June 3, 2026, 5:14 am
----------- Advertisement -----------
HomeNewsEntertainmentਗਾਇਕ ਜਾਨੀ ਦੇ ਘਰ ਨੰਨ੍ਹਾ ਮਹਿਮਾਨ, ਪਤਨੀ ਨੇਹਾ ਨੇ ਦਿੱਤਾ ਪੁੱਤਰ ਨੂੰ...

ਗਾਇਕ ਜਾਨੀ ਦੇ ਘਰ ਨੰਨ੍ਹਾ ਮਹਿਮਾਨ, ਪਤਨੀ ਨੇਹਾ ਨੇ ਦਿੱਤਾ ਪੁੱਤਰ ਨੂੰ ਜਨਮ

Published on

----------- Advertisement -----------

ਮਨੋਰੰਜਨ ਜਗਤ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬੀ ਇੰਡਸਟਰੀ ਦੇ ਗੀਤਕਾਰ ਤੇ ਗਾਇਕ ਜਾਨੀ ਦੇ ਘਰ ਨੰਨ੍ਹਾ ਮਹਿਮਾਨ ਆਇਆ ਹੈ। ਜਾਨੀ ਦੀ ਪਤਨੀ ਨੇਹਾ ਚੌਹਾਨ ਨੇ ਇਕ ਪੁੱਤਰ ਨੂੰ ਜਨਮ ਦਿੱਤਾ ਹੈ। ਸੋਸ਼ਲ ਮੀਡੀਆ ਉੱਤੇ ਜਾਨੀ ਤੇ ਨੇਹਾ ਨੂੰ ਵਧਾਈਆਂ ਵਾਲੇ ਮੈਸੇਜਾਂ ਦਾ ਤਾਂਤਾ ਲੱਗ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਇਸ ਗੱਲ ਦੀ ਜਾਣਕਾਰੀ ਬੀ ਪਰਾਕ ਦੀ ਪਤਨੀ ਮੀਰਾ ਬੱਚਨ ਨੇ ਦਿੱਤੀ ਹੈ।

ਮੀਰਾ ਬੱਚਨ ਨੇ ਇੰਸਟਾ ਸਟੋਰੀ ’ਚ ਕੁਝ ਪੋਸਟਾਂ ਸਾਂਝੀਆਂ ਕਰਕੇ ਜਾਨੀ ਤੇ ਉਨ੍ਹਾਂ ਦੀ ਪਤਨੀ ਨੇਹਾ ਨੂੰ ਵਧਾਈਆਂ ਦਿੱਤੀਆਂ ਹਨ। ਦੱਸ ਦੇਈਏ ਕਿ ਬੀ ਪਰਾਕ ਦੀ ਪਤਨੀ ਮੀਰਾ ਬੱਚਨ ਵੀ ਗਰਭਵਤੀ ਹੈ ਤੇ ਦੋਵੇਂ ਆਪਣੇ ਦੂਜੇ ਬੱਚੇ ਦਾ ਦੁਨੀਆ ’ਤੇ ਜਲਦ ਸੁਆਗਤ ਕਰਨ ਵਾਲੇ ਹਨ। ਗੌਰਤਲਬ ਹੈ ਕਿ ਕੁਝ ਸਮੇਂ ਪਹਿਲਾਂ ਹੀ ਜਾਨੀ ਨੇ ਆਪਣੀ ਪਤਨੀ ਨੇਹਾ ਦੇ ਲਈ ਬੇਬੀ ਸ਼ਾਵਰ ਪਾਰਟੀ ਰੱਖੀ ਸੀ। ਇਸ ਦੀਆ ਵੀਡੀਓ ਤੇ ਤਸਵੀਰਾਂ ਵੀ ਸ਼ੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋਈਆਂ ਸਨ।

ਜੇ ਗੱਲ ਕਰੀਏ ਜਾਨੀ ਦੇ ਮਿਊਜ਼ਿਕਲ ਸਫ਼ਰ ਦੀ ਤਾਂ ਉਨ੍ਹਾਂ ਨੇ 2012 ਵਿੱਚ ਇੱਕ ਧਾਰਮਿਕ ਗੀਤ “ਸੰਤ ਸਿਪਾਹੀ” ਦੇ ਨਾਲ ਆਪਣਾ ਕਰੀਅਰ ਸ਼ੁਰੂ ਕੀਤਾ ਸੀ ਤੇ ਹਾਲ ਹੀ ’ਚ ਜਾਨੀ ਵਲੋਂ ਲਿਖਿਆ ਗੀਤ ‘ਧੋਖਾਬਾਜ਼’ ਰਿਲੀਜ਼ ਹੋਇਆ ਹੈ। ਇਸ ਗੀਤ ਨੂੰ ਅਫਸਾਨਾ ਖ਼ਾਨ ਨੇ ਗਾਇਆ ਹੈ। ਗੀਤ ’ਚ ਵਿਵੇਕ ਓਬਰਾਏ ਤੇ ਤਰਿਧਾ ਚੌਧਰੀ ਨੇ ਫੀਚਰ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ; ਆਈ.ਆਈ.ਟੀ. ਕੁਆਲੀਫਾਇਰਾਂ ਵਿੱਚ 34 ਫੀਸਦ ਵਾਧਾ ਦਰਜ

ਚੰਡੀਗੜ੍ਹ, 2 ਜੂਨ:ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ”...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

*ਚੰਡੀਗੜ੍ਹ; 2 ਜੂਨ*ਪਿਛਲੇ ਕੁਝ ਦਹਾਕਿਆਂ ਦੌਰਾਨ ਪੰਜਾਬ ਵਿੱਚ ਹੋਏ ਖੇਤੀਬਾੜੀ ਸੁਧਾਰਾਂ ਵਿੱਚ ਸਭ ਤੋਂ...

ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ*

ਚੰਡੀਗੜ੍ਹ, 2 ਜੂਨ:ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਬੱਡੀ...

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ...

ਭਗਵੰਤ ਮਾਨ ਸਰਕਾਰ ਨੇ ਚੋਣ ਵਿਭਾਗ ਵਿੱਚ ਪ੍ਰਸ਼ਾਸਕੀ ਅੜਿੱਕੇ ਖਤਮ ਕੀਤੇ, ਅਹਿਮ ਅਸਾਮੀਆਂ ਭਰਨ ਲਈ ਰਾਹ ਪੱਧਰਾ ਹੋਇਆ

ਚੰਡੀਗੜ੍ਹ, 1 ਜੂਨ 2026ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ...

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਚੰਡੀਗੜ੍ਹ, 1 ਜੂਨ:ਪੜ੍ਹਾਈ-ਲਿਖਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ....

ਪੰਜਾਬ ‘ਚ ਮੁੜ 4 ਨਗਰ ਕੌਂਸਲ ਲਈ 13 ਜੂਨ ਨੂੰ ਹੋਵੇਗੀ ਵੋਟਿੰਗ, EVM ਮਸ਼ੀਨਾਂ ਰਾਹੀਂ ਵੋਟਾਂ ਪਾਉਣ ਦੀ ਮਿਲੀ ਮਨਜ਼ੂਰੀ

ਪੰਜਾਬ ਵਿਚ 4 ਨਗਰ ਕੌਂਸਲਾਂ ਲਈ 13 ਜੂਨ ਨੂੰ ਵੋਟਾਂ ਪੈਣਗੀਆਂ। ਗੁਰਦਾਸਪੁਰ, ਕਾਦੀਆ, ਸ਼ਾਮ...