August 12, 2026, 5:37 pm
----------- Advertisement -----------
HomeNewsEntertainmentਸੁਜ਼ੈਨ ਹੀ ਨਹੀਂ, ਰਿਤਿਕ ਰੋਸ਼ਨ ਵੀ ਹੋਏ ਕੋਵਿਡ-19 ਪਾਜ਼ੀਟਿਵ, ਹੁਣ ਅਜਿਹੀ ਹੈ...

ਸੁਜ਼ੈਨ ਹੀ ਨਹੀਂ, ਰਿਤਿਕ ਰੋਸ਼ਨ ਵੀ ਹੋਏ ਕੋਵਿਡ-19 ਪਾਜ਼ੀਟਿਵ, ਹੁਣ ਅਜਿਹੀ ਹੈ ਸਿਹਤ

Published on

----------- Advertisement -----------

ਪੂਰੀ ਦੁਨੀਆ ‘ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਕੋਰੋਨਾ ਦੀ ਇਸ ਦਹਿਸ਼ਤ ਦੇ ਵਿਚਕਾਰ ਓਮੀਕਰੋਨ ਵੇਰੀਐਂਟ ਦਾ ਪ੍ਰਕੋਪ ਵੀ ਵੱਧ ਰਿਹਾ ਹੈ। ਹੁਣ ਓਮੀਕਰੋਨ ਵੇਰੀਐਂਟ ਨੇ ਬਾਲੀਵੁੱਡ ‘ਚ ਦਸਤਕ ਦੇ ਦਿੱਤੀ ਹੈ। ਬੀਤੇ ਦਿਨੀ ਰਿਤਿਕ ਰੌਸ਼ਨ ਦੀ ਸਾਬਕਾ ਪਤਨੀ ਸੁਜ਼ੈਨ ਖ਼ਾਨ ਵੀ ਕੋਰੋਨਾ ਦੀ ਲਪੇਟ ’ਚ ਆ ਚੁਕੀ ਸੀ । ਰਿਤਿਕ ਦੇ ਜਨਮਦਿਨ ਤੋਂ ਠੀਕ ਇਕ ਦਿਨ ਪਹਿਲਾਂ ਸੁਜ਼ੈਨ ਨੇ ਇਕ ਸੈਲਫੀ ਪੋਸਟ ਕੀਤੀ ਤੇ ਲਿਖਿਆ, ‘ਕੋਵਿਡ-19 ਨੂੰ 2 ਸਾਲਾਂ ਤੱਕ ਚਕਮਾ ਦੇਣ ਤੋਂ ਬਾਅਦ ਤੀਜੇ ਸਾਲ 2022 ’ਚ ਜ਼ਿੱਦੀ ਓਮੀਕ੍ਰੋਨ ਵੇਰੀਐਂਟ ਨੇ ਆਖਿਰਕਾਰ ਮੇਰੇ ਇਮਿਊਨ ਸਿਸਟਮ ’ਚ ਘੁਸਪੈਠ ਕਰ ਦਿੱਤੀ।

https://www.instagram.com/p/CYiOUeZoL_c/?utm_source=ig_embed&ig_rid=37c96a1b-4d1d-4145-96a4-5842ad3f2fdd

ਬੀਤੀ ਰਾਤ ਮੇਰਾ ਕੋਵਿਡ ਟੈਸਟ ਪਾਜ਼ੇਟਿਵ ਆਇਆ। ਕਿਰਪਾ ਕਰਕੇ ਸੁਰੱਖਿਅਤ ਰਹੋ ਤੇ ਲਗਨ ਨਾਲ ਆਪਣੀ ਦੇਖਭਾਲ ਕਰੋ। ਇਹ ਇਕ ਛੂਤ ਵਾਲਾ ਰੋਗ ਹੈ।’ ਇਸ ਤੋਂ ਇਲਾਵਾ ਇਹ ਵੀ ਸੁਣਨ ’ਚ ਆਇਆ ਹੈ ਕਿ ਅਦਾਕਾਰ ਰਿਤਕ ਰੌਸ਼ਨ ਦਾ ਟੈਸਟ ਵੀ ਪਾਜ਼ੇਟਿਵ ਆਇਆ ਹੈ। ਖ਼ਬਰਾਂ ਮੁਤਾਬਕ ਅਦਾਕਾਰ ਰਿਤਿਕ ਰੌਸ਼ਨ ਬੀਮਾਰ ਮਹਿਸੂਸ ਕਰ ਰਿਹਾ ਸੀ ਤੇ ਉਸ ਨੇ ਆਪਣੇ ਨਵੇਂ ਸ਼ਾਨਦਾਰ ਫਲੈਟ ’ਚ ਖ਼ੁਦ ਨੂੰ ਅਲੱਗ ਕਰਨ ਦਾ ਫ਼ੈਸਲਾ ਕੀਤਾ, ਜੋ ਉਸ ਨੇ ਮੁੰਬਈ ਦੇ ਵਰਸੋਵਾ ਲਿੰਕ ਰੋਡ ’ਤੇ ਖਰੀਦਿਆ ਸੀ। ਹਾਲਾਂਕਿ ਹੁਣ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਸੂਤਰਾਂ ਦਾ ਕਹਿਣਾ ਹੈ ਕਿ “ਉਹ ਠੀਕ ਹੋ ਗਿਆ ਹੈ ਅਤੇ ਹੁਣ ਬਹੁਤ ਬਿਹਤਰ ਮਹਿਸੂਸ ਕਰ ਰਿਹਾ ਹੈ।

ਚਾਰ ਦਿਨ ਪਹਿਲਾਂ ਉਸ ਦਾ ਟੈਸਟ ਨੈਗੇਟਿਵ ਆਇਆ ਸੀ। ਵਰਕ ਫਰੰਟ ਦੀ ਗੱਲ ਕਰੀਏ ਤਾ ਪ੍ਰਸ਼ੰਸਕ ਰਿਤਿਕ ਰੋਸ਼ਨ ਦੀਆਂ ਫਿਲਮਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ, ਕਿਉਂਕਿ ਉਹ ਲੰਬੇ ਸਮੇਂ ਤੋਂ ਸਕ੍ਰੀਨ ਤੋਂ ਗਾਇਬ ਹੈ। ਉਸ ਕੋਲ 2019 ਵਿੱਚ ‘ਸੁਪਰ 30’ ਅਤੇ ‘ਵਾਰ’ ਸਨ। ਹੁਣ ਦੀਪਿਕਾ ਪਾਦੂਕੋਣ ਨਾਲ ਉਸ ਦੀ ‘ਫਾਈਟਰ’ ਫਿਲਮ ਰਿਲੀਜ਼ ਹੋਵੇਗੀ। ਇਸ ਤੋਂ ਇਲਾਵਾ ਉਹ ‘ਵਿਕਰਮ ਵੇਧਾ’ ‘ਚ ਵੀ ਨਜ਼ਰ ਆਵੇਗਾ , ਜਿਸ ਦੀ ਫੋਟੋ ਉਨ੍ਹਾਂ ਨੇ ਆਪਣੇ ਜਨਮਦਿਨ ‘ਤੇ ਸ਼ੇਅਰ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵਾਂਸ਼ਹਿਰ: ਔਨਲਾਈਨ ਗੇਮ ‘ਚ ਪੈਸੇ ਗੁਆਉਣ ਤੋਂ ਬਾਅਦ 3 ਦੋਸਤਾਂ ਨੇ ਖਾਦਾ ਜ਼ਹਿਰ, ਇੱਕ ਦੀ ਮੌਤ

ਨਵਾਂਸ਼ਹਿਰ ਦੇ ਗੜ੍ਹਪਧਾਣਾ ਪਿੰਡ ਤੋਂ ਇੱਕ ਘਟਨਾ ਸਾਹਮਣੇ ਆਈ ਹੈ, ਜਿੱਥੇ ਤਿੰਨ ਦੋਸਤਾਂ ਨੇ...

ਚੰਡੀਗੜ੍ਹ ‘ਚ ਵਾਇਰਲ ਹੋਇਆ ‘ਪੈਸਿਆਂ ਦਾ ਲੰਗਰ’: 500 ਦੇ ਨੋਟ, ਬਰਗਰ ਤੇ ਕੋਲਡ ਡ੍ਰਿੰਕਸ ਵੰਡੇ

ਚੰਡੀਗੜ੍ਹ ਵਿੱਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ...

ਲੁਧਿਆਣਾ ’ਚ AAP ਕੌਂਸਲਰ ਦੇ ਪੁੱਤਰ ਨਾਲ ਕੁੱਟਮਾਰ, ਦੋਸਤ ਦੇ ਹਾਦਸੇ ਦਾ ਸਮਝੌਤਾ ਕਰਾਉਣ ਗਿਆ ਸੀ ਮੌਕੇ ’ਤੇ

ਲੁਧਿਆਣਾ ਵਿੱਚ ਸੜਕ ਹਾਦਸੇ ਤੋਂ ਬਾਅਦ ਪੈਦਾ ਹੋਇਆ ਵਿਵਾਦ ਉਸ ਸਮੇਂ ਹਿੰਸਕ ਹੋ ਗਿਆ,...

ਹਿਮਾਚਲ ‘ਚ ਦਰਦਨਾਕ ਹਾਦਸਾ: ਮ੍ਰਿਤਕ ਦੇਹ ਲੈ ਕੇ ਜਾ ਰਹੀ ਪਿਕਅੱਪ ਖੱਡ ‘ਚ ਡਿੱਗੀ, 4 ਮੌਤਾਂ

ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਵਿੱਚ ਮੰਗਲਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ।...

ਕੀਨੀਆ ਤੇ ਯੂਗਾਂਡਾ ‘ਚ ਫਸੇ ਤਿੰਨੋਂ ਨੌਜਵਾਨ ਬਚਾਏ, ਰੰਗ ਲਿਆਈਆਂ MP ਸਤਨਾਮ ਸੰਧੂ ਦੀਆਂ ਕੋਸ਼ਿਸ਼ਾਂ

ਕੀਨੀਆ ਵਿੱਚ ਫਸੇ ਤਿੰਨ ਭਾਰਤੀ ਨੌਜਵਾਨਾਂ ਦਾ ਸਫਲਤਾਪੂਰਵਕ ਰੈਸਕਿਊ ਕਰ ਲਿਆ ਗਿਆ ਹੈ। ਬੀਤੇ...

*ਐਨ.ਈ.ਈ.ਟੀ/ ਜੇ.ਈ.ਈ. ਵਿੱਚ ਸਫ਼ਲ ਅਤੇ ਜਮਾਤਾਂ ਵਿੱਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਮੈਡਲਾਂ ਨਾਲ ਕੀਤਾ ਸਨਮਾਨਤ

ਸੁਨਾਮ/ ਲੌਂਗੋਵਾਲ, 11 ਅਗਸਤ:ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਵਿੱਚ...

ਆਪ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਐਮਪੀ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਬਣਾਇਆ ਚੋਣ ਇੰਚਾਰਜ

ਚੰਡੀਗੜ੍ਹ, 11 ਅਗਸਤ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ...

ਫਰੀਦਪੁਰਾ ਨੌਗਾਜ਼ਾ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ-ਆਫ-ਦ-ਆਰਟ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਬਣੇਗਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਅਗਸਤ, 2026:ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ...