July 23, 2026, 3:26 am
----------- Advertisement -----------
HomeNewsEntertainmentਪਤਨੀ ਹਰਮਨ ਮਾਨ ਨੇ ਰੋਮਾਂਟਿਕ ਅੰਦਾਜ਼ 'ਚ ਦਿੱਤੀ ਹਰਭਜਨ ਮਾਨ ਨੂੰ ਜਨਮਦਿਨ...

ਪਤਨੀ ਹਰਮਨ ਮਾਨ ਨੇ ਰੋਮਾਂਟਿਕ ਅੰਦਾਜ਼ ‘ਚ ਦਿੱਤੀ ਹਰਭਜਨ ਮਾਨ ਨੂੰ ਜਨਮਦਿਨ ਦੀ ਵਧਾਈ

Published on

----------- Advertisement -----------

ਪੰਜਾਬੀ ਇੰਡਸਟਰੀ ‘ਚ ਬਹੁਤ ਸਾਰੇ ਮਸ਼ਹੂਰ ਅਦਾਕਾਰ ਤੇ ਕਲਾਕਾਰ ਹੋਏ ਹਨ ਹਰਭਜਨ ਮਾਨ ਉਹਨਾਂ ਵਿੱਚੋ ਇੱਕ ਹਨ । ‘ਜੀ ਆਇਆਂ ਨੂੰ’ ਵਰਗੀ ਸੁਪਰ ਹਿੱਟ ਫ਼ਿਲਮ ਨਾਲ ਪੰਜਾਬੀ ਸਿਨੇਮਾ ਨੂੰ ਮੁੜ ਤੋਂ ਸੁਰਜਿਤ ਕਰਨ ਵਾਲੇ ਹਰਭਜਨ ਮਾਨ ਅੱਜ 53 ਸਾਲਾਂ ਦੇ ਹੋ ਗਏ ਨੇ । ਹਰਭਜਨ ਮਾਨ ਨੇ ਆਪਣੀ ਸਾਫ ਸੁਥਰੀ ਗਾਇਕੀ ਦੇ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਵੱਖਰਾ ਮੁਕਾਮ ਹਾਸਿਲ ਕੀਤਾ ਹੋਇਆ ਹੈ । ਜਿਸ ਕਰਕੇ ਉਨ੍ਹਾਂ ਨੂੰ ਹਰ ਵਰਗ ਦੇ ਲੋਕ ਪਸੰਦ ਕਰਦੇ ਨੇ । ਹਰਭਜਨ ਮਾਨ ਦੀ ਪਤਨੀ ਹਰਮਨ ਕੌਰ ਨੇ ਉਨ੍ਹਾਂ ਨੂੰ ਰੋਮਾਂਟਿਕ ਅੰਦਾਜ਼ ਵਿੱਚ ਜਨਮਦਿਨ ਦੀ ਵਧਾਈ ਦਿੱਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਸ਼ੇਅਰ ਕੀਤਾ ਹੇ, ਜਿਸ ਵਿੱਚ ਦੋਵੇਂ ਪਤੀ ਪਤਨੀ ਰੋਮਾਂਟਿਕ ਅੰਦਾਜ਼ ‘ਚ ਨਜ਼ਰ ਆ ਰਹੇ ਹਨ।

ਵੀਡੀਓ ਨੂੰ ਸ਼ੇਅਰ ਕਰਦਿਆਂ ਹਰਮਨ ਨੇ ਕੈਪਸ਼ਨ ਚ ਲਿਖਿਆ, ‘ਹੈਪੀ ਹੈਪੀ ਬਰਥਡੇ ਹਬੀ ਡੀਅਰ’। ਹਰਭਜਨ ਮਾਨ ਦਾ ਜਨਮ 30 ਦਸੰਬਰ 1969 ਨੂੰ ਬਠਿੰਡਾ ‘ਚ ਹੋਇਆ ਸੀ। ਉਹ ਅੱਜ ਆਪਣਾ 53ਵਾਂ ਜਨਮਦਿਨ ਮਨਾ ਰਹੇ ਹਨ। ਇਸ ਦੇ ਨਾਲ ਨਾਲ ਉਨ੍ਹਾਂ ਨੇ ਹਾਲ ਹੀ ‘ਚ ਪੰਜਾਬੀ ਇੰਡਸਟਰੀ ‘ਚ ਆਪਣੇ ਕਰੀਅਰ ਦੇ 30 ਸਾਲ ਪੂਰੇ ਕੀਤੇ ਹਨ। ਹਰਭਜਨ ਮਾਨ ਉਹ ਗਾਇਕ ਹਨ, ਜਿਨ੍ਹਾਂ ਨੂੰ ਸਾਫ ਸੁਥਰੀ, ਅਰਥ ਭਰਪੂਰ ਤੇ ਵਿਰਸੇ ਨਾਲ ਜੁੜੀ ਗਾਇਕੀ ਲਈ ਜਾਣਿਆ ਜਾਂਦਾ ਹੈ। ਇਸ ਦੇ ਨਾਲ ਨਾਲ ਇਹ ਵੀ ਦੱਸਣਯੋਗ ਹੈ ਕਿ ਮਾਨ ਹੀ ਉਹ ਸਿੰਗਰ ਹਨ, ਜਿਨ੍ਹਾਂ ਨੇ ਮੁਰਦਾ ਹੋਈ ਪੰਜਾਬੀ ਫਿਲਮ ਇੰਡਸਟਰੀ ‘ਚ ਮੁੜ ਜਾਨ ਫੂਕੀ ਸੀ। ਉਨ੍ਹਾਂ ਨੇ ਫਿਲਮ ‘ਅਸਾਂ ਨੂੰ ਮਾਣ ਵਤਨਾਂ ਦਾ’ ਤੇ ‘ਜੀ ਆਇਆਂ ਨੂੰ’ ਵਰਗੀਆਂ ਫਿਲਮਾਂ ਪੰਜਾਬੀ ਇੰਡਸਟਰੀ ਨੂੰ ਦਿੱਤੀਆਂ। ਇਨ੍ਹਾਂ ਫਿਲਮਾਂ ਨੇ ਪੰਜਾਬੀ ਇੰਡਸਰਟਰੀ ‘ਚ ਮੁੜ ਜਾਨ ਪਾਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ 16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਬੰਦ, ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਦਰਸ਼ਨਕਾਰੀ ਵਿਦਿਆਰਥੀ ਪ੍ਰਦਰਸ਼ਨ ‘ਤੇ ਡਟੇ ਹੋਏ ਹਨ। ਸੋਮਵਾਰ ਨੂੰ...

ਜੰਤਰ-ਮੰਤਰ ‘ਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਕਾਰਵਾਈ ਦਾ ਮਾਮਲਾ, SC ਵੱਲੋਂ ਤੁਰੰਤ ਸੁਣਵਾਈ ਤੋਂ ਇਨਕਾਰ

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ (CJP) ਦੇ...

ਵਿਆਹ ਦੇ 17 ਸਾਲ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ

ਜ਼ਿਲ੍ਹੇ ਦੇ ਪਿੰਡ ਹਰਿਮਾਜਰਾ ਵਿਖੇ ਵਿਆਹ ਦੇ 17 ਸਾਲ ਬਾਅਦ ਇੱਕ ਔਰਤ ਵੱਲੋਂ ਆਪਣੇ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਅਕਾਲ ਤਖ਼ਤ ਦੇ ਸੁਝਾਵਾਂ ਬਾਰੇ ਪੰਜਾਬ ਸਰਕਾਰ ਨੇ ਕਾਨੂੰਨੀ ਰਾਇ ਮੰਗੀ

ਪੰਜਾਬ ਸਰਕਾਰ ਨੇ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਬਾਰੇ ਅਕਾਲ ਤਖ਼ਤ ਦੇ ਸੁਝਾਵਾਂ ਦੇ...

ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਦੇ ਮਾਮਲੇ...

ਕਾਂਗਰਸ ਦਾ ਭਾਜਪਾ ਖਿਲਾਫ਼ Black Protest, ਕਾਲੇ ਕੱਪੜੇ ਪਾ ਕੇ ਸੰਸਦ ਦੇ ਬਾਹਰ ਪਹੁੰਚੇ ਰਾਹੁਲ ਗਾਂਧੀ

ਕਾਂਗਰਸ ਪਾਰਟੀ ਨੇ NEET ਪ੍ਰੀਖਿਆ ਵਿੱਚ ਧਾਂਦਲੀ ਅਤੇ ਦੇਸ਼ ਭਰ ਵਿੱਚ ਹੋ ਰਹੇ ਪੇਪਰ...

‘BJP ਲੀਡਰਾਂ ਨੂੰ ਤਲਬ ਕੀਤਾ ਜਾਵੇ’, ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸਾਹਿਬ ਨੂੰ ਚਿੱਠੀ ਲਿਖ ਕੀਤੀ ਮੰਗ

ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਕੁਲਦੀਪ ਸਿੰਘ ਗੜਗੱਜ...

ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਕਾਕਰੋਚ ਪਾਰਟੀ ਦਾ ਧਰਨਾ ਖ਼ਤਮ

ਕਾਕਰੋਚ ਜਨਤਾ ਪਾਰਟੀ ਨੇ ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਐਲਾਨ ਕੀਤਾ...

•ਪੰਜਾਬ ਦੀ ਸਿੱਖਿਆ ਕ੍ਰਾਂਤੀ ਸਾਡੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਲਈ ਨਹੀਂ, ਸਗੋਂ ਭਵਿੱਖ ਵਿੱਚ ਮੌਕੇ ਸਿਰਜਣ ਲਈ ਤਿਆਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਜੁਲਾਈ,2026ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ...