ਬਿੱਗ ਬੌਸ 13 ਦੀ ਐਕਸ ਕੰਟੈਸਟੈਟ ਰਹਿ ਚੁੱਕੀ ਹਿਮਾਸ਼ੀ ਖੁਰਾਣਾ ਸ਼ੋਸ਼ਲ ਮੀਡਿਆ ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਇਸ ਦੇ ਨਾਲ ਹੀ ਉਹ ਆਪਣੇ ਫੈਨਜ਼ ਨਾਲ ਤਸਵੀਰਾਂ ਅਤੇ ਵੀਡਿਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ ਵਿੱਚ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਹਨਾਂ ਤਸਵੀਰਾਂ ਵਿੱਚ ਹਿਮਾਸ਼ੀ ਬਨਾਰਸੀ ਸਾੜੀ ਵਿੱਚ ਨਜ਼ਰ ਆ ਰਹੀ ਹੈ ਹਿਮਾਸ਼ੀ ਵੱਲੋ ਸ਼ੇਅਰ ਕੀਤੀਆਂ ਗਈਆਂ ਇਹਨਾਂ ਤਸਵੀਰਾਂ ਨੂੰ ਫੈਨਜ਼ ਵੱਲੋ ਖੂਬ ਪਸੰਦ ਕੀਤਾ ਜਾ ਰਿਹਾ ਹੈ। ਹਿਮਾਂਸ਼ੀ ਖੁਰਾਣਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਹੁਣ ਤੱਕ ਉਹ ਅਨੇਕਾਂ ਹੀ ਗੀਤਾਂ ‘ਚ ਬਤੌਰ ਮਾਡਲ ਨਜ਼ਰ ਆ ਚੁੱਕੀ ਹੈ ।
ਹਾਲ ਹੀ ‘ਚ ਗਿੱਪੀ ਗਰੇਵਾਲ ਦੀ ਫ਼ਿਲਮ ‘ਸ਼ਾਵਾ ਨੀ ਗਿਰਧਾਰੀ ਲਾਲ’ ਫ਼ਿਲਮ ‘ਚ ਵੀ ਉਹ ਨਜ਼ਰ ਆਈ ਸੀ । ਜਿਸ ‘ਚ ਉਸ ਦੀ ਅਦਾਕਾਰੀ ਨੂੰ ਸਰਾਹਿਆ ਗਿਆ ਸੀ । ਇਸ ਤੋਂ ਇਲਾਵਾ ਉਹ ਹੋਰ ਵੀ ਕਈ ਪ੍ਰਾਜੈਕਟ ‘ਤੇ ਕੰਮ ਕਰ ਰਹੀ ਹੈ । ਹਿਮਾਂਸ਼ੀ ਖੁਰਾਣਾ ਆਸਿਮ ਰਿਆਜ਼ ਦੇ ਨਾਲ ਦੋਸਤੀ ਨੂੰ ਲੈ ਕੇ ਵੀ ਕਾਫੀ ਸੁਰਖੀਆਂ ‘ਚ ਰਹਿੰਦੀ ਹੈ । ਆਸਿਮ ਰਿਆਜ਼ ਦੇ ਨਾਲ ਉਸ ਦੀ ਜੋੜੀ ਬਿੱਗ ਬੌਸ ‘ਚ ਬਣੀ ਸੀ । ਜਾਣਕਾਰੀ ਮੁਤਾਬਿਕ ਤੁਹਾਨੂੰ ਦਸ ਦੇਈਏ ਕਿ ਬਾਲੀਵੁੱਡ ਅਤੇ ਪਾਲੀਵੁੱਡ ਦੇ ਸਾਰੇ ਹੀ ਸਿਤਾਰੇ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਇਸ ਦੇ ਜ਼ਰੀਏ ਹੀ ਉਹ ਆਪਣੇ ਫੈਨਜ਼ ਨੂੰ ਆਪਣੇ ਬਾਰੇ ਹਰ ਇੱਕ ਅਪਡੇਟ ਦਿੰਦੇ ਰਹਿੰਦੇ ਹਨ।












