ਬਿੱਗ ਬੌਸ 13 ਦੀ ਮਸ਼ਹੂਰ ਜੋੜੀ ਆਸਿਮ ਰਿਆਜ਼ ਅਤੇ ਹਿਮਾਂਸ਼ੀ ਖੁਰਾਨਾ ਇੱਕ ਵਾਰ ਫਿਰ ਤੋਂ ਸੋਸ਼ਲ ਮੀਡੀਆ ਉੱਤੇ ਛਾਏ ਹੋਏ ਹਨ। 25 ਜਨਵਰੀ ਮੰਗਲਵਾਰ ਨੂੰ ਬਾਲੀਵੁੱਡ ਦੇ ਮਸ਼ਹੂਰ ਡਿਜ਼ਾਈਨਰ ਮਨੀਸ਼ ਮਲਹੋਤਰਾ ਦੇ ਸਟੋਰ ‘ਤੇ ਲਵਬਰਡਸ ਨੂੰ ਦੇਖਿਆ ਗਿਆ। ਇਨ੍ਹੀਂ ਦਿਨੀਂ ਦੋਵਾਂ ਦੇ ਵਿਆਹ ਦੀਆਂ ਖ਼ਬਰਾਂ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ ਨੇ ਪ੍ਰਸ਼ੰਸਕਾਂ ਦਾ ਉਤਸ਼ਾਹ ਵਧਾ ਦਿੱਤਾ ਹੈ।

ਅਸਲ ’ਚ ਆਸਿਮ ਤੇ ਹਿਮਾਂਸ਼ੀ ਦੋਵੇਂ ਇਕੱਠੇ ਇਕ-ਦੂਜੇ ਦਾ ਹੱਥ ਫੜੀ ਮਸ਼ਹੂਰ ਫੈਸ਼ਨ ਡਿਜ਼ਾਈਨਰ ਮਨੀਸ਼ ਮਲਹੋਤਰਾ ਦੇ ਸਟੋਰ ’ਚ ਐਂਟਰੀ ਕਰਦੇ ਦੇਖੇ ਗਏ। ਉਦੋਂ ਤੋਂ ਅਜਿਹੀਆਂ ਖ਼ਬਰਾਂ ਹਨ ਕਿ ਦੋਵਾਂ ਦਾ ਵਿਆਹ ਹੋਣ ਵਾਲਾ ਹੈ। ਸੋਸ਼ਲ ਮੀਡੀਆ ’ਤੇ ਆਸਿਮ ਤੇ ਹਿਮਾਂਸ਼ੀ ਦੀਆਂ ਕਈ ਵੀਡੀਓਜ਼ ਸਾਹਮਣੇ ਆਈਆਂ ਹਨ। ਖ਼ਬਰਾਂ ਹਨ ਕਿ ਦੋਵੇਂ ਆਪਣੇ ਵਿਆਹ ਦੀਆਂ ਤਿਆਰੀਆਂ ਕਰ ਰਹੇ ਹਨ। ਆਸਿਮ ਤੇ ਹਿਮਾਂਸ਼ੀ ਦੇ ਵਿਆਹ ਦੀ ਖ਼ਬਰ ਸੁਣ ਕੇ ਪ੍ਰਸ਼ੰਸਕਾਂ ਦੀ ਖ਼ੁਸ਼ੀ ਦਾ ਟਿਕਾਣਾ ਨਹੀਂ ਹੈ।
ਜੇ ਗੱਲ ਕਰੀਏ ਹਿਮਾਂਸ਼ੀ ਖੁਰਾਣਾ ਦੀ ਤਾਂ ਉਹ ਬਤੌਰ ਮਾਡਲ ਹੁਣ ਤੱਕ ਬਹੁਤ ਸਾਰੇ ਮਿਊਜ਼ਿਕ ਵੀਡੀਓਜ਼ ਚ ਆਪਣੀ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੀ ਹੈ। ਹਿਮਾਂਸ਼ੀ ਖੁਰਾਣਾ ਹੁਣ ਤੱਕ ਆਪਣੀ ਆਵਾਜ਼ ‘ਚ ਵੀ ਕਈ ਗੀਤ ਕੱਢ ਚੁੱਕੀ ਹੈ । ਹਿਮਾਂਸ਼ੀ ਖੁਰਾਣਾ ਨੇ ਬਤੌਰ ਮਾਡਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਉਸ ਨੇ ਗਾਇਕੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਹੁਣ ਉਹ ਅਦਾਕਾਰੀ ਦੇ ਖੇਤਰ ‘ਚ ਵੀ ਕੰਮ ਕਰ ਰਹੀ ਹੈ ।












