦਰਸ਼ਕ ਮੁੜ ਇਸ ਜੋੜੀ ਨੂੰ ਆਨਸਕ੍ਰੀਨ ਵੇਖਣ ਲਈ ਉਤਸ਼ਾਹਿਤ ਹਨ। ਫ਼ਿਲਮ ‘ਸਹੁਰਿਆਂ ਦਾ ਪਿੰਡ ਆ ਗਿਆ’ ਅੰਬਰਦੀਪ ਸਿੰਘ ਵੱਲੋਂ ਲਿਖੀ ਗਈ ਹੈ ਅਤੇ ਸ਼ਿਤਿਜ ਚੌਧਰੀ ਵੱਲੋਂ ਨਿਰਦੇਸ਼ਤ ਕੀਤੀ ਗਈ ਹੈ। ਇਹ ਫਿਲਮ ਪਹਿਲਾਂ 2020 ਵਿੱਚ ਰਿਲੀਜ਼ ਹੋਣੀ ਸੀ ਪਰ ਸਿਨੇਮਾ ਹਾਲਾਂ ਦੇ ਬੰਦ ਹੋਣ ਕਾਰਨ ਇਸ ਦੀ ਰਿਲੀਜ਼ ਡੇਟ ਅੱਗੇ ਵਧਾ ਦਿੱਤੀ ਗਈ ਸੀ। ਸ਼੍ਰੀ ਨਰੋਤਮ ਜੀ ਫਿਲਮਸ, ਨਿਊ ਏਰਾ ਫਿਲਮ, ਅਤੇ ਬਾਲੀਵੁੱਡ ਹਾਈਟਸ ‘ਸਹੁਰਿਆਂ ਦਾ ਪਿੰਡ ਆ ਗਿਆ’ ‘ਤੇ ਸਾਂਝੇਦਾਰੀ ਕਰ ਰਹੇ ਹਨ, ਇਹ 29 ਜੁਲਾਈ ਨੂੰ ਰਿਲੀਜ਼ ਹੋਵੇਗੀ। ਇਸ ਤੋਂ ਇਲਾਵਾ ਸਰਗੁਨ ਮਹਿਤਾ ਅਤੇ ਗੁਰਨਾਮ ਭੁੱਲਰ ਆਪਣੇ ਬੈਕ-ਟੂ-ਬੈਕ ਪ੍ਰੋਜੈਕਟਾਂ ਨਾਲ ,ਦਰਸ਼ਕਾਂ ਦਾ ਮਨੋਰੰਜਨ ਕਰਨ ਵਿੱਚ ਕੋਈ ਕਸਰ ਨਹੀਂ ਛੱਡ ਰਹੇ ਹਨ। ਸਰਗੁਨ ਮਹਿਤਾ ਦੇ ਹੋਰਨਾਂ ਪ੍ਰੋਜੈਕਟਸ ਵਿੱਚ ‘ਮੋਹ,’ ਨਿਗਾਹ ਮਰਦਾ ਆਈ ਵੇ, ਅਤੇ ਸੌਂਕਣ ਸੌਂਕਨੇ ਸ਼ਾਮਲ ਹਨ। ਦੂਜੇ ਪਾਸੇ ਗੁਰਨਾਮ ਭੁੱਲਰ ਨੇ ਹਾਲ ਹੀ ਵਿੱਚ ਆਪਣੀ ਫਿਲਮ ‘ਲੇਖ’ ਨਾਲ ਦਰਸ਼ਕਾਂ ਦਾ ਮਨ ਮੋਹ ਲਿਆ ਹੈ ਅਤੇ ਉਹ ਅਗਲੀ ਫਿਲਮ ‘ਕੋਕਾ’ ਵਿੱਚ ਨੀਰੂ ਬਾਜਵਾ ਦੇ ਨਾਲ ਨਜ਼ਰ ਆਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...