November 13, 2026, 3:03 pm
----------- Advertisement -----------
HomeNewsEntertainmentਪਲਕ ਤਿਵਾਰੀ ਅਤੇ ਇਬਰਾਹਿਮ ਖਾਨ ਕਰ ਰਹੇ ਹਨ ਇੱਕ ਦੂਜੇ ਨੂੰ ਡੇਟ...

ਪਲਕ ਤਿਵਾਰੀ ਅਤੇ ਇਬਰਾਹਿਮ ਖਾਨ ਕਰ ਰਹੇ ਹਨ ਇੱਕ ਦੂਜੇ ਨੂੰ ਡੇਟ ? ਸਾਹਮਣੇ ਆਇਆ ਸੱਚ

Published on

----------- Advertisement -----------

ਬਾਲੀਵੁੱਡ ਅਭਿਨੇਤਾ ਸੈਫ ਅਲੀ ਖਾਨ ਦੇ ਬੇਟੇ ਇਬਰਾਹਿਮ ਅਲੀ ਖਾਨ ਅਤੇ ਸ਼ਵੇਤਾ ਤਿਵਾਰੀ ਦੀ ਬੇਟੀ ਪਲਕ ਤਿਵਾਰੀ ਨੂੰ ਹਾਲ ਹੀ ‘ਚ ਡਿਨਰ ਡੇਟ ‘ਤੇ ਇਕੱਠੇ ਦੇਖਿਆ ਗਿਆ ਸੀ। ਜਿਸ ਤੋਂ ਬਾਅਦ ਦੋਵਾਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਇਸ ਵੀਡੀਓ ‘ਚ ਪਲਕ ਆਪਣਾ ਚਿਹਰਾ ਲੁਕਾਉਂਦੀ ਨਜ਼ਰ ਆ ਰਹੀ ਹੈ। ਉਹ ਸੈਫ ਦੇ ਬੇਟੇ ਇਬਰਾਹਿਮ ਨਾਲ ਉਸੇ ਕਾਰ ‘ਚ ਬੈਠੀ ਸੀ। ਜਿਸ ਤੋਂ ਬਾਅਦ ਇਹ ਅਫਵਾਹਾਂ ਫੈਲ ਗਈਆਂ ਕਿ ਦੋਵੇਂ ਇੱਕ ਦੂਜੇ ਨੂੰ ਡੇਟ ਕਰ ਰਹੇ ਹਨ।

ਬਾਲੀਵੁੱਡ ਲਾਈਫ ਦੇ ਇੱਕ ਕਰੀਬੀ ਸੂਤਰ ਨੇ ਖੁਲਾਸਾ ਕੀਤਾ, “ਇਬਰਾਹਿਮ ਅਤੇ ਪਲਕ ਨੂੰ ਇਕੱਠੇ ਰੈਸਟੋਰੈਂਟ ਵਿੱਚ ਜਾਂਦੇ ਦੇਖਿਆ ਗਿਆ। ਉਨ੍ਹਾਂ ਨੇ ਕੁਝ ਸਮਾਂ ਇਕੱਠੇ ਬਿਤਾਇਆ ਅਤੇ ਬਾਅਦ ਵਿੱਚ ਉਹ ਇੱਕ ਹੋਰ ਰੈਸਟੋਰੈਂਟ ਵਿੱਚ ਚਲੇ ਗਏ। ਪਲਕ ਅਤੇ ਇਬਰਾਹਿਮ ਚੰਗੇ ਦੋਸਤ ਹਨ ਅਤੇ ਉਹ ਹਮੇਸ਼ਾ ਇਸ ਤਰ੍ਹਾਂ ਦੇ ਖਾਣੇ ਲਈ ਬਾਹਰ ਜਾਂਦੇ ਹਨ। ਹਾਲਾਂਕਿ ਪਲਕ ਆਪਣੀ ਜ਼ਿੰਦਗੀ ਨੂੰ ਨਿੱਜੀ ਰੱਖਣਾ ਪਸੰਦ ਕਰਦੀ ਹੈ ਅਤੇ ਇਬਰਾਹਿਮ ਵੀ ਨਿੱਜੀ ਜ਼ਿੰਦਗੀ ਜੀਣਾ ਪਸੰਦ ਕਰਦਾ ਹੈ। ਮਸ਼ਹੂਰ ਫੋਟੋਗ੍ਰਾਫਰ ਵਿਰਲ ਭਯਾਨੀ ਨੇ ਆਪਣੇ ਇੰਸਟਾਗ੍ਰਾਮ ‘ਤੇ ਦੋਵਾਂ ਦੀ ਇਕ ਵੀਡੀਓ ਸ਼ੇਅਰ ਕੀਤੀ ਹੈ।

ਰੈਸਟੋਰੈਂਟ ਤੋਂ ਬਾਹਰ ਨਿਕਲਣ ਤੋਂ ਬਾਅਦ, ਇਬਰਾਹਿਮ ਅਲੀ ਖਾਨ ਅਤੇ ਪਲਕ ਤਿਵਾਰੀ ਨੂੰ ਇੱਕ ਕਾਰ ਵਿੱਚ ਇਕੱਠੇ ਜਾਂਦੇ ਹੋਏ ਦੇਖਿਆ ਗਿਆ। ਫੈਨਜ਼ ਇਸ ‘ਤੇ ਕਾਫੀ ਕਮੈਂਟ ਕਰ ਰਹੇ ਹਨ। ਇਕ ਯੂਜ਼ਰ ਨੇ ਲਿਖਿਆ, ਦੋਵੇਂ ਡੇਟ ਕਰ ਰਹੇ ਹਨ। ਇਕ ਹੋਰ ਯੂਜ਼ਰ ਨੇ ਲਿਖਿਆ, ਮੰਮੀ ਡਾਂਟਣਗੇ, ਇਸ ਲਈ ਉਹ ਆਪਣਾ ਚਿਹਰਾ ਛੁਪਾ ਰਹੀ ਹੈ। ਇਕ ਇੰਸਟਾ ਯੂਜ਼ਰ ਨੇ ਲਿਖਿਆ, ਇਬਰਾਹਿਮ ਦੀ ਮੁਸਕਰਾਹਟ ਦੇਖੋ। ਇਕ ਹੋਰ ਯੂਜ਼ਰ ਨੇ ਲਿਖਿਆ, ਕੀ ਮਾਮਲਾ ਹੈ। ਸ਼ਹਿਰ ਵਿੱਚ ਨਵਾਂ ਜੋੜਾ।ਵਰਕਫਰੰਟ ਦੀ ਗੱਲ ਕਰੀਏ ਤਾਂ ਪਲਕ ਤਿਵਾਰੀ ਦਾ ਗੀਤ ਬਿਜਲੀ-ਬਿਜਲੀ ਹਾਲ ਹੀ ‘ਚ ਰਿਲੀਜ਼ ਹੋਇਆ ਹੈ। ਇਸ ਗੀਤ ‘ਚ ਪਲਕ ਦੇ ਲੁੱਕ ਅਤੇ ਡਾਂਸ ਦੀ ਕਾਫੀ ਤਾਰੀਫ ਕੀਤੀ ਜਾ ਰਹੀ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...

 ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼ ਸ਼ਹਿਰ, ਬੈਂਸ ਨੇ ਕੀਤਾ ਐਲਾਨ

ਚੰਡੀਗੜ੍ਹ; 12 ਨਵੰਬਰ 2026:ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀਆਂ ਲਾਸਾਨੀ ਸ਼ਹਾਦਤਾਂ ਨਾਲ ਵਰੋਸਾਈ...