June 3, 2026, 7:11 am
----------- Advertisement -----------
HomeNewsEntertainmentਰਿਤਿਕ ਰੋਸ਼ਨ ਅਤੇ ਦੀਪਿਕਾ ਪਾਦੂਕੋਣ ਦੀ ਫ਼ਿਲਮ 'ਫਾਈਟਰ' ਦੀ ਨਵੀਂ ਰਿਲੀਜ਼ ਡੇਟ...

ਰਿਤਿਕ ਰੋਸ਼ਨ ਅਤੇ ਦੀਪਿਕਾ ਪਾਦੂਕੋਣ ਦੀ ਫ਼ਿਲਮ ‘ਫਾਈਟਰ’ ਦੀ ਨਵੀਂ ਰਿਲੀਜ਼ ਡੇਟ ਆਈ ਸਾਹਮਣੇ

Published on

----------- Advertisement -----------

ਲਾਲ ਸਿੰਘ ਚੱਢਾ ਦੀ ਬਾਕਸ ਆਫਿਸ ਦੀ ਅਸਫਲਤਾ ਤੋਂ ਉਭਰਨ ਤੋਂ ਬਾਅਦ, ਵਾਇਕਾਮ 18 ਸਟੂਡੀਓਜ਼ ਨੇ ਆਪਣੀ ਅਗਲੀ ਫਿਲਮ ਦੀ ਰਿਲੀਜ਼ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਹ ਉਹੀ ਫਿਲਮ ਹੈ ਜਿਸ ਦਾ ਐਲਾਨ ਫਿਲਮ ‘ਪਠਾਨ’ ਦੇ ਨਿਰਦੇਸ਼ਕ ਸਿਧਾਰਥ ਆਨੰਦ ਨੇ ਆਪਣੀ ਕੰਪਨੀ ਸ਼ੁਰੂ ਕਰਨ ਸਮੇਂ ਕੀਤਾ ਸੀ। ਫਿਲਮ ‘ਚ ਰਿਤਿਕ ਰੋਸ਼ਨ ਅਤੇ ਦੀਪਿਕਾ ਪਾਦੂਕੋਣ ਸ਼ਾਨਦਾਰ ਏਰੀਅਲ ਐਕਸ਼ਨ ਕਰਦੇ ਨਜ਼ਰ ਆਉਣਗੇ। ਇਹ ਪਹਿਲੀ ਵਾਰ ਹੋਵੇਗਾ ਜਦੋਂ ਰਿਤਿਕ ਰੋਸ਼ਨ ਅਤੇ ਦੀਪਿਕਾ ਪਾਦੁਕੋਣ ਪਰਦੇ ‘ਤੇ ਇਕੱਠੇ ਨਜ਼ਰ ਆਉਣਗੇ। ਫਾਈਟਰ ਫਿਲਮ ਦਾ ਐਲਾਨ ਪਿਛਲੇ ਸਾਲ 2021 ‘ਚ ਰਿਤਿਕ ਰੋਸ਼ਨ ਦੇ ਜਨਮਦਿਨ ‘ਤੇ ਕੀਤਾ ਗਿਆ ਸੀ।

ਜਿਸ ਤੋਂ ਬਾਅਦ ਇਹ ਫਿਲਮ ਪਹਿਲਾਂ 26 ਜਨਵਰੀ 2023 ਨੂੰ ਰਿਲੀਜ਼ ਹੋਣੀ ਸੀ ਪਰ ਇਸ ਤੋਂ ਬਾਅਦ ਇਸ ਦੀ ਰਿਲੀਜ਼ ਡੇਟ ਬਦਲ ਕੇ 28 ਸਤੰਬਰ 2023 ਕਰ ਦਿੱਤੀ ਗਈ। ਹੁਣ ਇਕ ਵਾਰ ਫਿਰ ਇਸ ਦੀ ਨਵੀਂ ਰਿਲੀਜ਼ ਡੇਟ ਜਾਰੀ ਕੀਤੀ ਗਈ ਹੈ, ਜਿਸ ਦੇ ਮੁਤਾਬਕ ਇਹ ਫਿਲਮ ਹੁਣ 2023 ‘ਚ ਰਿਲੀਜ਼ ਨਹੀਂ ਹੋਵੇਗੀ। ਸਿਧਾਰਥ ਆਨੰਦ ਨੇ ਆਪਣੀ ਨਵੀਂ ਕੰਪਨੀ ਮਾਰਫਲਿਕਸ ਪਿਕਚਰਜ਼ ਬਣਾਈ ਹੈ। ਕੰਪਨੀ ਦੀ ਪਹਿਲੀ ਐਕਸ਼ਨ ਫਿਲਮ ‘ਫਾਈਟਰ’ 25 ਜਨਵਰੀ, 2024, ਸ਼ੁੱਕਰਵਾਰ ਨੂੰ ਰਿਲੀਜ਼ ਹੋਣ ਵਾਲੀ ਹੈ। ਫਿਲਮ ‘ਚ ਰਿਤਿਕ ਰੋਸ਼ਨ ਅਤੇ ਦੀਪਿਕਾ ਪਾਦੁਕੋਣ ਦੋਵੇਂ ਭਾਰਤੀ ਹਵਾਈ ਫੌਜ ਦੇ ਪਾਇਲਟ ਦੇ ਰੂਪ ‘ਚ ਨਜ਼ਰ ਆਉਣਗੇ। ਫਿਲਮ ‘ਚ ਅਨਿਲ ਕਪੂਰ ਦੀ ਵੀ ਅਹਿਮ ਭੂਮਿਕਾ ਹੈ। ਫਾਈਟਰ ਨਾਲ ਨਿਰਮਾਤਾ ਬਣੇ ਨਿਰਦੇਸ਼ਕ ਸਿਧਾਰਥ ਆਨੰਦ ਦਾ ਅਕਸ ਮੈਗਾ-ਬਜਟ ਐਕਸ਼ਨ ਫਿਲਮਾਂ ਬਣਾਉਣ ਦਾ ਹੈ। ਉਨ੍ਹਾਂ ਦੀ ਪਿਛਲੀ ਫਿਲਮ ‘ਵਾਰ’ ਨੇ ਵੀ ਬਾਕਸ ਆਫਿਸ ‘ਤੇ ਸ਼ਾਨਦਾਰ ਕਮਾਈ ਕੀਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ; ਆਈ.ਆਈ.ਟੀ. ਕੁਆਲੀਫਾਇਰਾਂ ਵਿੱਚ 34 ਫੀਸਦ ਵਾਧਾ ਦਰਜ

ਚੰਡੀਗੜ੍ਹ, 2 ਜੂਨ:ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ”...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

*ਚੰਡੀਗੜ੍ਹ; 2 ਜੂਨ*ਪਿਛਲੇ ਕੁਝ ਦਹਾਕਿਆਂ ਦੌਰਾਨ ਪੰਜਾਬ ਵਿੱਚ ਹੋਏ ਖੇਤੀਬਾੜੀ ਸੁਧਾਰਾਂ ਵਿੱਚ ਸਭ ਤੋਂ...

ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ*

ਚੰਡੀਗੜ੍ਹ, 2 ਜੂਨ:ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਬੱਡੀ...

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ...

ਭਗਵੰਤ ਮਾਨ ਸਰਕਾਰ ਨੇ ਚੋਣ ਵਿਭਾਗ ਵਿੱਚ ਪ੍ਰਸ਼ਾਸਕੀ ਅੜਿੱਕੇ ਖਤਮ ਕੀਤੇ, ਅਹਿਮ ਅਸਾਮੀਆਂ ਭਰਨ ਲਈ ਰਾਹ ਪੱਧਰਾ ਹੋਇਆ

ਚੰਡੀਗੜ੍ਹ, 1 ਜੂਨ 2026ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ...

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਚੰਡੀਗੜ੍ਹ, 1 ਜੂਨ:ਪੜ੍ਹਾਈ-ਲਿਖਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ....

ਪੰਜਾਬ ‘ਚ ਮੁੜ 4 ਨਗਰ ਕੌਂਸਲ ਲਈ 13 ਜੂਨ ਨੂੰ ਹੋਵੇਗੀ ਵੋਟਿੰਗ, EVM ਮਸ਼ੀਨਾਂ ਰਾਹੀਂ ਵੋਟਾਂ ਪਾਉਣ ਦੀ ਮਿਲੀ ਮਨਜ਼ੂਰੀ

ਪੰਜਾਬ ਵਿਚ 4 ਨਗਰ ਕੌਂਸਲਾਂ ਲਈ 13 ਜੂਨ ਨੂੰ ਵੋਟਾਂ ਪੈਣਗੀਆਂ। ਗੁਰਦਾਸਪੁਰ, ਕਾਦੀਆ, ਸ਼ਾਮ...