April 21, 2026, 1:16 am
----------- Advertisement -----------
HomeNewsEntertainmentਕੈਂਸਰ ਨਾਲ ਜੂਝ ਰਹੀ ਹਿਨਾ ਨੂੰ ਆਈ ਆਪਣੇ ਪਿਤਾ ਦੀ ਯਾਦ; ਹਸਪਤਾਲ...

ਕੈਂਸਰ ਨਾਲ ਜੂਝ ਰਹੀ ਹਿਨਾ ਨੂੰ ਆਈ ਆਪਣੇ ਪਿਤਾ ਦੀ ਯਾਦ; ਹਸਪਤਾਲ ਦੇ ਬੈੱਡ ਤੋਂ ਸਾਂਝੀਆ ਕੀਤੀਆਂ ਫੋਟੋਆਂ

Published on

----------- Advertisement -----------

ਟੀਵੀ ਸੀਰੀਅਲ ‘ਯੇ ਰਿਸ਼ਤਾ ਕਯਾ ਕਹਿਲਾਤਾ ਹੈ’ ਵਿੱਚ ਆਪਣੀ ਭੂਮਿਕਾ ਲਈ ਮਸ਼ਹੂਰ ਹਿਨਾ ਖਾਨ ਛਾਤੀ ਦੇ ਕੈਂਸਰ (stage3) ਨਾਲ ਜੂਝ ਰਹੀ ਹੈ। ਅਦਾਕਾਰਾ ਨੇ ਹਾਲ ਹੀ ‘ਚ ਇਸ ਬੀਮਾਰੀ ਬਾਰੇ ਖੁਲਾਸਾ ਕੀਤਾ ਸੀ, ਜਿਸ ਤੋਂ ਬਾਅਦ ਹਰ ਕੋਈ ਉਸ ਨੂੰ ਲੈ ਕੇ ਫਿਕਰਮੰਦ ਹੋ ਗਿਆ ਸੀ। ਹਿਨਾ ਸੋਸ਼ਲ ਮੀਡੀਆ ‘ਤੇ ਪ੍ਰਸ਼ੰਸਕਾਂ ਨੂੰ ਲਗਾਤਾਰ ਆਪਣੀ ਸਿਹਤ ਬਾਰੇ ਅਪਡੇਟਸ ਦੇ ਰਹੀ ਹੈ।


ਕੀਮੋ ‘ਤੇ ਜਾਣ ਤੋਂ ਲੈ ਕੇ ਪਹਿਲੇ ਸ਼ੂਟ ‘ਤੇ ਵਾਪਸੀ ਤੱਕ ਦੀ ਖਬਰ ਉਨ੍ਹਾਂ ਨੇ ਇੰਸਟਾਗ੍ਰਾਮ ‘ਤੇ ਦਿੱਤੀ ਹੈ। ਹੁਣ ਉਨ੍ਹਾਂ ਨੇ ਹਸਪਤਾਲ ਦੀ ਇੱਕ ਹੋਰ ਤਸਵੀਰ ਸ਼ੇਅਰ ਕੀਤੀ ਹੈ। ਜਿਸ ਨੂੰ ਦੇਖ ਕੇ ਹਰ ਕੋਈ ਅਰਦਾਸ ਕਰ ਰਿਹਾ ਹੈ।


ਹਿਨਾ ਖਾਨ ਨੇ ਆਪਣੇ ਇੰਸਟਾਗ੍ਰਾਮ ਸਟੋਰੀਜ਼ ‘ਤੇ ਇਕ ਪੋਸਟ ਸ਼ੇਅਰ ਕੀਤੀ, ਜਿਸ ਵਿਚ ਲਿਖਿਆ ਹੈ, ‘ਬਸ ਇਕ ਹੋਰ ਦਿਨ, ਦੁਆ ਕਰੋ।’ ਇਸ ਤਸਵੀਰ ‘ਚ ਹਿਨਾ ਖਾਨ ਹਸਪਤਾਲ ਦੇ ਬੈੱਡ ‘ਤੇ ਪਈ ਨਜ਼ਰ ਆ ਰਹੀ ਹੈ।
ਹਿਨਾ ਖਾਨ ਨੇ ਇਸ ਤੋਂ ਪਹਿਲਾਂ ਆਪਣੇ ਪਿਤਾ ਨਾਲ ਤਸਵੀਰਾਂ ਦੇ ਕੋਲਾਜ ਦੀ ਫੋਟੋ ਫ੍ਰੇਮ ਸ਼ੇਅਰ ਕੀਤੀ ਸੀ। ਇਸ ‘ਚ ਉਨ੍ਹਾਂ ਨੇ ਲਿਖਿਆ ਸੀ, ‘ਮਿਸ ਯੂ।’ ਇਸ ਲੜਾਈ ‘ਚ ਅਦਾਕਾਰਾ ਆਪਣੇ ਪਿਤਾ ਨੂੰ ਦਿਲੋਂ ਯਾਦ ਕਰ ਰਹੀ ਹੈ। ਪਰ ਬਦਕਿਸਮਤੀ ਨਾਲ, ਉਹ ਉਨ੍ਹਾਂ ਦੇ ਨਾਲ ਨਹੀਂ ਹਨ. ਇਸ ਪੋਸਟ ‘ਚ ਅਦਾਕਾਰਾ ਦੇ ਹੱਥ ‘ਤੇ ਸਫੇਦ ਰੰਗ ਦੀ ਪੱਟੀ ਵੀ ਸੀ। ਜਿਸ ਨੂੰ ਡਰਿੱਪ ਕੱਢਣ ਤੋਂ ਬਾਅਦ ਲਗਾਇਆ ਜਾਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...