ਬਿਗ ਬੌਸ ਫੇਮ ਅਸੀਮ ਤੇ ਹਿਮਾਂਸ਼ੀ ਸੋਸ਼ਲ ਮੀਡੀਆ ਤੇ ਧਮਾਲ ਮਚਾਉਣ ਚ ਕੋਈ ਕਸਰ ਨਹੀਂ ਛੱਡ ਰਹੀ ਮਸ਼ਹੂਰ ਅਦਾਕਾਰਾ ਹਿਮਾਂਸ਼ੀ ਖੁਰਾਣਾ ਇੱਕ ਵਾਰ ਮੁੜ ਤੋਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ (Video) ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਬਲੈਕ ਰੰਗ ਦੀ ਡਰੈੱਸ ‘ਚ ਨਜ਼ਰ ਆ ਰਹੀ ਹੈ ਅਤੇ ਬਹੁਤ ਹੀ ਖੂਬਸੂਰਤ ਲੱਗ ਰਹੀ ਹੈ । ਉਸ ਦੀ ਇਸ ਵੀਡੀਓ ਨੂੰ ਦਰਸ਼ਕਾਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ । ਇਸ ਵੀਡੀਓ ਦੀ ਬੈਕਗਰਾਊਂਡ ‘ਚ ਕਲੇਰ ਕੰਠ ਦਾ ਗੀਤ ਚੱਲ ਰਿਹਾ ਹੈ ।
ਹਿਮਾਂਸ਼ੀ ਖੁਰਾਣਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਹੁਣ ਤੱਕ ਉਹ ਅਨੇਕਾਂ ਹੀ ਗੀਤਾਂ ‘ਚ ਬਤੌਰ ਮਾਡਲ ਨਜ਼ਰ ਆ ਚੁੱਕੀ ਹੈ । ਹਾਲ ਹੀ ‘ਚ ਗਿੱਪੀ ਗਰੇਵਾਲ ਦੀ ਫ਼ਿਲਮ ‘ਸ਼ਾਵਾ ਨੀ ਗਿਰਧਾਰੀ ਲਾਲ’ ਫ਼ਿਲਮ ‘ਚ ਵੀ ਉਹ ਨਜ਼ਰ ਆਈ ਸੀ । ਜਿਸ ‘ਚ ਉਸ ਦੀ ਅਦਾਕਾਰੀ ਨੂੰ ਸਰਾਹਿਆ ਗਿਆ ਸੀ । ਇਸ ਤੋਂ ਇਲਾਵਾ ਉਹ ਹੋਰ ਵੀ ਕਈ ਪ੍ਰਾਜੈਕਟ ‘ਤੇ ਕੰਮ ਕਰ ਰਹੀ ਹੈ । ਹਿਮਾਂਸ਼ੀ ਖੁਰਾਣਾ ਨੇ ਅਣਗਿਣਤ ਗੀਤਾਂ ‘ਚ ਅਦਾਕਾਰੀ ਕੀਤੀ ਹੈ ਅਤੇ ਕਈ ਗੀਤ ਆਪਣੀ ਆਵਾਜ਼ ‘ਚ ਖੁਦ ਵੀ ਗਾਏ ਹਨ। ਹਿਮਾਂਸ਼ੀ ਖੁਰਾਣਾ ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਰਹਿੰਦੀ ਹੈ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ।









