September 12, 2026, 12:42 pm
----------- Advertisement -----------
HomeNewsEntertainmentਰਿਤਿਕ ਰੋਸ਼ਨ ਦੀ ਐਕਸ ਵਾਈਫ ਸੁਜ਼ੈਨ ਖਾਨ ਹੋਈ ਓਮੀਕਰੋਨ ਵੇਰੀਐਂਟ ਨਾਲ ਸੰਕਰਮਿਤ

ਰਿਤਿਕ ਰੋਸ਼ਨ ਦੀ ਐਕਸ ਵਾਈਫ ਸੁਜ਼ੈਨ ਖਾਨ ਹੋਈ ਓਮੀਕਰੋਨ ਵੇਰੀਐਂਟ ਨਾਲ ਸੰਕਰਮਿਤ

Published on

----------- Advertisement -----------

ਪੂਰੀ ਦੁਨੀਆ ‘ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਕੋਰੋਨਾ ਦੀ ਇਸ ਦਹਿਸ਼ਤ ਦੇ ਵਿਚਕਾਰ ਓਮੀਕਰੋਨ ਵੇਰੀਐਂਟ ਦਾ ਪ੍ਰਕੋਪ ਵੀ ਵੱਧ ਰਿਹਾ ਹੈ। ਹੁਣ ਓਮੀਕਰੋਨ ਵੇਰੀਐਂਟ ਨੇ ਬਾਲੀਵੁੱਡ ‘ਚ ਦਸਤਕ ਦੇ ਦਿੱਤੀ ਹੈ। ਸੁਜ਼ੈਨ ਖਾਨ ਓਮੀਕਰੋਨ ਨਾਲ ਸੰਕਰਮਿਤ ਹੋ ਗਈ ਹੈ। ਉਨ੍ਹਾਂ ਨੇ ਪੋਸਟ ਸ਼ੇਅਰ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਸੁਜ਼ੈਨ ਨੇ ਆਪਣੀ ਇੱਕ ਸੈਲਫੀ ਸ਼ੇਅਰ ਕਰਦੇ ਹੋਏ ਕੋਵਿਡ ਦੀ ਜਾਣਕਾਰੀ ਦਿੰਦੇ ਹੋਏ ਲੋਕਾਂ ਨੂੰ ਆਪਣਾ ਖਿਆਲ ਰੱਖਣ ਦੀ ਸਲਾਹ ਦਿੱਤੀ ਹੈ।

https://www.instagram.com/p/CYk3A9MIoxQ/?utm_source=ig_embed&ig_rid=490505ff-7360-4623-875d-3a6e78fd420d

ਇਸ ਸੈਲਫੀ ਚ ਸੁਜ਼ੈਨ ਜਿੰਮ ਵਿਅਰ ਚ ਨਜ਼ਰ ਆ ਰਹੀ ਹੈ। ਇਸ ਤਸਵੀਰ ਨੂੰ ਪੋਸਟ ਕਰਦੇ ਹੋਏ, ਸੁਜ਼ੈਨ ਨੇ ਆਪਣਾ ਕੋਵਿਡ ਅਨੁਭਵ ਸਾਂਝਾ ਕੀਤਾ ਹੈ। ਉਨ੍ਹਾਂ ਨੇ ਲਿਖਿਆ, ‘ਕੋਵਿਡ-19 ਨੂੰ 2 ਸਾਲਾਂ ਤੱਕ ਚਕਮਾ ਦੇਣ ਤੋਂ ਬਾਅਦ, 2022 ਦੇ ਤੀਜੇ ਸਾਲ ਵਿੱਚ, ਜ਼ਿੱਦੀ ਓਮਾਈਕ੍ਰੋਨ ਵੇਰੀਐਂਟ ਨੇ ਆਖੀਰਕਾਰ ਮੇਰੇ ਇਮਿਊਨ ਸਿਸਟਮ ਵਿੱਚ ਘੁਸਪੈਠ ਕਰ ਦਿੱਤੀ। ਮੈਂ ਬੀਤੀ ਰਾਤ ਕੋਵਿਡ ਪਾਜ਼ੀਟਿਵ ਪਾਈ ਗਈ ਹਾਂ। ਕਿਰਪਾ ਕਰਕੇ ਸੁਰੱਖਿਅਤ ਰਹੋ ਅਤੇ ਆਪਣੀ ਚੰਗੀ ਦੇਖਭਾਲ ਕਰੋ।

ਇਹ ਬਹੁਤ ਛੂਤਕਾਰੀ ਹੈ’। ਇਸ ਪੋਸਟ ਉੱਤੇ ਪ੍ਰਸ਼ੰਸਕ ਤੇ ਕਲਾਕਾਰ ਕਮੈਂਟ ਕਰਕੇ ਸੁਜ਼ੈਨ ਨੂੰ ਜਲਦੀ ਠੀਕ ਹੋਣ ਦੀ ਕਾਮਨਾ ਕਰ ਰਹੇ ਹਨ। ਹਾਲ ਹੀ ਚ ਸੁਜ਼ੈਨ ਖ਼ਾਨ ਨੇ ਆਪਣੇ ਪਤੀ ਨੂੰ ਬਰਥਡੇਅ ਵਿਸ਼ ਕਰਦੇ ਹੋਏ ਖ਼ਾਸ ਵੀਡੀਓ ਸ਼ੇਅਰ ਕੀਤੀ ਸੀ। ਉਸ ਨੇ ਰਿਤਿਕ ਨੂੰ ਦੁਨੀਆਂ ਦਾ ਬੈਸਟ ਡੈਡੀ ਦੱਸਿਆ ਸੀ। ਸੁਜ਼ੈਨ ਅਤੇ ਰਿਤਿਕ ਤਲਾਕ ਤੋਂ ਬਾਅਦ ਵੱਖ ਹੋ ਗਏ ਹਨ ਪਰ ਦੋਵੇਂ ਅਜੇ ਵੀ ਚੰਗੇ ਦੋਸਤ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...