July 24, 2026, 3:11 pm
----------- Advertisement -----------
HomeNewsEntertainmentMiss Universe ਹਰਨਾਜ਼ ਸੰਧੂ ਦੀ ਪਹਿਲੀ ਪੰਜਾਬੀ ਫ਼ਿਲਮ ‘ਬਾਈ ਜੀ ਕੁੱਟਣਗੇ’ ਦਾ...

Miss Universe ਹਰਨਾਜ਼ ਸੰਧੂ ਦੀ ਪਹਿਲੀ ਪੰਜਾਬੀ ਫ਼ਿਲਮ ‘ਬਾਈ ਜੀ ਕੁੱਟਣਗੇ’ ਦਾ ਪੋਸਟਰ ਹੋਇਆ ਰਿਲੀਜ਼

Published on

----------- Advertisement -----------

21 ਸਾਲਾਂ ਬਾਅਦ ਸਾਲ 2021 ਵਿੱਚ 21 ਸਾਲਾਂ ਦੀ ਹਰਨਾਜ਼ ਸੰਧੂ (Harnaaz Sandhu) ਨੇ 13 ਦਸੰਬਰ ਨੂੰ ਇਜ਼ਰਾਇਲ (Israel) ਵਿਖੇ ਹੋਏ ਦੁਨੀਆ ਦੇ ਸਭ ਤੋਂ ਵੱਡੇ ਬਿਊਟੀ ਕੰਟੈਸਟ ਮਿਸ ਯੂਨੀਵਰਸ (Miss Universe) ਦਾ ਖ਼ਿਤਾਬ ਆਪਣੇ ਨਾਂਅ ਕੀਤਾ। ਹਰਨਾਜ਼ ਨੇ ਪੂਰੀ ਦੁਨੀਆ ਵਿੱਚ ਨਾ ਸਿਰਫ਼ ਦੇਸ਼ ਦਾ ਮਾਣ ਵਧਾਇਆ, ਬਲਕਿ ਉਹ ਪੰਜਾਬ ਦਾ ਵੀ ਨਾਜ਼ ਬਣ ਗਈ। ਇਸ ਦੇ ਨਾਲ ਹੀ ਹੁਣ ਹਰਨਾਜ਼ ਬਹੁਤ ਜਲਦ ਵੱਡੇ ਪਰਦੇ ਉੱਤੇ ਅਦਾਕਾਰੀ ਕਰਦੀ ਹੋਈ ਨਜ਼ਰ ਆਵੇਗੀ। ਜੀ ਹਾਂ ਉਨ੍ਹਾਂ ਦੀ ਪਹਿਲੀ ਪੰਜਾਬੀ ਫ਼ਿਲਮ ‘ਬਾਈ ਜੀ ਕੁੱਟਣਗੇ’ (BAI JI KUTTANGE) ਦਾ ਪੋਸਟਰ ਰਿਲੀਜ਼ ਹੋ ਚੁੱਕਿਆ ਹੈ। ਜਿਸ ਦੇ ਨਾਲ ਫ਼ਿਲਮ ਦੀ ਰਿਲੀਜ਼ ਡੇਟ ਦਾ ਵੀ ਐਲਾਨ ਕਰ ਦਿੱਤਾ ਹੈ।

ਇਸ ਫ਼ਿਲਮ ‘ਚ ਹਰਨਾਜ਼ ਸੰਧੂ ਦੇ ਨਾਲ ਉਪਾਸਨਾ ਸਿੰਘ ਦਾ ਬੇਟਾ ਨਾਨਕ ਸਿੰਘ ਲੀਡ ਰੋਲ ਚ ਨਜ਼ਰ ਆਉਣਗੇ। ਇਸ ਤੋਂ ਇਲਾਵਾ ਦੇਵ ਖਰੌੜ ਇਸ ਵਾਰ ਐਕਸ਼ਨ ਦੇ ਨਾਲ ਕਾਮੇਡੀ ਦਾ ਤੜਕਾ ਲਗਾਉਂਦੇ ਹੋਏ ਨਜ਼ਰ ਆਉਣਗੇ। ਗੁਰਪ੍ਰੀਤ ਘੁੱਗੀ, ਉਪਸਨਾ ਸਿੰਘ ਤੇ ਕਈ ਹੋਰ ਕਲਾਕਾਰ ਵੀ ਇਸ ਫ਼ਿਲਮ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਇਸ ਫ਼ਿਲਮ ਨੂੰ ਸਮੀਪ ਕੰਗ ਵੱਲੋਂ ਡਾਇਰੈਕਟ ਕੀਤਾ ਗਿਆ ਹੈ ਤੇ ਉਪਸਨਾ ਸਿੰਘ ਨੇ ਇਸ ਫਿਲਮ ਨੂੰ ਪ੍ਰੋਡਿਊਸ ਕੀਤਾ ਹੈ। ਇਹ ਫ਼ਿਲਮ ਕਾਮੇਡੀ ਜ਼ੌਨਰ ਵਾਲੀ ਫ਼ਿਲਮ ਹੋਵੇਗੀ। ਦੱਸ ਦਈਏ ਇਹ ਫ਼ਿਲਮ ਹਰਨਾਜ਼ ਕੌਰ ਸੰਧੂ ਲਈ ਵੀ ਬਹੁਤ ਖ਼ਾਸ ਹੈ।

ਕਿਉਂਕਿ ਇਹ ਉਨ੍ਹਾਂ ਦੀ ਪਹਿਲੀ ਫ਼ਿਲਮ ਹੈ । ਮਿਸ ਯੂਨੀਵਰਸ ਪ੍ਰਤੀਯੋਗਤਾ ਬਾਰੇ ਗੱਲ ਕੀਤੀ ਜਾਏ ਤਾਂ ਇਸ ਸੁੰਦਰਤਾ ਮੁਕਾਬਲੇ ਦੇ ਇਤਿਹਾਸ ਵਿੱਚ ਭਾਰਤ ਨੇ 21 ਸਾਲਾਂ ਬਾਅਦ ਮਿਸ ਯੂਨੀਵਰਸ ਦਾ ਤਾਜ ਆਪਣੇ ਨਾਂਅ ਕੀਤਾ ਹੈ। ਇਸ ਤੋਂ ਪਹਿਲਾਂ 2000 ਵਿੱਚ ਬਾਲੀਵੁੱਡ ਅਦਾਕਾਰਾ ਲਾਰਾ ਦੱਤਾ ਨੇ ਇਹ ਖ਼ਿਤਾਬ ਆਪਣੇ ਨਾਂਅ ਕੀਤਾ ਸੀ। ਜਦਕਿ 1994 ਵਿੱਚ ਸੁਸ਼ਮਿਤਾ ਸੇਨ ਮਿਸ ਯੂਨੀਵਰਸ ਬਣਨ ਵਾਲੀ ਪਹਿਲੀ ਭਾਰਤੀ ਰਹੀ ਸੀ। ਕੁੱਲ ਮਿਲਾ ਕੇ ਮਿ ਯੂਨੀਵਰਸ ਦੇ ਇਤਿਹਾਸ ;ਚ ਭਾਰਤ ਨੇ ਸਿਰਫ਼ ਤਿੰਨ ਵਾਰੀ ਹੀ ਇਹ ਖ਼ਿਤਾਬ ਜਿੱਤਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...

PM ਮੋਦੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ, ‘ਪੇਪਰ ਲੀਕ ‘ਤੇ ਕੈਬਨਿਟ ਲਵੇਗੀ ਸਖਤ ਫੈਸਲਾ, ਜਲਦ ਪਾਸ ਕਰਾਂਗੇ ਬਿੱਲ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੀ ਦੇਰ ਰਾਤ 12 ਵਜੇ ਵਿਦਿਆਰਥੀਆਂ ਲਈ ਇਕ ਵੀਡੀਓ...

ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ-ਸਿਹਤ ਮੰਤਰੀ

*ਚੰਡੀਗੜ੍ਹ/ਪਟਿਆਲਾ, 23 ਜੁਲਾਈ,2026*:ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਹੈ ਕਿ...

ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, ‘ਆਪ’ ‘ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

*ਚੰਡੀਗੜ੍ਹ 23 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ, ਪੀਐਮ ਸਿਰਫ਼ ਧਰਮਿੰਦਰ ਪ੍ਰਧਾਨ ਨੂੰ ਬਚਾ ਰਹੇ ਹਨ – ਕੇਜਰੀਵਾਲ

*ਨਵੀਂ ਦਿੱਲੀ, 23 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੇਪਰ ਲੀਕ...