July 23, 2026, 6:20 pm
----------- Advertisement -----------
HomeNewsBreaking Newsਹਿੰਦੀ ਅਤੇ ਮਰਾਠੀ ਸਿਨੇਮਾ ਦੇ ਦਿੱਗਜ ਅਦਾਕਾਰ ਵਿਕਰਮ ਗੋਖਲੇ ਦਾ ਦਿਹਾਂਤ, ਕਈ...

ਹਿੰਦੀ ਅਤੇ ਮਰਾਠੀ ਸਿਨੇਮਾ ਦੇ ਦਿੱਗਜ ਅਦਾਕਾਰ ਵਿਕਰਮ ਗੋਖਲੇ ਦਾ ਦਿਹਾਂਤ, ਕਈ ਦਿਨਾਂ ਤੋਂ ਸਨ ਬਿਮਾਰ

Published on

----------- Advertisement -----------

ਹਿੰਦੀ ਅਤੇ ਮਰਾਠੀ ਸਿਨੇਮਾ ਦੇ ਉੱਘੇ ਅਦਾਕਾਰ ਵਿਕਰਮ ਗੋਖਲੇ ਦਾ ਦਿਹਾਂਤ ਹੋ ਗਿਆ ਹੈ। ਉਹ 5 ਨਵੰਬਰ ਤੋਂ ਪੁਣੇ ਦੇ ਪੰਡਿਤ ਦੀਨਾਨਾਥ ਮੰਗੇਸ਼ਕਰ ਹਸਪਤਾਲ ‘ਚ ਭਰਤੀ ਸਨ। ਉਨ੍ਹਾਂ ਦੇ ਸਰੀਰ ਦੇ ਕਈ ਹਿੱਸਿਆਂ ਨੇ ਕੰਮ ਕਰਨਾ ਬੰਦ ਕਰ ਦਿੱਤਾ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਆਈਸੀਯੂ ‘ਚ ਵੈਂਟੀਲੇਟਰ ‘ਤੇ ਰੱਖਿਆ ਗਿਆ ਸੀ। ਡਾਕਟਰਾਂ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਅਦਾਕਾਰ ਨੂੰ ਬਚਾਇਆ ਨਹੀਂ ਜਾ ਸਕਿਆ ਅਤੇ ਉਹ ਇਸ ਦੁਨੀਆ ਨੂੰ ਸਦਾ ਲਈ ਅਲਵਿਦਾ ਕਹਿ ਗਏ । ਵਿਕਰਮ ਗੋਖਲੇ ਦੀ ਮੌਤ ਦੀ ਖਬਰ ਮਿਲਦੇ ਹੀ ਹਿੰਦੀ ਅਤੇ ਮਰਾਠੀ ਫਿਲਮ ਇੰਡਸਟਰੀ ‘ਚ ਸੋਗ ਦੀ ਲਹਿਰ ਦੌੜ ਗਈ ਹੈ। ਵਿਕਰਮ ਗੋਖਲੇ ਨੇ 26 ਸਾਲ ਦੀ ਉਮਰ ਵਿੱਚ 1971 ਵਿੱਚ ਅਮਿਤਾਭ ਬੱਚਨ ਸਟਾਰਰ ਫਿਲਮ ਪਰਵਾਨਾ ਨਾਲ ਫਿਲਮ ਇੰਡਸਟਰੀ ਵਿੱਚ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਗੋਖਲੇ ਨੇ ਕਈ ਮਰਾਠੀ ਅਤੇ ਬਾਲੀਵੁੱਡ ਫਿਲਮਾਂ ਵਿੱਚ ਕੰਮ ਕੀਤਾ ਹੈ, ਜਿਸ ਵਿੱਚ 1990 ਦੀ ਅਮਿਤਾਭ ਬੱਚਨ ਅਭਿਨੀਤ ਫਿਲਮ ਅਗਨੀਪਥ ਅਤੇ 1999 ਦੀ ਫਿਲਮ ‘ਹਮ ਦਿਲ ਦੇ ਚੁਕੇ ਸਨਮ’ ਜਿਸ ਵਿੱਚ ਸਲਮਾਨ ਖਾਨ ਅਤੇ ਐਸ਼ਵਰਿਆ ਰਾਏ ਬੱਚਨ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...

ਦੁਨੀਆ ਭਰ ਦੇ ‘ਰਾਮ ਭਗਤਾਂ’ ਲਈ ਵੱਡੀ ਖ਼ਬਰ; ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਮੰਦਰ ਦੇ ਬਿਲਕੁਲ ਨਾਲ ਬਣੇਗਾ ਵਿਸ਼ਾਲ ਮੰਦਰ: ਅਰਵਿੰਦ ਕੇਜਰੀਵਾਲ

*ਅੰਮ੍ਰਿਤਸਰ; 28 ਜੂਨ:ਭਾਰਤ ਦੀ ਅਧਿਆਤਮਿਕ ਵਿਰਾਸਤ ਨੂੰ ਸੰਭਾਲਣ ਅਤੇ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ...