ਪੰਜਾਬ ਦੀ ਮਸ਼ਹੂਰ ਮਾਡਲ ਤੇ ਅਦਾਕਾਰਾ ਹਿਮਾਂਸ਼ੀ ਖੁਰਾਣਾ ਸੋਸ਼ਲ ਮੀਡਿਆ ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਆਏ ਦਿਨ ਆਪਣੀਆਂ ਤਸਵੀਰਾਂ ਜਾ ਵੀਡਿਓਜ਼ ਪੋਸਟ ਕਰਦੀ ਰਹਿੰਦੀ ਹੈ। ਹਾਲ ਹੀ ਵਿੱਚ ਇੱਕ ਵਾਰ ਫ਼ਿਰ ਤੋਂ ਅਦਾਕਾਰਾ ਆਪਣੀਆਂ ਤਸਵੀਰਾਂ ਨੂੰ ਲੈ ਕੇ ਚਰਚਾ ‘ਚ ਬਣੀ ਹੋਈ ਹੈ। ਜੀ ਹਾਂ ਹਿਮਾਂਸ਼ੀ ਖੁਰਾਣਾ ਮਾਤਾ ਜਵਾਲਾ ਜੀ ਦੇ ਦਰਸ਼ਨ ਕਰਨ ਦੇ ਲਈ ਪਹੁੰਚੀ ਹੈ। ਜਿਸ ਦੀਆਂ ਤਸਵੀਰਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਨੇ ਮੱਥੇ ‘ਤੇ ਤਿਲਕ ਲਗਾਇਆ ਹੋਇਆ ਹੈ ਅਤੇ ਉਸ ਨੇ ਹੱਥਾਂ ‘ਚ ਲਾਲ ਚੂੜਾ ਪਾਇਆ ਹੋਇਆ ਹੈ ਅਤੇ ਉਹ ਆਪਣੇ ਚੂੜੇ ਨੂੰ ਇਨ੍ਹਾਂ ਤਸਵੀਰਾਂ ‘ਚ ਫਲਾਂਟ ਕਰਦੀ ਹੋਈ ਨਜ਼ਰ ਆ ਰਹੀ ਹੈ।
ਹਿਮਾਂਸ਼ੀ ਖੁਰਾਣਾ ਨੇ ਆਪਣੇ ਹੱਥਾਂ ‘ਚ ਪੂਜਾ ਵਾਲੀ ਟੋਕਰੀ ਫੜੀ ਹੋਈ ਹੈ ਅਤੇ ਅਦਾਕਾਰਾ ਬਹੁਤ ਹੀ ਖੁਸ਼ ਦਿਖਾਈ ਦੇ ਰਹੀ ਹੈ । ਸੋਸ਼ਲ ਮੀਡੀਆ ‘ਤੇ ਉਸ ਦੀਆਂ ਤਸਵੀਰਾਂ ਕਾਫੀ ਵਾਇਰਲ ਹੋ ਰਹੀਆਂ ਹਨ । ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਇੱਕ ਤਸਵੀਰ ‘ਚ ਹਿਮਾਂਸ਼ੀ ਹੱਥਾਂ ‘ਚ ਪੂਜਾ ਵਾਲੀ ਟੋਕਰੀ ਫੜੇ ਹੋਈ ਦਿਖਾਈ ਦੇ ਰਹੀ ਹੈ । ਜਦੋਂਕਿ ਇੱਕ ਹੋਰ ਦੂਜੀ ਤਸਵੀਰ ‘ਚ ਉਹ ਉੱਥੇ ਗੁਲਾਬ ਜਾਮੁਨ ਦਾ ਅਨੰਦ ਮਾਣਦੀ ਹੋਈ ਨਜ਼ਰ ਆ ਰਹੀ ਹੈ । ਇਸ ਤੋਂ ਇਲਾਵਾ ਇੱਕ ਹੋਰ ਤਸਵੀਰ ‘ਚ ਉਹ ਹੱਥਾਂ ‘ਚ ਚੂੜੇ ਨੂੰ ਫਲਾਂਟ ਕਰਦੀ ਹੋਈ ਦਿਖਾਈ ਦੇ ਰਹੀ ਹੈ । ਹਿਮਾਂਸ਼ੀ ਖੁਰਾਣਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਚੂੜੇ ਵਾਲੀ ਤਸਵੀਰ ਵੇਖ ਕੇ ਇੱਕ ਵਾਰ ਤਾਂ ਪ੍ਰਸ਼ੰਸਕਾਂ ਨੂੰ ਲੱਗਿਆ ਕਿ ਹਿਮਾਂਸ਼ੀ ਨੇ ਵਿਆਹ ਕਰਵਾ ਲਿਆ ਹੈ ।












