June 8, 2026, 2:34 pm
----------- Advertisement -----------
HomeNewsEntertainmentਆਪਣੇ ਜੁੜਵਾਂ ਬੱਚਿਆਂ ਨਾਲ ਮੁੰਬਈ ਪਹੁੰਚੀ ਈਸ਼ਾ ਅੰਬਾਨੀ, ਮੁਕੇਸ਼ ਅੰਬਾਨੀ ਸਮੇਤ ਪੂਰੇ...

ਆਪਣੇ ਜੁੜਵਾਂ ਬੱਚਿਆਂ ਨਾਲ ਮੁੰਬਈ ਪਹੁੰਚੀ ਈਸ਼ਾ ਅੰਬਾਨੀ, ਮੁਕੇਸ਼ ਅੰਬਾਨੀ ਸਮੇਤ ਪੂਰੇ ਪਰਿਵਾਰ ਨੇ ਕੀਤਾ ਸ਼ਾਨਦਾਰ ਸਵਾਗਤ

Published on

----------- Advertisement -----------

ਕਾਰੋਬਾਰੀ ਮੁਕੇਸ਼ ਅੰਬਾਨੀ ਦੇ ਪਰਿਵਾਰ ਦਾ ਕੋਈ ਵੀ ਸਮਾਗਮ ਜਾਂ ਜਸ਼ਨ ਚਰਚਾ ਦਾ ਵਿਸ਼ਾ ਬਣ ਜਾਂਦਾ ਹੈ। ਮੁਕੇਸ਼ ਦੀ ਬੇਟੀ ਈਸ਼ਾ ਅੰਬਾਨੀ ਅਤੇ ਉਨ੍ਹਾਂ ਦੇ ਪਤੀ ਆਨੰਦ ਪੀਰਾਮਲ ਵੀ ਸ਼ਾਨਦਾਰ ਜਸ਼ਨਾਂ ਅਤੇ ਪਾਰਟੀਆਂ ਦੀ ਮੇਜ਼ਬਾਨੀ ਕਰਨ ਵਿੱਚ ਪਿੱਛੇ ਨਹੀਂ ਹਨ। 24 ਦਸੰਬਰ 2022 ਨੂੰ ਈਸ਼ਾ ਅੰਬਾਨੀ ਆਪਣੇ ਦੋ ਬੱਚਿਆਂ ਨਾਲ ਪਹਿਲੀ ਵਾਰ ਆਪਣੇ ਘਰ ਪਹੁੰਚੀ, ਅਜਿਹੇ ‘ਚ ਅੰਬਾਨੀ ਪਰਿਵਾਰ ਵੱਲੋਂ ਉਨ੍ਹਾਂ ਲਈ ਇਕ ਸ਼ਾਨਦਾਰ ਪਾਰਟੀ ਦਾ ਆਯੋਜਨ ਕੀਤਾ ਗਿਆ ਹੈ, ਜਿਸ ‘ਚ ਭਾਰਤ ਦੇ ਕਈ ਵੱਡੇ ਮੰਦਰਾਂ ਦੇ ਪੁਜਾਰੀ ਸ਼ਿਰਕਤ ਕਰਨਗੇ। ਜਿਵੇਂ ਹੀ ਈਸ਼ਾ ਅਤੇ ਆਨੰਦ ਆਪਣੇ ਬੱਚਿਆਂ ਨਾਲ ਪਹਿਲੀ ਵਾਰ ਘਰ ਪਹੁੰਚੇ, ਅੰਬਾਨੀ ਪਰਿਵਾਰ ਨੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕਰਨ ਲਈ ਇੱਕ ਸ਼ਾਨਦਾਰ ਪਾਰਟੀ ਦਾ ਆਯੋਜਨ ਕੀਤਾ।

ਈਸ਼ਾ ਅੰਬਾਨੀ ਨੂੰ ਲੈਣ ਮੁਕੇਸ਼ ਅੰਬਾਨੀ ਖੁਦ ਏਅਰਪੋਰਟ ਪਹੁੰਚੇ, ਜਿੱਥੋਂ ਕੁਝ ਝਲਕੀਆਂ ਸਾਹਮਣੇ ਆਈਆਂ ਹਨ। ਰਿਪੋਰਟ ਮੁਤਾਬਕ ਈਸ਼ਾ ਅੰਬਾਨੀ ਦੇ ਬੱਚਿਆਂ ਦੇ ਆਉਣ ‘ਤੇ ਅੰਬਾਨੀ ਪਰਿਵਾਰ ਨੇ ਧਾਰਮਿਕ ਰਸਮ ਰੱਖੀ ਹੈ, ਤਾਂ ਜੋ ਬੱਚੇ ਸਿਹਤਮੰਦ ਰਹਿਣ। ਇਸ ਮੌਕੇ ਭਾਰਤ ਦੇ ਸਾਰੇ ਵੱਡੇ ਪੰਡਤਾਂ ਨੂੰ ਬੁਲਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅੰਬਾਨੀ ਪਰਿਵਾਰ ਇਸ ਮੌਕੇ ‘ਤੇ 300 ਕਿਲੋ ਸੋਨਾ ਵੀ ਦਾਨ ਕਰੇਗਾ। ਦੱਸ ਦੇਈਏ ਕਿ ਮੁਕੇਸ਼ ਅੰਬਾਨੀ ਅਤੇ ਨੀਤਾ ਅੰਬਾਨੀ ਦੀ ਬੇਟੀ ਈਸ਼ਾ ਅੰਬਾਨੀ ਦਾ ਵਿਆਹ ਆਨੰਦ ਪੀਰਾਮਲ ਨਾਲ 12 ਦਸੰਬਰ 2018 ਨੂੰ ਹੋਇਆ ਸੀ। ਆਨੰਦ ਪੀਰਾਮਲ ਇੱਕ ਮਸ਼ਹੂਰ ਕਾਰੋਬਾਰੀ ਹਨ। ਵਿਆਹ ਦੇ ਕਰੀਬ ਚਾਰ ਸਾਲ ਬਾਅਦ ਜੋੜੇ ਨੇ ਜੁੜਵਾਂ ਬੱਚਿਆਂ, ਇੱਕ ਪੁੱਤਰ ਅਤੇ ਇੱਕ ਧੀ ਦਾ ਸੁਆਗਤ ਕੀਤਾ ਹੈ। ਉਨ੍ਹਾਂ ਨੇ ਆਪਣੇ ਬੇਟੇ ਦਾ ਨਾਂ ਕ੍ਰਿਸ਼ਨਾ ਅਤੇ ਬੇਟੀ ਦਾ ਨਾਂ ਆਦੀਆ ਰੱਖਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...