November 16, 2026, 11:06 pm
----------- Advertisement -----------
HomeNewsEntertainmentਬੈਕਲੇਸ ਗਾਊਨ 'ਚ ਹਿਨਾ ਖਾਨ ਦਾ ਦਿੱਸਿਆ ਗਲੈਮਰਸ ਲੁੱਕ, ਦੇਖੋ ਵਾਇਰਲ ਹੋ...

ਬੈਕਲੇਸ ਗਾਊਨ ‘ਚ ਹਿਨਾ ਖਾਨ ਦਾ ਦਿੱਸਿਆ ਗਲੈਮਰਸ ਲੁੱਕ, ਦੇਖੋ ਵਾਇਰਲ ਹੋ ਰਿਹਾ ਵੀਡੀਓ

Published on

----------- Advertisement -----------

ਅਦਾਕਾਰਾ ਹਿਨਾ ਖਾਨ ਨੇ ਟੀਵੀ ਤੋਂ ਲੈ ਕੇ ਵੈੱਬ ਸੀਰੀਜ਼ ਤੱਕ ਆਪਣੀ ਬਿਹਤਰੀਨ ਅਦਾਕਾਰੀ ਦਾ ਜਾਦੂ ਚਲਾਇਆ ਹੈ। ਉਸ ਨੇ ਆਪਣੀ ਸ਼ਾਨਦਾਰ ਅਦਾਕਾਰੀ ਦੇ ਦਮ ‘ਤੇ ਇੰਡਸਟਰੀ ‘ਚ ਉੱਚ ਮੁਕਾਮ ਹਾਸਲ ਕੀਤਾ ਹੈ। ਹਿਨਾ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੇ ਕਿਰਦਾਰ ‘ਚ ਖੁਦ ਨੂੰ ਢਾਲ ਸਕਦੀ ਹੈ। ਜਦੋਂ ਵੀ ਉਹ ਸਕ੍ਰੀਨ ‘ਤੇ ਆਉਂਦੀ ਹੈ ਤਾਂ ਲੋਕਾਂ ਲਈ ਉਸ ਤੋਂ ਨਜ਼ਰਾਂ ਹਟਾਉਣੀਆਂ ਮੁਸ਼ਕਲ ਹੋ ਜਾਂਦੀਆਂ ਹਨ। ਪ੍ਰੋਜੈਕਟਸ ਤੋਂ ਇਲਾਵਾ ਹਿਨਾ ਆਪਣੇ ਸਟਾਈਲਿਸ਼ ਅੰਦਾਜ਼ ਨਾਲ ਵੀ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਦੀ ਹੈ। ਦੂਜੇ ਪਾਸੇ ਅਦਾਕਾਰਾ ਆਪਣੇ ਪ੍ਰਸ਼ੰਸਕਾਂ ਨਾਲ ਜੁੜੇ ਰਹਿਣ ਲਈ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ। ਪ੍ਰਸ਼ੰਸਕ ਲਗਭਗ ਹਰ ਦਿਨ ਉਸ ਦਾ ਬੋਲਡ ਲੁੱਕ ਦੇਖਣ ਨੂੰ ਮਿਲਦੇ ਹਨ।

ਹੁਣ ਇਕ ਵਾਰ ਫਿਰ ਹਿਨਾ ਨੇ ਪ੍ਰਸ਼ੰਸਕਾਂ ਵਿਚਾਲੇ ਆਪਣੀ ਇਕ ਹੌਟ ਵੀਡੀਓ ਸ਼ੇਅਰ ਕੀਤੀ ਹੈ, ਜਿਸ ‘ਚ ਉਹ ਬੇਹੱਦ ਗਲੈਮਰਸ ਨਜ਼ਰ ਆ ਰਹੀ ਹੈ। ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀ ਵੀਡੀਓ ‘ਚ ਹਿਨਾ ਨੂੰ ਪੀਚ ਰੰਗ ਦਾ ਬੈਕਲੇਸ ਗਾਊਨ ਪਾਇਆ ਹੋਇਆ ਦੇਖਿਆ ਜਾ ਸਕਦਾ ਹੈ। ਇਸ ਲੁੱਕ ਨੂੰ ਪੂਰਾ ਕਰਨ ਲਈ ਉਸ ਨੇ ਸਮੋਕੀ ਮੇਕਅੱਪ ਕੀਤਾ ਹੈ ਅਤੇ ਬਨ ਵੀ ਬਣਾਇਆ ਹੈ। ਹਿਨਾ ਖਾਨ ਦੇ ਕਰੀਅਰ ਦੀ ਗੱਲ ਕਰੀਏ ਤਾਂ ਉਸਨੇ ਆਪਣੇ ਐਕਟਿੰਗ ਸਫਰ ਦੀ ਸ਼ੁਰੂਆਤ ਸੀਰੀਅਲ ਯੇ ਰਿਸ਼ਤਾ ਕੀ ਕਹਿਲਾਤਾ ਨਾਲ ਕੀਤੀ ਸੀ। ਸੀਰੀਅਲ ‘ਚ ਉਸ ਦੇ ਅਕਸ਼ਰਾ ਦੇ ਕਿਰਦਾਰ ਨੂੰ ਕਾਫੀ ਪਸੰਦ ਕੀਤਾ ਗਿਆ ਸੀ। 8 ਸਾਲ ਬਾਅਦ ਅਕਸ਼ਰਾ ਨੇ ਸੀਰੀਅਲ ਛੱਡ ਦਿੱਤਾ। ਇਸ ਤੋਂ ਬਾਅਦ ਹਿਨਾ ਕਈ ਰਿਐਲਿਟੀ ਸ਼ੋਅ ਅਤੇ ਫਿਲਮਾਂ ‘ਚ ਨਜ਼ਰ ਆ ਚੁੱਕੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...