June 12, 2026, 1:10 pm
----------- Advertisement -----------
HomeNewsEntertainment‘ਕੁੜੀਆਂ ਲਾਹੌਰ ਦੀਆਂ’ ਦੇ ਸ਼ੂਟ ਤੋਂ ਪਹਿਲਾਂ ਹਾਰਡੀ ਸੰਧੂ ਇੰਝ ਕਰਦੇ ਸਨ...

‘ਕੁੜੀਆਂ ਲਾਹੌਰ ਦੀਆਂ’ ਦੇ ਸ਼ੂਟ ਤੋਂ ਪਹਿਲਾਂ ਹਾਰਡੀ ਸੰਧੂ ਇੰਝ ਕਰਦੇ ਸਨ ਵਰਕਆਊਟ,ਗਾਇਕ ਨੇ ਸ਼ੇਅਰ ਕੀਤਾ ਵੀਡੀਓ

Published on

----------- Advertisement -----------

ਗਾਇਕ ਹਾਰਡੀ ਸੰਧੂ ਦਾ ਗੀਤ ‘ਕੁੜੀਆਂ ਲਾਹੌਰ ਦੀਆਂ’ ਹਾਲ ਹੀ ਵਿੱਚ ਰਿਲੀਜ਼ ਹੋਇਆ ਹੈ। ਇਸ ਗੀਤ ਵਿੱਚ ਅਦਾਕਾਰਾ ਆਇਸ਼ਾ ਸ਼ਰਮਾ ਨੇ ਅਹਿਮ ਭੂਮਿਕਾ ਨਿਭਾਈ ਹੈ। ਇਸ ਗੀਤ ਨੂੰ ਹੁਣ ਤਕ 19 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਉਥੇ ਗੀਤ ਖ਼ਬਰ ਲਿਖੇ ਜਾਣ ਤਕ ਯੂਟਿਊਬ ’ਤੇ 5ਵੇਂ ਨੰਬਰ ’ਤੇ ਟਰੈਂਡ ਵੀ ਕਰ ਰਿਹਾ ਸੀ। ਦੱਸ ਦੇਈਏ ਕਿ ਹਾਰਡੀ ਨੇ ਕੁਝ ਘੰਟੇ ਪਹਿਲਾਂ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਸਾਂਝੀ ਕੀਤੀ ਹੈ। ਇਸ ਵੀਡੀਓ ’ਚ ਹਾਰਡੀ ਸੰਧੂ ਨੂੰ ਗੀਤ ਦੇ ਸ਼ੂਟ ਤੋਂ ਪਹਿਲਾਂ ਫਿੱਟ ਬਾਡੀ ਲਈ ਵਰਕਆਊਟ ਕਰਦੇ ਦੇਖਿਆ ਜਾ ਸਕਦਾ ਹੈ। ਵੀਡੀਓ ਦੀ ਕੈਪਸ਼ਨ ’ਚ ਹਾਰਡੀ ਲਿਖਦੇ ਹਨ, ‘ਤਿਆਰੀਆਂ, ਸ਼ੂਟਿੰਗ ਤੋਂ ਪਹਿਲਾਂ ਕੰਮ ’ਚ ਲੱਗ ਜਾਣਾ।

ਅੱਗੇ ਵਧਦੇ ਰਹੋ ਤੇ ਕਦੇ ਪਿੱਛੇ ਨਾ ਰੁਕੋ।’ ਦੱਸ ਦੇਈਏ ਕਿ ਹਾਰਡੀ ਵਲੋਂ ਗਾਏ ਇਸ ਗੀਤ ਦੇ ਬੋਲ ਜਾਨੀ ਨੇ ਲਿਖੇ ਹਨ। ਗੀਤ ਨੂੰ ਮਿਊਜ਼ਿਕ ਬੀ ਪਰਾਕ ਨੇ ਦਿੱਤਾ ਹੈ। ਗੀਤ ਦੀ ਵੀਡੀਓ ਅਰਵਿੰਦਰ ਖਹਿਰਾ ਨੇ ਬਣਾਈ ਹੈ। ਗੀਤ ਯੂਟਿਊਬ ’ਤੇ ਦੇਸੀ ਮੈਲੋਡੀਜ਼ ਦੇ ਬੈਨਰ ਹੇਠ ਰਿਲੀਜ਼ ਹੋਇਆ ਹੈ। ਜੇ ਗੱਲ ਕਰੀਏ ਹਾਰਡੀ ਸੰਧੂ ਦੇ ਵਰਕ ਫਰੰਟ ਦੀ ਤਾਂ ਉਹ ਹਾਲ ਹੀ ਚ ਉਨ੍ਹਾਂ ਦੀ ਫ਼ਿਲਮ 83 ਓਟੀਟੀ ਪਲੇਟਫਰਾਮ ਉੱਤੇ ਰਿਲੀਜ਼ ਹੋਈ ਹੈ। ਇਸ ਫ਼ਿਲਮ ਹਾਰਡੀ ਨੇ ਕ੍ਰਿਕੇਟਰ ਮਦਨ ਲਾਲ ਦਾ ਕਿਰਦਾਰ ਨਿਭਾਇਆ ਹੈ। ਇਹ ਫ਼ਿਲਮ ਇੰਡੀਆ ਦੇ ਪਹਿਲੇ ਵਰਲਡ ਕ੍ਰਿਕੇਟ ਕੱਪ ਦੇ ਜਿੱਤ ਦੇ ਇਤਿਹਾਸ ਉੱਤੇ ਬਣੀ ਹੈ। ਹਾਰਡੀ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ ਜਿਨ੍ਹਾਂ ਨੇ ਕਈ ਸੁਪਰ ਹਿੱਟ ਗੀਤ ਦਿੱਤੇ ਹਨ। ਸੋਚ, ‘ਬੈਕਬੋਨ’, ’ਨਾਂਹ’, kya baat ay, ‘ਤਿੱਤਲੀਆਂ ਵਰਗਾ’, ਡਾਂਸ ਲਾਈਕ ਵਰਗੇ ਕਈ ਗੀਤ ਸ਼ਾਮਿਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਲਿਖੀ ਭਾਵੁਕ ਪੋਸਟ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ...

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...