November 19, 2026, 6:41 am
----------- Advertisement -----------
HomeNewsEntertainmentਹਾਲੀਵੁੱਡ ਸਿਤਾਰੇ ਵੀ ਸ਼ਿਰਕਤ ਕਰਨਗੇ ਅਲੀ-ਰਿਚਾ ਦੇ ਵਿਆਹ 'ਚ , ਸਾਹਮਣੇ ਆਈ...

ਹਾਲੀਵੁੱਡ ਸਿਤਾਰੇ ਵੀ ਸ਼ਿਰਕਤ ਕਰਨਗੇ ਅਲੀ-ਰਿਚਾ ਦੇ ਵਿਆਹ ‘ਚ , ਸਾਹਮਣੇ ਆਈ ਮਹਿਮਾਨਾਂ ਦੀ ਲਿਸਟ

Published on

----------- Advertisement -----------

ਬਾਲੀਵੁੱਡ ਅਦਾਕਾਰ ਅਲੀ ਫਜ਼ਲ ਅਤੇ ਰਿਚਾ ਚੱਢਾ ਲੰਬੇ ਸਮੇਂ ਤੋਂ ਇਕ-ਦੂਜੇ ਨੂੰ ਡੇਟ ਕਰਨ ਤੋਂ ਬਾਅਦ ਜਲਦੀ ਹੀ ਵਿਆਹ ਦੇ ਬੰਧਨ ਵਿਚ ਬੱਝਣ ਜਾ ਰਹੇ ਹਨ। ਦੋਵੇਂ ਸੈਲੇਬਸ ਆਪਣੇ ਵਿਆਹ ਨੂੰ ਲੈ ਕੇ ਲਗਾਤਾਰ ਸੁਰਖੀਆਂ ‘ਚ ਹਨ। ਦੋਵਾਂ ਦੇ ਪ੍ਰਸ਼ੰਸਕ ਵੀ ਇਸ ਵਿਆਹ ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ। ਇਸ ਦੌਰਾਨ ਇਸ ਵਿਆਹ ਨੂੰ ਲੈ ਕੇ ਇਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਰਿਚਾ ਚੱਢਾ ਅਤੇ ਅਲੀ ਫਜ਼ਲ ਦੇ ਵਿਆਹ ‘ਚ ਕੁਝ ਹੀ ਦਿਨ ਬਚੇ ਹਨ। ਇਹੀ ਕਾਰਨ ਹੈ ਕਿ ਦੋਵੇਂ ਜਲਦ ਹੀ ਰਸਮਾਂ ਲਈ ਦਿੱਲੀ ਲਈ ਰਵਾਨਾ ਹੋਣ ਵਾਲੇ ਹਨ। ਇਸ ਦੌਰਾਨ ਖਬਰ ਹੈ ਕਿ ਅਲੀ ਦੇ ਕਈ ਹਾਲੀਵੁੱਡ ਦੋਸਤ ਵੀ ਮੁੰਬਈ ‘ਚ ਹੋਣ ਵਾਲੇ ਵਿਆਹ ਦੀ ਰਿਸੈਪਸ਼ਨ ‘ਚ ਸ਼ਾਮਲ ਹੋਣ ਜਾ ਰਹੇ ਹਨ। ਜਾਣਕਾਰੀ ਮੁਤਾਬਕ ‘ਵਿਕਟੋਰੀਆ ਐਂਡ ਅਬਦੁਲ’ ‘ਚ ਅਲੀ ਨਾਲ ਕੰਮ ਕਰਨ ਵਾਲੀ ਮਸ਼ਹੂਰ ਅਦਾਕਾਰਾ ਜੂਡੀ ਡੇਂਚ ਅਤੇ ਗੇਰਾਡ ਬਟਲਰ ਨੂੰ ਵੀ ਸੱਦਾ ਦਿੱਤਾ ਗਿਆ ਹੈ।

ਇਸ ਤੋਂ ਇਲਾਵਾ ਅਲੀ ਨੇ ਆਪਣੀ ਆਉਣ ਵਾਲੀ ਹਾਲੀਵੁੱਡ ਫਿਲਮ ‘ਕੰਧਾਰ’ ਦੇ ਕੋ-ਸਟਾਰ ਨੂੰ ਵੀ ਸਮਾਰੋਹ ਲਈ ਸੱਦਾ ਦਿੱਤਾ ਹੈ। ਦੱਸ ਦੇਈਏ ਕਿ ਹਾਲ ਹੀ ‘ਚ ਇਸ ਵਿਆਹ ਬਾਰੇ ਜਾਣਕਾਰੀ ਸਾਹਮਣੇ ਆਈ ਸੀ ਕਿ ਅਲੀ ਅਤੇ ਰਿਚਾ ਨੇ ਮਹਿਮਾਨਾਂ ਦਾ ਖਾਸ ਖਿਆਲ ਰੱਖਦੇ ਹੋਏ ‘ਨੋ ਫੋਨ ਪਾਲਿਸੀ’ ਨਾ ਰੱਖਣ ਦਾ ਫੈਸਲਾ ਕੀਤਾ ਹੈ। ਇਸ ਦੇ ਲਈ ਸਿਰਫ ਇਕ ਛੋਟੀ ਜਿਹੀ ਸ਼ਰਤ ਰੱਖੀ ਗਈ ਹੈ ਕਿ ਮਹਿਮਾਨ ਵਿਆਹ ਦੀ ਫੋਟੋ ਕਲਿੱਕ ਕੀਤੇ ਬਿਨਾਂ ਆਪਣੇ ਫੋਨ ਦੀ ਵਰਤੋਂ ਕਰ ਸਕਦੇ ਹਨ। ਦੋਵਾਂ ਦੇ ਵਿਆਹ ਦੀਆਂ ਰਸਮਾਂ 30 ਸਤੰਬਰ ਤੋਂ ਸ਼ੁਰੂ ਹੋਣ ਜਾ ਰਹੀਆਂ ਹਨ। ਇਸ ਦੇ ਨਾਲ ਹੀ 6 ਅਕਤੂਬਰ ਨੂੰ ਇਹ ਪ੍ਰੇਮੀ ਜੋੜਾ ਹਮੇਸ਼ਾ ਲਈ ਵਿਆਹੁਤਾ ਜੋੜਾ ਬਣਨ ਜਾ ਰਿਹਾ ਹੈ। ਵਰਕ ਫਰੰਟ ਦੀ ਗੱਲ ਕਰੀਏ ਤਾਂ ਅਲੀ ਬਾਲੀਵੁੱਡ ਦੇ ਨਾਲ-ਨਾਲ ਕਈ ਹਾਲੀਵੁੱਡ ਫਿਲਮਾਂ ਵਿੱਚ ਵੀ ਨਜ਼ਰ ਆ ਚੁੱਕੇ ਹਨ। ਉਨ੍ਹਾਂ ਦੀਆਂ ਮਸ਼ਹੂਰ ਹਾਲੀਵੁੱਡ ਫਿਲਮਾਂ ‘ਫਿਊਰੀਅਸ 7’ ਅਤੇ ‘ਵਿਕਟੋਰੀਆ ਐਂਡ ਅਬਦੁਲ’ ਹਨ। ਇਸ ਦੇ ਨਾਲ ਹੀ ਰਿਚਾ ਨੇ ਕਈ ਹਿੰਦੀ ਫਿਲਮਾਂ ‘ਚ ਵੀ ਆਪਣੀ ਅਦਾਕਾਰੀ ਦੇ ਜੌਹਰ ਦਿਖਾਏ ਹਨ। ‘ਫੁਕਰੇ’ ‘ਚ ਉਸ ਦੀ ਭੋਲੀ ਪੰਜਾਬਣ ਦੀ ਭੂਮਿਕਾ ਨੂੰ ਲੋਕਾਂ ਨੇ ਖੂਬ ਪਸੰਦ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...