ਬਾਲੀਵੁੱਡ ਇੰਡਸਟਰੀ ‘ਚ ਕਾਫੀ ਟੈਲੇਂਟ ਹੈ। ਲੋਕ ਆਪਣੀ ਪ੍ਰਤਿਭਾ ਦੇ ਕਾਰਨ ਇਸ ਉਦਯੋਗ ਵਿੱਚ ਆਉਂਦੇ ਹਨ ਅਤੇ ਆਪਣੀ ਪਛਾਣ ਬਣਾਉਂਦੇ ਹਨ। ਅੱਜ ਅਸੀਂ ਤੁਹਾਨੂੰ ਅਜਿਹੀ ਸ਼ਖਸੀਅਤ ਬਾਰੇ ਦੱਸਣ ਜਾ ਰਹੇ ਹਾਂ, ਜਿਸ ਨੇ ਬਾਲੀਵੁੱਡ ‘ਚ ਆਉਣ ਲਈ ਸੱਤ ਸਮੁੰਦਰ ਪਾਰ ਕੀਤਾ ਅਤੇ ਸਖਤ ਸੰਘਰਸ਼ ਵੀ ਕੀਤਾ। ਅਸੀਂ ਗੱਲ ਕਰ ਰਹੇ ਹਾਂ ਬਾਲੀਵੁੱਡ ਦੀ ‘ਦਿਲਬਰ ਗਰਲ’ ਨੋਰਾ ਫਤੇਹੀ ਦੀ, ਜਿਸ ਦੇ ਗੀਤਾਂ ਨੇ ਦਰਸ਼ਕਾਂ ਨੂੰ ਆਪਣਾ ਦੀਵਾਨਾ ਬਣਾ ਦਿੱਤਾ ਹੈ। ਨੌਰਾ ਫ਼ਤੇਹੀ ਅੱਜ ਆਪਣਾ ਜਨਮਦਿਨ ਮਨਾ ਰਹੀ ਹੈ। ਇਸ ਖ਼ਾਸ ਮੌਕੇ ‘ਤੇ ਗਾਇਕ ਗੁਰੂ ਰੰਧਾਵਾ ਨੇ ਆਪਣੀ ਦੋਸਤ ਨੌਰਾ ਨੂੰ ਬੇਹੱਦ ਖ਼ਾਸ ਅੰਦਾਜ਼ ਵਿੱਚ ਜਨਮਦਿਨ ਦੀ ਵਧਾਈ ਦਿੱਤੀ ਹੈ ਤੇ ਉਨ੍ਹਾਂ ਲਈ ਖ਼ਾਸ ਸੰਦੇਸ਼ ਵੀ ਲਿਖਿਆ ਹੈ। ਆਓ ਜਾਣਦੇ ਹਾਂ ਗੁਰੂ ਨੇ ਆਪਣੀ ਦੋਸਤ ਲਈ ਕੀ ਖ਼ਾਸ ਲਿਖਿਆ ਹੈ। ਦੱਸ ਦਈਏ ਕਿ ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਤੇ ਨੌਰਾ ਫ਼ੇਤਹੀ ਚੰਗੇ ਦੋਸਤ ਹਨ।
ਇਹ ਦੋਵੇਂ ਸੋਸ਼ਲ ਮੀਡੀਆ ‘ਤੇ ਬਹੁਤ ਐਕਟਿਵ ਰਹਿੰਦੇ ਹਨ ਅਤੇ ਅਕਸਰ ਹੀ ਇੱਕ ਦੂਜੇ ਦੇ ਨਾਲ ਆਪਣੀਆਂ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ। ਅੱਜ ਨੌਰਾ ਦੇ ਜਨਮਦਿਨ ਦੇ ਖ਼ਾਸ ਮੌਕੇ ‘ਤੇ ਗੁਰੂ ਰੰਧਾਵਾ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਉਨ੍ਹਾਂ ਨਾਲ ਇੱਕ ਤਸਵੀਰ ਸ਼ੇਅਰ ਕੀਤੀ ਹੈ। ਇਹ ਤਸਵੀਰ ਇੱਕ ਥ੍ਰੋਬੈਕ ਤਸਵੀਰ ਹੈ। ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਗੁਰੂ ਨੇ ਨੌਰਾ ਨੂੰ ਜਨਮਦਿਨ ਦੀ ਵਧਾਈ ਦਿੱਤੀ ਹੈ। ਗੁਰੂ ਨੇ ਅਦਾਕਾਰਾ ਨੂੰ ਜਨਮਦਿਨ ਦੀ ਵਧਾਈ ਦਿੰਦੇ ਹੋਏ ਆਪਣੀ ਪੋਸਟ ਦੇ ਕੈਪਸ਼ਨ ਵਿੱਚ ਲਿਖਿਆ, “ਤੁਹਾਨੂੰ ਜਨਮਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ ਨੌਰਾ ❤️ ਹਮੇਸ਼ਾ ਮੁਸਕਰਾਉਂਦੇ ਰਹੋ ਅਤੇ ਹਰ ਰੋਜ਼ ਸ਼ਾਨਦਾਰ ਮੂਵਜ਼ ਬਣਾਉਂਦੇ ਰਹੋ 💥 ਇਹ ਹੀ ਤੁਹਾਡੀ ਦੁਨੀਆ ਹੈ। ❤️🚀”ਇਸ ਪੋਸਟ ‘ਤੇ ਨੋਰਾ ਦੇ ਕਮੈਂਟ ਨੇ ਹੁਣ ਲੋਕਾਂ ਦਾ ਧਿਆਨ ਖਿੱਚਣਾ ਸ਼ੁਰੂ ਕਰ ਦਿੱਤਾ ਹੈ। ਗੁਰੂ ਦੀ ਇਸ ਪੋਸਟ ‘ਤੇ ਜਵਾਬ ਦਿੰਦੇ ਹੋਏ ਨੌਰਾ ਨੇ ਜਵਾਬ ਦਿੰਦੇ ਹੋਏ ਲਿਖਿਆ, “ਥੈਂਕਯੂ ਬਾਬੂ”। ਨੋਰਾ ਦੇ ਇਸ ਜਵਾਬ ਨੂੰ ਵੇਖਣ ਤੋਂ ਬਾਅਦ ਫੈਨਜ਼ ਵੱਖ-ਵੱਖ ਤਰ੍ਹਾਂ ਦੀਆਂ ਪ੍ਰਤੀਕਿਰਿਆ ਦੇ ਰਹੇ ਹਨ।












