April 21, 2026, 2:30 pm
----------- Advertisement -----------
HomeNewsEntertainmentਆਕਸੀਜ਼ਨ ਸਪੋਰਟ 'ਤੇ ਹਨ ਲਤਾ ਮੰਗੇਸ਼ਕਰ, ਭਤੀਜੀ ਨੇ ਦੱਸਿਆ ਉਹਨਾਂ ਦੀ ਸਿਹਤ...

ਆਕਸੀਜ਼ਨ ਸਪੋਰਟ ‘ਤੇ ਹਨ ਲਤਾ ਮੰਗੇਸ਼ਕਰ, ਭਤੀਜੀ ਨੇ ਦੱਸਿਆ ਉਹਨਾਂ ਦੀ ਸਿਹਤ ਦਾ ਹਾਲ

Published on

----------- Advertisement -----------

ਦੇਸ਼ ਦੀ ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਕੋਰੋਨਾ ਪਾਜ਼ੀਟਿਵ ਹੋਣ ਤੋਂ ਬਾਅਦ ਬ੍ਰੀਚ ਕੈਂਡੀ ਹਸਪਤਾਲ ‘ਚ ਭਰਤੀ ਹੈ। ਉਸ ਦਾ ਆਈਸੀਯੂ ਵਿੱਚ ਇਲਾਜ ਚੱਲ ਰਿਹਾ ਹੈ। 92 ਸਾਲਾ ਲਤਾ ਮੰਗੇਸ਼ਕਰ ਦਾ ਡਾਕਟਰਾਂ ਨੇ ਹੈਲਥ ਅਪਡੇਟ ਸ਼ੇਅਰ ਕਰਦੇ ਹੋਏ ਦੱਸਿਆ ਕਿ ਲਤਾ ਦੀਦੀ ਨੂੰ ਆਕਸੀਜ਼ਨ ਸਪੋਰਟ ‘ਤੇ ਰੱਖਿਆ ਗਿਆ ਹੈ। ਬਾਲੀਵੁੱਡ ਸੈਲੇਬਸ ਸਣੇ ਲਤਾ ਦੀਦੀ ਦੇ ਫੈਨਜ਼ ਉਨ੍ਹਾਂ ਦੇ ਜਲਦ ਸਿਹਤਯਾਬ ਹੋਣ ਦੀ ਦੁਆ ਕਰ ਰਹੇ ਹਨ। ਭਤੀਜੀ ਰਚਨਾ ਸ਼ਾਹ ਨੇ ਦੱਸਿਆ ਕਿ ਹੁਣ ਲਤਾ ਦੀ ਹਾਲਤ ਕਿਵੇਂ ਹੈ। ਰਚਨਾ ਸ਼ਾਹ ਨੇ ਗੱਲਬਾਤ ਦੌਰਾਨ ਦੱਸਿਆ ਕਿ ਲਤਾ ਮੰਗੇਸ਼ਕਰ ਨੂੰ ਕੋਵਿਡ-19 ਦੇ ਹਲਕੇ ਲੱਛਣ ਹਨ।

ਉਨ੍ਹਾਂ ਦੀ ਉਮਰ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਆਈਸੀਯੂ ‘ਚ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਜਿੱਥੇ ਡਾਕਟਰਾਂ ਦੀ ਵੱਡੀ ਟੀਮ ਉਨ੍ਹਾਂ ਦਾ ਇਲਾਜ ਕਰ ਰਹੀ ਹੈ। ਦੋਸਤਾਂ ਅਤੇ ਪ੍ਰਸ਼ੰਸਕਾਂ ਨੇ ਉਸ ਲਈ ਬਹੁਤ ਸਾਰੀਆਂ ਦੁਆਵਾਂ ਕੀਤੀਆਂ ਹਨ, ਜਿਸ ਦਾ ਅਸਰ ਉਨ੍ਹਾਂ ਦੀ ਸਿਹਤ ‘ਤੇ ਸਾਫ ਦਿਖਾਈ ਦੇ ਰਿਹਾ ਹੈ। ਉਹ ਤੇਜ਼ੀ ਨਾਲ ਠੀਕ ਹੋ ਰਹੀ ਹੈ। ਰਚਨਾ ਨੇ ਅੱਗੇ ਦੱਸਿਆ ਕਿ ਲਤਾ ਮੰਗੇਸ਼ਕਰ ਫਿਲਹਾਲ ਆਕਸੀਜਨ ਸਪੋਰਟ ‘ਤੇ ਹਨ। ਉਨ੍ਹਾਂ ਨੂੰ ਅਗਲੇ ਕੁਝ ਦਿਨ ਹਸਪਤਾਲ ‘ਚ ਰਹਿਣਾ ਪੈ ਸਕਦਾ ਹੈ। ਲਤਾ ਮੰਗੇਸ਼ਕਰ ਬ੍ਰੀਚ ਕੈਂਡੀ ਹਸਪਤਾਲ ਦੇ ਡੀ ਵਾਰਡ ਵਿੱਚ ਦਾਖਲ ਹੈ।

ਵਾਰਡ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਲਤਾ ਮੰਗੇਸ਼ਕਰ ਤਿੰਨ ਦਿਨ ਪਹਿਲਾਂ ਕਿਸੇ ਹੋਰ ਡਾਕਟਰੀ ਸਥਿਤੀ ਦਾ ਚੈੱਕਅਪ ਕਰਵਾਉਣ ਲਈ ਹਸਪਤਾਲ ਆਈ ਸੀ, ਪਰ ਇੱਥੇ ਇਲਾਜ ਦੌਰਾਨ ਉਹ ਕੋਵਿਡ ਨਾਲ ਸੰਕਰਮਿਤ ਹੋ ਗਈ। ਹੁਣ ਭਾਵੇਂ ਉਹ ਠੀਕ ਹੋ ਰਹੀ ਹੈ, ਪਰ ਅਜੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਉਹ ਕੋਰੋਨਾ ਦੇ ਨਾਲ-ਨਾਲ ਨਿਮੋਨੀਆ ਤੋਂ ਵੀ ਪੀੜਤ ਹਨ। ਇਸ ਲਈ ਹੁਣ ਉਨ੍ਹਾਂ ਨੂੰ 10-12 ਦਿਨਾਂ ਲਈ ਆਈਸੀਯੂ ਵਿੱਚ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਰ ਯੋਗ ਲਾਭਪਾਤਰੀ ਤੱਕ ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਲਾਭ ਪਹੁੰਚਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼

ਚੰਡੀਗੜ੍ਹ, 20 ਅਪ੍ਰੈਲ :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...

MP ਅੰਮ੍ਰਿਤਪਾਲ ਸਿੰਘ ਦੀ ਪਾਈ ਜਾ ਸਕਦੀ ਗ੍ਰਿਫਤਾਰੀ! ਅਸਾਮ ਪਹੁੰਚੀ ਪੰਜਾਬ ਪੁਲਿਸ ਦੀ ਵਿਸ਼ੇਸ਼ ਟੀਮ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ।...

’ਗੈਂਗਸਟਰਾਂ ‘ਤੇ ਵਾਰ’ ਨਾਲ ਗੈਂਗਸਟਰ ਗਿਰੋਹਾਂ ਵਿੱਚ ਹੜਕੰਪ, ਹਜ਼ਾਰਾਂ ਦੇ ਖ਼ਿਲਾਫ਼ ਪੁਲਿਸ ਕਾਰਵਾਈ 

*ਚੰਡੀਗੜ੍ਹ; 20 ਅਪ੍ਰੈਲ 2026:ਪੰਜਾਬ ਵਿੱਚ ਸੰਗਠਿਤ ਅਪਰਾਧ ਦੇ ਖ਼ਿਲਾਫ਼ ਚੱਲ ਰਹੀ ਸਖ਼ਤ ਕਾਰਵਾਈ ਨੇ...

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...