October 15, 2026, 2:26 am
----------- Advertisement -----------
HomeNewsEntertainmentਬਿਹਾਰ ਦੇ ਆਕਾਸ਼ ਸਿੰਘ ਬਣੇ Hunarbaaz ਸ਼ੋਅ ਦੇ ਵਿਜੇਤਾ, ਚਮਕਦਾਰ ਟਰਾਫੀ ਦੇ...

ਬਿਹਾਰ ਦੇ ਆਕਾਸ਼ ਸਿੰਘ ਬਣੇ Hunarbaaz ਸ਼ੋਅ ਦੇ ਵਿਜੇਤਾ, ਚਮਕਦਾਰ ਟਰਾਫੀ ਦੇ ਨਾਲ ਮਿਲੀ ਇੰਨੀ ਰਕਮ

Published on

----------- Advertisement -----------

ਛੋਟੇ ਪਰਦੇ ‘ਤੇ ਪ੍ਰਤਿਭਾ ਅਤੇ ਹਿੰਮਤ ਦੇ ਸਭ ਤੋਂ ਵੱਡੇ ਮੁਕਾਬਲੇ ਦੇ ਜੇਤੂ ਦਾ ਨਾਂ ਆਖਿਰਕਾਰ ਸਾਹਮਣੇ ਆ ਗਿਆ ਹੈ। ਖਾਨ ਆਫ ਟੈਲੇਂਟ, ਆਕਾਸ਼ ਸਿੰਘ ਨੇ ਸਾਰਿਆਂ ਨੂੰ ਪਛਾੜ ਦਿੱਤਾ ਹੈ ਅਤੇ ਹੁਨਰਬਾਜ਼ 2022 ਦੀ ਚਮਕਦਾਰ ਟਰਾਫੀ ਜਿੱਤੀ ਹੈ। ਪੂਰੇ ਸੀਜ਼ਨ ਦੌਰਾਨ ਆਕਾਸ਼ ਨੇ ਆਪਣੀ ਪ੍ਰਤਿਭਾ ਨਾਲ ਜੱਜਾਂ ਦੇ ਪੈਨਲ ਦੇ ਨਾਲ-ਨਾਲ ਦਰਸ਼ਕਾਂ ਦਾ ਵੀ ਦਿਲ ਜਿੱਤ ਲਿਆ ਹੈ। ਆਕਾਸ਼ ਟੇਲੇਂਟ ਨਾਲ ਭਰਿਆ ਹੋਇਆ ਹੈ ਅਤੇ ਇਸੇ ਟੈਲੇਂਟ ਦੇ ਦਮ ‘ਤੇ ਉਸ ਨੇ ਅੱਜ ਹਰਬਾਜ਼ ਦੀ ਟਰਾਫੀ ਜਿੱਤੀ ਹੈ। ਹੁਨਰਬਾਜ਼ ਦੀ ਟਰਾਫੀ ਆਪਣੇ ਨਾਮ ਕਰ ਕੇ ਆਕਾਸ਼ ਸਿੰਘ ਨੇ ਦਿਖਾਇਆ ਹੈ ਕਿ ਜੇਕਰ ਸਖ਼ਤ ਮਿਹਨਤ ਅਤੇ ਲਗਨ ਹੋਵੇ ਤਾਂ ਹਰ ਮੁਸ਼ਕਲ ਦੇ ਬਾਵਜੂਦ ਵੀ ਜਿੱਤ ਹਾਸਲ ਕੀਤੀ ਜਾ ਸਕਦੀ ਹੈ।

ਸ਼ੋਅ ਦੌਰਾਨ ਆਕਾਸ਼ ਨੇ ਕਈ ਵਾਰ ਆਪਣੀ ਅਤੇ ਆਪਣੇ ਪਰਿਵਾਰ ਦੀ ਆਰਥਿਕ ਸਥਿਤੀ ਦਾ ਜ਼ਿਕਰ ਕੀਤਾ ਸੀ। ਇਕ ਐਪੀਸੋਡ ਦੌਰਾਨ ਹੀ ਉਸ ਨੇ ਖੁਲਾਸਾ ਕੀਤਾ ਸੀ ਕਿ ਉਹ ਸਿਰਫ ਡੇਢ ਹਜ਼ਾਰ ਰੁਪਏ ‘ਚ ਸੁਪਨਿਆਂ ਦੇ ਸ਼ਹਿਰ ਮੁੰਬਈ ‘ਚ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਆਇਆ ਸੀ। ਆਕਾਸ਼ ਨੇ ਇਹ ਵੀ ਦੱਸਿਆ ਕਿ ਮੁੰਬਈ ਆਉਣ ਤੋਂ ਬਾਅਦ ਕਈ ਵਾਰ ਉਹ ਨਿਰਾਸ਼ ਵੀ ਹੋਏ ਪਰ ਉਹ ਹਾਰ ਨਾ ਮੰਨਣ ਲਈ ਦ੍ਰਿੜ ਸਨ। ਆਕਾਸ਼ ਸਿੰਘ ਨੇ ‘ਹੁਨਰਬਾਜ਼ ਦੇਸ਼ ਕੀ ਸ਼ਾਨ 2022’ ਦੇ ਆਡੀਸ਼ਨ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਸਾਰਿਆਂ ਨੇ ਆਕਾਸ਼ ਦੇ ਪ੍ਰਦਰਸ਼ਨ ਦੀ ਤਾਰੀਫ ਕੀਤੀ। ਇਸ ਦੌਰਾਨ ਉਹ ਬਹੁਤ ਭਾਵੁਕ ਹੋ ਗਏ ਅਤੇ ਸਾਰਿਆਂ ਨੂੰ ਦੱਸਿਆ ਕਿ ਕਿਸ ਤਰ੍ਹਾਂ ਉਹ ਮੁੰਬਈ ਦੀਆਂ ਗਲੀਆਂ ਅਤੇ ਪਾਰਕਾਂ ‘ਚ ਰਹਿ ਕੇ ਜ਼ਿੰਦਗੀ ਬਤੀਤ ਕਰ ਰਹੇ ਹਨ। ਆਕਾਸ਼ ਸਿੰਘ ਨੇ ਇਹ ਵੀ ਦੱਸਿਆ ਕਿ ਉਹ ਘੰਟਿਆਂਬੱਧੀ ਪਾਰਕ ਵਿੱਚ ਰਹਿ ਕੇ ਡਾਂਸ ਦਾ ਅਭਿਆਸ ਕਰਦਾ ਸੀ। ਆਕਾਸ਼ ਦੇ ਜਜ਼ਬੇ ਨੂੰ ਸਲਾਮ ਕਰਦੇ ਹੋਏ ਪਰਿਣੀਤੀ ਚੋਪੜਾ ਨੇ ਇਸ ਦੇ ਨਾਲ ਹੀ ਕਿਹਾ ਕਿ ਉਹ ਕਦੇ ਪਿੱਛੇ ਮੁੜ ਕੇ ਨਹੀਂ ਦੇਖੇਗੀ ਕਿਉਂਕਿ ਉਨ੍ਹਾਂ ਨੂੰ ਬਹੁਤ ਲੰਮਾ ਸਫ਼ਰ ਤੈਅ ਕਰਨਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...

ਪੰਜਾਬ ਅਤੇ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਦਾ ਐਲਾਨ: UPI ਰਾਹੀਂ ਭੁਗਤਾਨ ਬੰਦ ਕਰਨ ਦੀ ਚਿਤਾਵਨੀ

ਪੰਜਾਬ ਅਤੇ ਹਰਿਆਣਾ ਦੇ ਪੈਟਰੋਲੀਅਮ ਡੀਲਰਾਂ ਨੇ UPI ਉੱਤੇ ਲੱਗਣ ਵਾਲੇ MDR ਉੱਤੇ ਨਾਰਾਜ਼ਗੀ...

VVIP ਕਾਫ਼ਲੇ ‘ਚ ਤਾਇਨਾਤ ਪੰਜਾਬ ਪੁਲਿਸ ਦੇ ਕਾਂਸਟੇਬਲ ਨੂੰ BSF ਨੇ 15KG ਹੈਰੋਇਨ ਸਮੇਤ ਕੀਤਾ ਕਾਬੂ

ਚੰਡੀਗੜ੍ਹ- ਨਸ਼ਾ-ਵਿਰੋਧੀ ਮੁਹਿੰਮ ਬਾਰੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ। ਇੱਕ...

ਬਿਹਾਰ ‘ਚ ਵੱਡਾ ਹਾਦਸਾ, ਗੰਗਾ ਨਦੀ ‘ਚ ਕਿਸ਼ਤੀ ਡੁੱਬਣ ਨਾਲ 13 ਬੱਚਿਆਂ ਦੀ ਮੌਤ

ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ‘ਚ ਗੰਗਾ ਨਦੀ ‘ਚ ਹੋਏ ਕਿਸ਼ਤੀ ਹਾਦਸਾ ਵਾਪਰਿਆ ਹੈ। ਰਾਘੋਪੁਰ...

ਮੋਹਾਲੀ ਵਿੱਚ ‘ਆਪ’ ਆਗੂ ਦੇ ਘਰ ‘ਤੇ ਗੋਲੀਬਾਰੀ, 8 ਰਾਊਂਡ ਕੀਤੇ ਫਾਇਰ

ਮੋਹਾਲੀ ਵਿੱਚ ਸਾਬਕਾ ਕਾਂਗਰਸੀ ਕੌਂਸਲਰ ਅਤੇ ਆਮ ਆਦਮੀ ਪਾਰਟੀ (ਆਪ) ਦੀ ਆਗੂ ਨੀਤੂ ਚੌਧਰੀ...

ਝੋਟਾ ਕਤਲ ਮਾਮਲਾ: ਮੁਲਜ਼ਮ ਦੇ ਘਰ-ਮੈਡੀਕਲ ਸਟੋਰ ‘ਤੇ ਚੱਲਿਆ ਪੀਲਾ ਪੰਜਾ, ਦੁਕਾਨ ਬਾਹਰ ਸੁੱਟੇ ਸਾਮਾਨ ਨੂੰ ਲੋਕਾਂ ਨੇ ਲਗਾਈ ਅੱਗ

ਮਾਨਸਾ ਪ੍ਰਸ਼ਾਸਨ ਅਤੇ ਪੁਲਿਸ ਨੇ ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਅਸ਼ਵਨੀ...

ਸਿਹਤ ਕ੍ਰਾਂਤੀ: ਪੰਜਾਬ ਵਾਸੀਆਂ ਨੂੰ ਮਿਲਣਗੇ 153 ਨਵੇਂ ‘ਆਮ ਆਦਮੀ ਕਲੀਨਿਕ’

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿਆਂਦੀ ਗਈ ਸਿਹਤ ਕ੍ਰਾਂਤੀ ਤਹਿਤ ਲਗਾਤਾਰ ਵੱਡੇ ਪੱਧਰ ਉੱਤੇ...

ਝੋਟਾ ਦੇ ਸਾਥੀ ਜੱਸੀ ਪੈਂਚਰ ਦੀ ਪੋਸਟ ਵਾਇਰਲ, ਗੋਲੀ ਦਾ ਬਦਲਾ ਗੋਲੀ ਨਾਲ ਲੈਣ ਦੀ ਧਮਕੀ

ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ...

ਮੈਡ ਸੰਧੂ ਕਤਲ ਕਾਂਡ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ, 3 ਪਿਸਤੌਲ, 5 ਮੈਗਜ਼ੀਨ ਅਤੇ 11 ਕਾਰਤੂਸ ਬਰਾਮਦ

 ਪੰਜਾਬੀ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਦੇ ਮਾਮਲੇ ਵਿੱਚ ਇੱਕ ਅਹਿਮ...