September 6, 2026, 1:39 am
----------- Advertisement -----------
HomeNewsEntertainmentਜਲਦ ਹੀ ਰਾਘਵ ਚੱਢਾ ਦੀ ਦੁਲਹਨ ਬਣੇਗੀ ਪਰਿਣੀਤੀ! ਗਾਇਕ ਹਾਰਡੀ ਸੰਧੂ ਨੇ...

ਜਲਦ ਹੀ ਰਾਘਵ ਚੱਢਾ ਦੀ ਦੁਲਹਨ ਬਣੇਗੀ ਪਰਿਣੀਤੀ! ਗਾਇਕ ਹਾਰਡੀ ਸੰਧੂ ਨੇ ਕੀਤੀ ਦੋਵਾਂ ਦੇ ਰਿਸ਼ਤੇ ਦੀ ਪੁਸ਼ਟੀ

Published on

----------- Advertisement -----------

ਮੁੰਬਈ : ਬਾਲੀਵੁੱਡ ਅਭਿਨੇਤਰੀ ਪਰਿਣੀਤੀ ਚੋਪੜਾ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਦੇ ਵਿਆਹ ਦੀ ਖਬਰ ਲਗਭਗ ਪੱਕੀ ਹੋ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਹਾਲ ਹੀ ‘ਚ ‘ਆਪ’ ਨੇਤਾ ਸੰਜੀਵ ਅਰੋੜਾ ਨੇ ਟਵੀਟ ਕਰਕੇ ਦੋਹਾਂ ਨੂੰ ਵਧਾਈ ਦਿੱਤੀ ਸੀ, ਉਥੇ ਹੀ ਹੁਣ ਗਾਇਕ ਅਤੇ ਐਕਟਰ ਹਾਰਡੀ ਸੰਧੂ ਨੇ ਦੋਹਾਂ ਦੇ ਵਿਆਹ ਦੀ ਪੁਸ਼ਟੀ ਕੀਤੀ ਹੈ ਕਿ ਪਰਿਣੀਤੀ ਅਤੇ ਰਾਘਵ ਜਲਦ ਹੀ ਵਿਆਹ ਕਰ ਰਹੇ ਹਨ। ਅਸਲ ‘ਚ ਇਕ ਇੰਟਰਵਿਊ ਦੌਰਾਨ ਹਾਰਡੀ ਨੇ ਕਿਹਾ ਕਿ ਉਹ ਖੁਸ਼ ਹੈ ਕਿ ਪਰਿਣੀਤੀ ਆਖਰਕਾਰ ਜ਼ਿੰਦਗੀ ‘ਚ ਸੈਟਲ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮੈਂ ਬਹੁਤ ਖੁਸ਼ ਹਾਂ ਕਿ ਆਖਰਕਾਰ ਅਜਿਹਾ ਹੋ ਰਿਹਾ ਹੈ, ਮੈਂ ਦੋਵਾਂ ਨੂੰ ਵਧਾਈ ਦਿੰਦਾ ਹਾਂ। ਉਸਨੇ ਕਿਹਾ ਕਿ ਜਦੋਂ ਅਸੀਂ ਕੋਡ ਨੇਮ: ਤਿਰੰਗਾ ਦੀ ਸ਼ੂਟਿੰਗ ਕਰ ਰਹੇ ਸੀ ਤਾਂ ਅਸੀਂ ਵਿਆਹ ਦੀ ਗੱਲ ਕਰਦੇ ਸੀ ਅਤੇ ਉਹ ਕਹਿੰਦੀ ਸੀ ਕਿ ‘ਮੈਂ ਉਦੋਂ ਹੀ ਵਿਆਹ ਕਰਾਂਗੀ ਜਦੋਂ ਮੈਨੂੰ ਲੱਗੇਗਾ ਕਿ ਮੈਨੂੰ ਸਹੀ ਮੁੰਡਾ ਮਿਲ ਗਿਆ ਹੈ’।

ਉਸਨੇ ਇਹ ਵੀ ਪੁਸ਼ਟੀ ਕੀਤੀ ਕਿ ਉਸਨੇ ਪਰਿਣੀਤੀ ਨਾਲ ਗੱਲ ਕੀਤੀ ਹੈ ਅਤੇ ਉਸਨੂੰ ਫੋਨ ‘ਤੇ ਵਧਾਈ ਦਿੱਤੀ ਹੈ। ਉਸ ਨੇ ਕਿਹਾ ਹਾਂ, ਮੈਂ ਉਸ ਨੂੰ ਫ਼ੋਨ ਕੀਤਾ ਅਤੇ ਵਧਾਈ ਦਿੱਤੀ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਦੇ ਨੇਤਾ ਸੰਜੀਵ ਅਰੋੜਾ ਨੇ ਆਪਣੇ ਟਵਿਟਰ ਅਕਾਊਂਟ ‘ਤੇ ਰਾਘਵ ਅਤੇ ਪਰਿਣੀਤੀ ਨੂੰ ਵਿਆਹ ਦੀ ਵਧਾਈ ਦਿੱਤੀ ਸੀ। ਉਨ੍ਹਾਂ ਨੇ ਲਿਖਿਆ, “ਮੈਂ ਰਾਘਵ ਚੱਢਾ ਅਤੇ ਪਰਿਣੀਤੀ ਚੋਪੜਾ ਨੂੰ ਦਿਲੋਂ ਵਧਾਈ ਦਿੰਦਾ ਹਾਂ। ਉਨ੍ਹਾਂ ਦੇ ਮਿਲਾਪ ਨੂੰ ਬਹੁਤ ਸਾਰੇ ਪਿਆਰ, ਖੁਸ਼ੀਆਂ ਅਤੇ ਸਹਿਯੋਗ ਦੀ ਬਖਸ਼ਿਸ਼ ਹੋਵੇ। ਮੇਰੀਆਂ ਸ਼ੁੱਭਕਾਮਨਾਵਾਂ!! ਤੁਹਾਨੂੰ ਦੱਸ ਦੇਈਏ ਕਿ ਦੋਵੇਂ ਲਵ ਬਰਡਜ਼ ਕਈ ਵਾਰ ਇਕੱਠੇ ਨਜ਼ਰ ਆ ਚੁੱਕੇ ਹਨ। ਹਾਲ ਹੀ ‘ਚ ਰਾਘਵ ਵੀ ਪਰਿਣੀਤੀ ਨੂੰ ਲੈਣ ਦਿੱਲੀ ਏਅਰਪੋਰਟ ਪਹੁੰਚੇ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...