October 15, 2026, 8:19 pm
----------- Advertisement -----------
HomeNewsEntertainmentਜਲਦ ਰਿਲੀਜ਼ ਹੋਵੇਗੀ ਇਰਫਾਨ ਖਾਨ ਦੀ ਫਿਲਮ, ਸਿਨੇਮਾਘਰਾਂ 'ਚ ਦਸਤਕ ਦੇਣ ਲਈ...

ਜਲਦ ਰਿਲੀਜ਼ ਹੋਵੇਗੀ ਇਰਫਾਨ ਖਾਨ ਦੀ ਫਿਲਮ, ਸਿਨੇਮਾਘਰਾਂ ‘ਚ ਦਸਤਕ ਦੇਣ ਲਈ ਤਿਆਰ ‘ਅਪਨੋ ਸੇ ਬੇਵਫਾਈ’

Published on

----------- Advertisement -----------

ਬਾਲੀਵੁੱਡ ਦੇ ਮਸ਼ਹੂਰ ਅਭਿਨੇਤਾ ਇਰਫਾਨ ਖਾਨ ਆਪਣੀ ਸ਼ਾਨਦਾਰ ਅਦਾਕਾਰੀ ਲਈ ਜਾਣੇ ਜਾਂਦੇ ਹਨ। ਇਹ ਅਦਾਕਾਰ ਭਾਵੇਂ ਅੱਜ ਸਾਡੇ ਵਿੱਚ ਨਹੀਂ ਹੈ ਪਰ ਉਸ ਦੀ ਅਦਾਕਾਰੀ ਅੱਜ ਵੀ ਉਸ ਨੂੰ ਲੋਕਾਂ ਵਿੱਚ ਜ਼ਿੰਦਾ ਰੱਖ ਰਹੀ ਹੈ। ਇੰਡਸਟਰੀ ਦੇ ਸਭ ਤੋਂ ਵਧੀਆ ਅਤੇ ਪ੍ਰਤਿਭਾਸ਼ਾਲੀ ਅਦਾਕਾਰਾਂ ਵਿੱਚੋਂ ਇੱਕ, ਇਰਫਾਨ ਖਾਨ ਨੇ ਆਪਣੇ ਹਰ ਕਿਰਦਾਰ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ। ਅਭਿਨੇਤਾ ਨੂੰ ਦੋ ਸਾਲ ਬੀਤ ਚੁੱਕੇ ਹਨ, ਪਰ ਇਸ ਦੇ ਬਾਵਜੂਦ ਉਸ ਦੇ ਕਿਰਦਾਰ ਅਤੇ ਉਸ ਦੀਆਂ ਫਿਲਮਾਂ ਹਮੇਸ਼ਾ ਉਸ ਦੀ ਮੌਜੂਦਗੀ ਦਾ ਅਹਿਸਾਸ ਕਰਵਾਉਂਦੀਆਂ ਹਨ। ਇਸ ਦੌਰਾਨ ਇਰਫਾਨ ਦੇ ਪ੍ਰਸ਼ੰਸਕਾਂ ਲਈ ਹੁਣ ਇੱਕ ਹੋਰ ਖੁਸ਼ਖਬਰੀ ਸਾਹਮਣੇ ਆਈ ਹੈ। ਅਦਾਕਾਰ ਦੀ ਇੱਕ ਫਿਲਮ ਜਲਦੀ ਹੀ ਰਿਲੀਜ਼ ਹੋਣ ਜਾ ਰਹੀ ਹੈ।

ਅਚਾਨਕ ਦੁਨੀਆ ਨੂੰ ਅਲਵਿਦਾ ਕਹਿਣ ਵਾਲੇ ਇਰਫਾਨ ਖਾਨ ਕਈ ਫਿਲਮਾਂ ਅਤੇ ਪ੍ਰੋਜੈਕਟ ਅਧੂਰੇ ਛੱਡ ਗਏ ਹਨ। ਉਸ ਦੇ ਕਈ ਪ੍ਰੋਜੈਕਟ ਅਜਿਹੇ ਹਨ ਜੋ ਅਜੇ ਤੱਕ ਰਿਲੀਜ਼ ਨਹੀਂ ਹੋਏ। ਅਜਿਹੇ ‘ਚ ਹੁਣ ਉਨ੍ਹਾਂ ਦੀ ਇਕ ਫਿਲਮ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ ਇਰਫਾਨ ਖਾਨ ਦੀ ਫਿਲਮ ‘ਅਪਨੋ ਸੇ ਬੇਵਫਾਈ’ ਜਲਦ ਹੀ ਰਿਲੀਜ਼ ਹੋਣ ਵਾਲੀ ਹੈ। ਫਿਲਮ ਪਹਿਲਾਂ ਅਦਾਕਾਰ ਦੀ ਦੂਜੀ ਬਰਸੀ ‘ਤੇ ਰਿਲੀਜ਼ ਹੋਣੀ ਸੀ, ਪਰ ਅਜਿਹਾ ਨਹੀਂ ਹੋਇਆ। ਹੁਣ ਫਿਲਮ ਦੇ ਨਿਰਦੇਸ਼ਕ ਪਿਊਸ਼ ਸ਼ਾਹ ਨੇ ਇਸ ਬਾਰੇ ਦੱਸਿਆ ਕਿ ‘ਅਸੀਂ ਚਾਹੁੰਦੇ ਸੀ ਕਿ ਦਰਸ਼ਕ ਸਾਡੇ ਇਸ ਪਰਿਵਾਰਕ ਮਨੋਰੰਜਨ ਨੂੰ ਦੇਖਣ ਆਉਣ।’ ਪਰ ਇਸ ਹਫਤੇ 29 ਅਪ੍ਰੈਲ ਨੂੰ ਪਹਿਲਾਂ ਹੀ ਤਿੰਨ ਫਿਲਮਾਂ ਰਿਲੀਜ਼ ਹੋਣੀਆਂ ਸਨ।

ਫਿਲਮ ‘ਅਪਨੋ ਸੇ ਬੇਵਫਾਈ’ ਨੂੰ ਸਾਲ 2019 ‘ਚ ਹੀ CBFC ਤੋਂ ਸਰਟੀਫਿਕੇਟ ਮਿਲ ਗਿਆ ਸੀ, ਜਿਸ ਤੋਂ ਬਾਅਦ ਨਿਰਮਾਤਾ ਫਿਲਮ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਕਰਨ ਦੀ ਤਿਆਰੀ ਕਰ ਰਹੇ ਸਨ। ਪਰ ਬਾਅਦ ‘ਚ ਫਿਰ ਤੋਂ ਕੋਰੋਨਾ ਵਾਇਰਸ ਕਾਰਨ ਫਿਲਮ ਉਸ ਸਮੇਂ ਰਿਲੀਜ਼ ਨਹੀਂ ਹੋ ਸਕੀ ਸੀ। ਫਿਲਮ ਅਪਨੋਂ ਸੇ ਬੇਵਫਾਈ ਤੋਂ ਇਲਾਵਾ ਦਰਸ਼ਕ ਇਰਫਾਨ ਦੀ ਫਿਲਮ ‘ਦ ਸੌਂਗ ਆਫ ਸਕਾਰਪੀਅਨ’ ਦੇ ਰਿਲੀਜ਼ ਹੋਣ ਦਾ ਵੀ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਹਾਲਾਂਕਿ ਇਹ ਫਿਲਮ ਕਦੋਂ ਰਿਲੀਜ਼ ਹੋਵੇਗੀ, ਇਸ ਬਾਰੇ ਅਜੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਜ਼ਿਕਰਯੋਗ ਹੈ ਕਿ 29 ਅਪ੍ਰੈਲ 2020 ਨੂੰ ਅਦਾਕਾਰ ਇਰਫਾਨ ਖਾਨ ਨੇ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। ਅਭਿਨੇਤਾ ਨੇ ਕੈਂਸਰ ਕਾਰਨ 54 ਸਾਲ ਦੀ ਉਮਰ ‘ਚ ਆਖਰੀ ਸਾਹ ਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ ।...

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...