October 16, 2026, 6:46 am
----------- Advertisement -----------
HomeNewsEntertainmentਇਸ ਦਿਨ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ ਪੰਜਾਬੀ ਅਦਾਕਾਰ ਹਰੀਸ਼ ਵਰਮਾ ਦੀ ਨਵੀਂ...

ਇਸ ਦਿਨ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ ਪੰਜਾਬੀ ਅਦਾਕਾਰ ਹਰੀਸ਼ ਵਰਮਾ ਦੀ ਨਵੀਂ ਫ਼ਿਲਮ “ਤੇਰੇ ਲਈ”

Published on

----------- Advertisement -----------

ਅੰਮ੍ਰਿਤਸਰ, 5 ਦਸੰਬਰ : ਇਸ ਸਾਲ ਦੀ ਆਖ਼ਰੀ ਰੋਮਾਂਟਿਕ , ਕਾਮੇਡੀ ਅਤੇ ਡਰਾਮਾ ਫ਼ਿਲਮ “ਤੇਰੇ ਲਈ” 9 ਦਸੰਬਰ ਨੂੰ ਰਿਲੀਜ ਹੋਵੇਗੀ। ਇਸ ਫ਼ਿਲਮ ਦੇ ਨਾਇਕ ਹਰੀਸ਼ ਵਰਮਾ ਅਤੇ ਹੀਰੋਇਨ ਸਵਿਤਾਜ ਬਰਾੜ ਫ਼ਿਲਮ ਦੀ ਟੀਮ ਨਾਲ ਅੱਜ ਸ਼ਹਿਰ ਵਿੱਚ ਪੁੱਜੇ। ਜਿੱਥੇ ਉਨ੍ਹਾਂ ਫ਼ਿਲਮ ਬਾਰੇ ਜਾਣਕਾਰੀ ਦਿੰਦਿਆਂ ਦਰਸ਼ਕਾਂ ਨੂੰ ਸੁਨੇਹਾ ਦਿੱਤਾ ਕਿ ਉਹਨਾਂ ਦੀ ਇਹ ਫ਼ਿਲਮ ਭਰਪੂਰ ਮਨੋਰੰਜਨ ਕਰੇਗੀ। ਇਸ ਮੌਕੇ ਫ਼ਿਲਮ ਦੇ ਨਿਰਦੇਸ਼ਕ ਅੰਮਿਤ ਪ੍ਰਾਸ਼ਰ ਅਤੇ ਨਿਰਮਾਤਾ ਕਮਲ ਅਰੋੜਾ ਵੀ ਮੌਜੂਦ ਸਨ। ਫ਼ਿਲਮ ਬਾਰੇ ਗੱਲ-ਬਾਤ ਕਰਦਿਆਂ ਹਰੀਸ਼ ਵਰਮਾ ਨੇ ਦੱਸਿਆ ਕਿ ਉਨ੍ਹਾਂ ਦੀਆਂ ਪਹਿਲੀਆਂ ਫਿਲਮਾਂ ਵਾਂਗ ਹੀ ਉਹਨਾਂ ਦੀ ਇਹ ਫ਼ਿਲਮ ਵੀ ਆਮ ਫਿਲਮਾਂ ਨਾਲ਼ੋਂ ਹਟਵੀਂ ਅਤੇ ਮਨੋਰੰਜਨ ਭਰਪੁਰ ਹੈ। ਇੱਕ ਵੱਖਰੇ ਕਿਸਮ ਦੀ ਪ੍ਰੇਮ ਕਹਾਣੀ ਹੈ। ਇਹ ਫ਼ਿਲਮ ਆਮ ਜ਼ਿੰਦਗੀ ਦੇ ਬਹੁਤ ਨੇੜੇ ਹੈ। ਅਜੋਕੀ ਨੌਜਵਾਨ ਪੀੜੀ ਦੇ ਦੁਆਲੇ ਘੁੰਮਦੀ ਇਹ ਫ਼ਿਲਮ ਘਰਾਂ ਤੋਂ ਦੂਰ ਰਹਿੰਦੇ ਮੁੰਡੇ, ਕੁੜੀਆਂ ਦੀ ਜ਼ਿੰਦਗੀ ਨੂੰ ਵੀ ਪਰਦੇ ‘ਤੇ ਪੇਸ਼ ਕਰੇਗੀ।

ਇਸ ਫਿਲਮ ਦੀ ਹੀਰੋਇਨ ਮਰਹੂਮ ਗਾਇਕ ਰਾਜ ਬਰਾੜ ਦੀ ਬੇਟੀ ਸਵਿਤਾਜ ਬਰਾੜ ਹੈ। ਇਸ ਮੌਕੇ ਸਵਿਤਾਜ ਬਰਾੜ ਨੇ ਕਿਨ੍ਹਾਂ ਕਿ ਬਤੌਰ ਹੀਰੋਇਨ ਇਹ ਉਹਨਾਂ ਦੀ ਦੂਜੀ ਪੰਜਾਬੀ ਫਿਲਮ ਹੈ। ਇਸ ਤੋਂ ਪਹਿਲਾਂ ਉਹ ਸਿੱਧੂ ਮੂਸੇਵਾਲਾ ਨਾਲ “ਮੂਸਾਜੱਟ” ਫਿਲਮ ਵਿੱਚ ਕੰਮ ਕਰ ਚੁੱਕੀ ਹੈ। ਇਹ ਫਿਲਮ ਉਸਦੀ ਜ਼ਿੰਦਗੀ ਦੀ ਅਹਿਮ ਫਿਲਮ ਹੈ ਜੋ ਦਰਸ਼ਕਾਂ ਨੂੰ ਬੇਹੱਦ ਪਸੰਦ ਆਵੇਗੀ। ਇਸ ਵਿੱਚ ਉਹ ਇਕ ਐਸੀ ਲੜਕੀ ਦਾ ਕਿਰਦਾਰ ਨਿਭਾ ਰਹੀ ਹੈ ਜੋ ਆਪਣੀ ਜ਼ਿੰਦਗੀ ਆਪਣੇ ਅਸੂਲਾਂ ‘ਤੇ ਜਿਉਂਦੀ ਹੈ। ਘਰ ਤੋਂ ਦੂਰ ਰਹਿ ਕੇ ਨੌਕਰੀ ਕਰ ਰਹੀ ਉੁਸ ਕੁੜੀ ਦੀ ਜ਼ਿੰਦਗੀ ਇਕ ਦਮ ਉਦੋਂ ਪਲਟਦੀ ਹੈ ਜਦੋਂ ਉਸਦਾ ਪਰਿਵਾਰ ਉਸਦੀ ਬਿਨਾਂ ਕਿਸੇ ਰਜਾਮੰਦੀ ਤੋਂ ਉਸਦੇ ਵਿਆਹ ਦੀ ਤਿਆਰੀ ਸ਼ੁਰੂ ਕਰ ਦਿੰਦਾ ਹੈ। ਉਸਦਾ ਇਹ ਕਿਰਦਾਰ ਅਜੋਕੀ ਨੌਜਵਾਨ ਪੀੜੀ ਤੋਂ ਪ੍ਰੇਰਿਤ ਹੈ। ਇਹ ਫ਼ਿਲਮ ਮਨੋਰੰਜਨ ਦੇ ਨਾਲ ਨਾਲ ਅਜੋਕੀ ਨੌਜਵਾਨ ਪੀੜੀ ਦੀ ਜ਼ਿੰਦਗੀ ਨੂੰ ਵੀ ਪਰਦੇ ‘ਤੇ ਪੇਸ਼ ਕਰੇਗੀ।

ਇਸ ਮੌਕੇ ਫਿਲਮ ਦੇ ਨਿਰਦੇਸ਼ਕ ਅੰਮਿਤ ਪ੍ਰਾਸ਼ਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਧਮਕ ਮੀਡੀਆ ਹਾਊਸ, ਫਰੂਟ ਯਾਟ ਇੰਟਰਟੇਨਮੈਂਟ, ਖਰੌਰ ਫਿਲਮਸ ਅਤੇ ਰਾਹੁਲ ਸ਼ਰਮਾ ਪ੍ਰੋਡਕਸ਼ਨ ਦੇ ਬੈਨਰ ਹੇਠ ਬਣੀ ਨਿਰਮਾਤਾ ਧੀਰਜ ਅਰੋੜਾ ਅਤੇ ਸਹਿ ਨਿਰਮਾਤਾ ਡਿੰਪਲ ਖਰੌਰ, ਅਭੈਦੀਪ ਸਿੰਘ ਮੁਤੀ ਅਤੇ ਰਾਹੁਲ ਸ਼ਰਮਾ ਦੀ ਇਸ ਫ਼ਿਲਮ ਵਿੱਚ ਹਰੀਸ਼ ਤੇ ਸਵਿਤਾਜ ਬਰਾੜ ਨਾਲ ਨਿਰਮਲ ਰਿਸ਼ੀ, ਅੰਮ੍ਰਿਤ ਅੰਬੀ, ਭੂਮਿਕਾ ਸ਼ਰਮਾ, ਸੀਮਾ ਕੌਸ਼ਲ, ਨਿਸ਼ਾ ਬਾਨੋ, ਜਰਨੈਲ ਸਿੰਘ, ਸੁਖਵਿੰਦਰ ਰਾਜ ਤੇ ਰਾਜ ਧਾਲੀਵਾਲ ਸਮੇਤ ਰੰਗ-ਮੰਚ ਦੇ ਕਈ ਕਲਾਕਾਰਾਂ ਨੇ ਅਹਿਮ ਭੂਮਿਕਾ ਨਿਭਾਈ ਹੈ। ਇਸ ਫ਼ਿਲਮ ਦੀ ਕਹਾਣੀ ਦੇ ਨਾਲ-ਨਾਲ ਇਸ ਦਾ ਸੰਗੀਤ ਵੀ ਅਹਿਮ ਹੈ। ਫ਼ਿਲਮ ਦਾ ਸੰਗੀਤ ਗੋਲ਼ਡ ਬੁਆਏ, ਏ ਆਰ ਦੀਪ, ਜੱਸੀ ਕਟਿਆਲ ਅਤੇ ਯੇ ਪਰੂਫ ਨੇ ਤਿਆਰ ਕੀਤਾ ਹੈ।

ਇਸ ਦੇ ਗੀਤ ਨਿਰਮਾਨ , ਮਨਿੰਦਰ ਕੈਲੇ ਅਤੇ ਜੱਗੀ ਜਾਗੋਵਾਲ ਨੇ ਲਿਖੇ ਹਨ, ਜਿੰਨਾ ਨੂੰ ਨਾਮੀਂ ਗਾਇਕਾਂ ਨੇ ਆਵਾਜ਼ ਦਿੱਤੀ ਹੈ। ਫਿਲਮ ਦੇ ਨਿਰਮਾਤਾ ਕਮਲ ਅਰੋੜਾ ਨੇ ਕਿਹਾ ਕਿ ਇਹ ਫਿਲਮ ਉਨ੍ਹਾਂ ਦੇ ਪ੍ਰੋਡਕਸ਼ਨ ਹਾਊਸ ਦੀ ਪਹਿਲੀ ਫਿਲਮ ਹੈ। ਇਸ ਫਿਲਮ ਨਾਲ ਉਨ੍ਹਾਂ ਨੂੰ ਫਿਲਮ ਇੰਡਸਟਰੀ ਤੇ ਫਿਲਮ ਮੇਕਿੰਗ ਬਾਰੇ ਬਹੁਤ ਕੁਝ ਨਵਾਂ ਜਾਣਨ ਦਾ ਮੌਕਾ ਮਿਲਿਆ ਹੈ। ਇਸ ਫਿਲਮ ਜ਼ਰੀਏ ਉਹ ਫਿਲਮ ਇੰਡਸਟਰੀ ਨਾਲ ਪੱਕੇ ਤੌਰ ਤੇ ਜੁੜ ਗਏ ਹਨ। ਇਸ ਤੋਂ ਬਾਅਦ ਉਹ ਛੇਤੀ ਹੀ ਆਪਣੀ ਅਗਲੀ ਫਿਲਮ ਦੀ ਅਨਾਊਂਸਮੈਂਟ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਂਦਰ, ਪੰਜਾਬ ਨੂੰ ਬਿਜਲੀ ਅਤੇ ਕੋਲੇ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਨਵੀਂ ਦਿੱਲੀ / ਪੰਜਾਬ; 15 ਅਕਤੂਬਰ*:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ...

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ ।...

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...