October 14, 2026, 11:43 pm
----------- Advertisement -----------
HomeNewsEntertainmentਪਟਿਆਲਾ ਕੋਰਟ ਪਹੁੰਚੀ ਜੈਕਲੀਨ, ਬਿਮਾਰ ਮਾਂ ਨੂੰ ਮਿਲਣ ਲਈ ਨਹੀਂ ਮਿਲੀ ਬਹਿਰੀਨ...

ਪਟਿਆਲਾ ਕੋਰਟ ਪਹੁੰਚੀ ਜੈਕਲੀਨ, ਬਿਮਾਰ ਮਾਂ ਨੂੰ ਮਿਲਣ ਲਈ ਨਹੀਂ ਮਿਲੀ ਬਹਿਰੀਨ ਜਾਣ ਦੀ ਇਜਾਜ਼ਤ

Published on

----------- Advertisement -----------

ਨਵੀਂ ਦਿੱਲੀ: ਠੱਗ ਸੁਕੇਸ਼ ਚੰਦਰਸ਼ੇਖਰ ਮਨੀ ਲਾਂਡਰਿੰਗ ਮਾਮਲੇ ਵਿੱਚ ਅਦਾਕਾਰਾ ਜੈਕਲੀਨ ਫਰਨਾਂਡੀਜ਼ ਅੱਜ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਹੋਈ। ਜੈਕਲੀਨ ਦੀ ਪਟੀਸ਼ਨ ਦਿੱਲੀ ਦੀ ਅਦਾਲਤ ਨੇ ਖਾਰਜ ਕਰ ਦਿੱਤੀ ਹੈ। ਪਟੀਸ਼ਨ ‘ਚ ਅਦਾਕਾਰਾ ਨੇ ਆਪਣੀ ਬੀਮਾਰ ਮਾਂ ਨੂੰ ਮਿਲਣ ਲਈ ਬਹਿਰੀਨ ਜਾਣ ਦੀ ਇਜਾਜ਼ਤ ਮੰਗੀ ਸੀ। ਅਦਾਕਾਰਾ ਨੇ ਬਾਅਦ ਵਿੱਚ ਅਦਾਲਤ ਤੋਂ ਆਪਣੀ ਪਟੀਸ਼ਨ ਵਾਪਸ ਲੈ ਲਈ। ਫਰਨਾਂਡੀਜ਼ 23 ਦਸੰਬਰ ਤੋਂ 5 ਜਨਵਰੀ ਤੱਕ ਬਹਿਰੀਨ ਜਾਣਾ ਚਾਹੁੰਦੀ ਹੈ। ਮਨੀ ਲਾਂਡਰਿੰਗ ਮਾਮਲੇ ਕਾਰਨ ਜੈਕਲੀਨ ਦੇ ਵਿਦੇਸ਼ ਜਾਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਜੈਕਲੀਨ ਨੇ ਅਦਾਲਤ ਤੋਂ ਬਹਿਰੀਨ ਜਾਣ ਦੀ ਇਜਾਜ਼ਤ ਮੰਗੀ ਸੀ। ਜੈਕਲੀਨ ਦੇ ਮਾਤਾ-ਪਿਤਾ ਬਹਿਰੀਨ ‘ਚ ਰਹਿੰਦੇ ਹਨ।

ਇਸ ਮਾਮਲੇ ਕਾਰਨ ਜੈਕਲੀਨ ਆਪਣੇ ਮਾਤਾ-ਪਿਤਾ ਨੂੰ ਮਿਲਣ ਨਹੀਂ ਜਾ ਸਕੀ। ਜੈਕਲੀਨ ਨੇ ਆਪਣੀ ਅਰਜ਼ੀ ‘ਚ ਕਿਹਾ ਹੈ ਕਿ ਉਹ ਆਪਣੀ ਬੀਮਾਰ ਮਾਂ ਨੂੰ ਮਿਲਣਾ ਚਾਹੁੰਦੀ ਹੈ। ਪਰ ਅੱਜ ਅਦਾਕਾਰਾ ਨੇ ਆਪਣੀ ਅਰਜ਼ੀ ਵਾਪਸ ਲੈ ਲਈ ਹੈ। ਜੈਕਲੀਨ ਨੂੰ 15 ਨਵੰਬਰ ਨੂੰ ਨਿਯਮਤ ਜ਼ਮਾਨਤ ਮਿਲ ਗਈ ਸੀ। ਇਸ ਮਾਮਲੇ ਵਿੱਚ ਅਜੇ ਤੱਕ ਉਸ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਈਡੀ ਨੇ ਅਭਿਨੇਤਰੀ ਨੂੰ ਕਈ ਵਾਰ ਪੁੱਛਗਿੱਛ ਲਈ ਬੁਲਾਇਆ ਸੀ। ਦੱਸ ਦੇਈਏ ਕਿ ਜੈਕਲੀਨ ਫਿਲਹਾਲ 200 ਕਰੋੜ ਦੀ ਧੋਖਾਧੜੀ ਦੇ ਮਾਮਲੇ ‘ਚ ਫਸੀ ਹੋਈ ਹੈ। ਜੈਕਲੀਨ ਨੇ ਪੁੱਛਗਿੱਛ ਦੌਰਾਨ ਈਡੀ ਨੂੰ ਦੱਸਿਆ ਕਿ ਉਸ ਨੇ ਸੁਕੇਸ਼ ਤੋਂ ਮਹਿੰਗੇ ਤੋਹਫ਼ੇ ਲਏ ਸਨ। ਈਡੀ ਦੀ ਚਾਰਜਸ਼ੀਟ ਵਿੱਚ ਜੈਕਲੀਨ ਦਾ ਨਾਮ ਦਰਜ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...

ਪੰਜਾਬ ਅਤੇ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਦਾ ਐਲਾਨ: UPI ਰਾਹੀਂ ਭੁਗਤਾਨ ਬੰਦ ਕਰਨ ਦੀ ਚਿਤਾਵਨੀ

ਪੰਜਾਬ ਅਤੇ ਹਰਿਆਣਾ ਦੇ ਪੈਟਰੋਲੀਅਮ ਡੀਲਰਾਂ ਨੇ UPI ਉੱਤੇ ਲੱਗਣ ਵਾਲੇ MDR ਉੱਤੇ ਨਾਰਾਜ਼ਗੀ...

VVIP ਕਾਫ਼ਲੇ ‘ਚ ਤਾਇਨਾਤ ਪੰਜਾਬ ਪੁਲਿਸ ਦੇ ਕਾਂਸਟੇਬਲ ਨੂੰ BSF ਨੇ 15KG ਹੈਰੋਇਨ ਸਮੇਤ ਕੀਤਾ ਕਾਬੂ

ਚੰਡੀਗੜ੍ਹ- ਨਸ਼ਾ-ਵਿਰੋਧੀ ਮੁਹਿੰਮ ਬਾਰੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ। ਇੱਕ...

ਬਿਹਾਰ ‘ਚ ਵੱਡਾ ਹਾਦਸਾ, ਗੰਗਾ ਨਦੀ ‘ਚ ਕਿਸ਼ਤੀ ਡੁੱਬਣ ਨਾਲ 13 ਬੱਚਿਆਂ ਦੀ ਮੌਤ

ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ‘ਚ ਗੰਗਾ ਨਦੀ ‘ਚ ਹੋਏ ਕਿਸ਼ਤੀ ਹਾਦਸਾ ਵਾਪਰਿਆ ਹੈ। ਰਾਘੋਪੁਰ...

ਮੋਹਾਲੀ ਵਿੱਚ ‘ਆਪ’ ਆਗੂ ਦੇ ਘਰ ‘ਤੇ ਗੋਲੀਬਾਰੀ, 8 ਰਾਊਂਡ ਕੀਤੇ ਫਾਇਰ

ਮੋਹਾਲੀ ਵਿੱਚ ਸਾਬਕਾ ਕਾਂਗਰਸੀ ਕੌਂਸਲਰ ਅਤੇ ਆਮ ਆਦਮੀ ਪਾਰਟੀ (ਆਪ) ਦੀ ਆਗੂ ਨੀਤੂ ਚੌਧਰੀ...

ਝੋਟਾ ਕਤਲ ਮਾਮਲਾ: ਮੁਲਜ਼ਮ ਦੇ ਘਰ-ਮੈਡੀਕਲ ਸਟੋਰ ‘ਤੇ ਚੱਲਿਆ ਪੀਲਾ ਪੰਜਾ, ਦੁਕਾਨ ਬਾਹਰ ਸੁੱਟੇ ਸਾਮਾਨ ਨੂੰ ਲੋਕਾਂ ਨੇ ਲਗਾਈ ਅੱਗ

ਮਾਨਸਾ ਪ੍ਰਸ਼ਾਸਨ ਅਤੇ ਪੁਲਿਸ ਨੇ ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਅਸ਼ਵਨੀ...

ਸਿਹਤ ਕ੍ਰਾਂਤੀ: ਪੰਜਾਬ ਵਾਸੀਆਂ ਨੂੰ ਮਿਲਣਗੇ 153 ਨਵੇਂ ‘ਆਮ ਆਦਮੀ ਕਲੀਨਿਕ’

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿਆਂਦੀ ਗਈ ਸਿਹਤ ਕ੍ਰਾਂਤੀ ਤਹਿਤ ਲਗਾਤਾਰ ਵੱਡੇ ਪੱਧਰ ਉੱਤੇ...

ਝੋਟਾ ਦੇ ਸਾਥੀ ਜੱਸੀ ਪੈਂਚਰ ਦੀ ਪੋਸਟ ਵਾਇਰਲ, ਗੋਲੀ ਦਾ ਬਦਲਾ ਗੋਲੀ ਨਾਲ ਲੈਣ ਦੀ ਧਮਕੀ

ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ...

ਮੈਡ ਸੰਧੂ ਕਤਲ ਕਾਂਡ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ, 3 ਪਿਸਤੌਲ, 5 ਮੈਗਜ਼ੀਨ ਅਤੇ 11 ਕਾਰਤੂਸ ਬਰਾਮਦ

 ਪੰਜਾਬੀ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਦੇ ਮਾਮਲੇ ਵਿੱਚ ਇੱਕ ਅਹਿਮ...