June 6, 2026, 4:58 pm
----------- Advertisement -----------
HomeNewsEntertainmentਹਰਭਜਨ ਮਾਨ ਦੀ ਧੀ ਨੇ ਹਾਸਿਲ ਕੀਤੀ ਇਹ ਵੱਡੀ ਉਪਲਬਧੀ, ਮਾਂ ਹਰਮਨ...

ਹਰਭਜਨ ਮਾਨ ਦੀ ਧੀ ਨੇ ਹਾਸਿਲ ਕੀਤੀ ਇਹ ਵੱਡੀ ਉਪਲਬਧੀ, ਮਾਂ ਹਰਮਨ ਮਾਨ ਨੇ ਧੀ ਨੂੰ ਦਿੱਤੀ ਵਧਾਈ

Published on

----------- Advertisement -----------

ਹਰਭਜਨ ਮਾਨ ਦੀ ਪਤਨੀ ਹਰਮਨ ਮਾਨ ਜੋ ਕਿ ਸੋਸ਼ਲ ਮੀਡੀਆ ਤੇ ਕਾਫੀ ਐਕਟਿਵ ਰਹਿੰਦੀ ਹੈ। ਪਿੱਛੇ ਜਿਹੇ ਉਹ ਆਪਣੇ ਪਰਿਵਾਰ ਦੇ ਨਾਲ ਲੰਡਨ ਵਿੱਚ ਛੁੱਟੀਆਂ ਦਾ ਅਨੰਦ ਲੈਂਦੇ ਹੋਏ ਨਜ਼ਰ ਆਈ ਸੀ। ਪਰ ਉਨ੍ਹਾਂ ਨੇ ਆਪਣੀ ਨਵੀਂ ਪੋਸਟ ਰਾਹੀਂ ਦੱਸਿਆ ਹੈ ਕਿ ਉਹ ਲੰਡਨ ਕਿਉਂ ਗਏ ਸਨ। ਜੀ ਹਾਂ ਹਰਭਜਨ ਮਾਨ ਅਤੇ ਹਰਮਨ ਮਾਨ ਦੀ ਧੀ Sahar ਨੇ ਮਾਸਟਰ ਆਫ ਸਾਇੰਸ ਵਿੱਚ ਡਿਗਰੀ ਹਾਸਿਲ ਕੀਤੀ ਹੈ। ਉਹ ਖੁਸ਼ਖਬਰੀ ਉਨ੍ਹਾਂ ਨੇ ਪੋਸਟ ਪਾ ਕੇ ਫੈਨਜ਼ ਦੇ ਨਾਲ ਸਾਂਝੀ ਕੀਤੀ ਹੈ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਆਪਣੀ ਧੀ ਦੇ ਨਾਲ ਡਿਗਰੀ ਪ੍ਰੋਗਰਾਮ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ।

ਉਨ੍ਹਾਂ ਨੇ ਲਿਖਿਆ ਹੈ- ‘ਪਿਛਲਾ ਹਫ਼ਤਾ ਸਾਡੇ ਪਰਿਵਾਰ ਲਈ ਬਹੁਤ ਖਾਸ ਸੀ ਕਿਉਂਕਿ ਅਸੀਂ ਲੰਡਨ ਸਕੂਲ ਆਫ਼ ਇਕਨਾਮਿਕਸ ਵਿਖੇ ਆਪਣੀ ਧੀ ਸਹਿਰ ਦੀ ਮਾਸਟਰਜ਼ ਆਫ਼ ਸਾਇੰਸ ਡਿਗਰੀ ਲਈ ਗ੍ਰੈਜੂਏਸ਼ਨ ਸਮਾਰੋਹ ਵਿਚ ਸ਼ਾਮਲ ਹੋਏ…ਇਸ ਖ਼ਾਸ ਸੰਸਥਾ ਤੋਂ ਗ੍ਰੈਜੂਏਟ ਹੋਣ ਦੇ ਆਪਣੇ ਸੁਫਨੇ ਨੂੰ ਸਾਕਾਰ ਕਰਨ ਲਈ Sahar ਦੀ ਪੂਰੀ ਮਿਹਨਤ ਲਈ ਸਾਨੂੰ ਬਹੁਤ ਮਾਣ ਹੈ। 🙏🏻❤️’। ਇਸ ਪੋਸਟ ਉੱਤੇ ਫੈਨਜ਼ ਕਮੈਂਟ ਕਰਕੇ ਆਪਣੀ ਸ਼ੁਭਕਾਮਨਾਵਾਂ ਦੇ ਰਹੇ ਹਨ। ਜੇ ਗੱਲ ਕਰੀਏ ਹਰਭਜਨ ਮਾਨ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ ਜੋ ਕਿ ਇੱਕ ਲੰਬੇ ਸਮੇਂ ਤੋਂ ਪੰਜਾਬੀ ਸੰਗੀਤ ਜਗਤ ਦੇ ਨਾਲ ਜੁੜੇ ਹੋਏ ਹਨ। ਵਧੀਆ ਗਾਇਕ ਹੋਣ ਦੇ ਨਾਲ ਉਹ ਕਮਾਲ ਦੇ ਐਕਟਰ ਵੀ ਹਨ। ਉਹ ਆਪਣੀ ਨਵੀਂ ਮਿਊਜ਼ਿਕ ਐਲਬਮ ਵਿੱਚੋਂ ਇੱਕ-ਇੱਕ ਕਰਕੇ ਗੀਤ ਰਿਲੀਜ਼ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...