October 24, 2026, 4:50 am
----------- Advertisement -----------
HomeNewsEntertainment200 ਕਰੋੜ ਦੀ ਧੋਖਾਧੜੀ ਮਾਮਲੇ ‘ਚ ਜੈਕਲੀਨ ਦੀ ਸੁਣਵਾਈ 20 ਦਸੰਬਰ ਤੱਕ...

200 ਕਰੋੜ ਦੀ ਧੋਖਾਧੜੀ ਮਾਮਲੇ ‘ਚ ਜੈਕਲੀਨ ਦੀ ਸੁਣਵਾਈ 20 ਦਸੰਬਰ ਤੱਕ ਮੁਲਤਵੀ, ਜ਼ਮਾਨਤ ‘ਤੇ ਹੋਣਾ ਸੀ ਫੈਸਲਾ

Published on

----------- Advertisement -----------

ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡਿਸ ਠੱਗ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ‘ਚ ਪੇਸ਼ੀ ਲਈ ਅੱਜ ਯਾਨੀ ਸੋਮਵਾਰ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਪਹੁੰਚੀ। ਪਟਿਆਲਾ ਹਾਊਸ ਕੋਰਟ ਨੇ ਸੰਖੇਪ ਸੁਣਵਾਈ ਤੋਂ ਬਾਅਦ ਮਾਮਲੇ ਦੀ ਸੁਣਵਾਈ 20 ਦਸੰਬਰ ਤੱਕ ਮੁਲਤਵੀ ਕਰ ਦਿੱਤੀ ਹੈ। ਦੱਸ ਦੇਈਏ ਕਿ ਪਟਿਆਲਾ ਹਾਊਸ ਕੋਰਟ ‘ਚ ਜੈਕਲੀਨ ਦੇ ਨਾਲ ਉਨ੍ਹਾਂ ਦੇ ਵਕੀਲ ਪ੍ਰਸ਼ਾਂਤ ਪਾਟਿਲ ਅਤੇ ਸ਼ਕਤੀ ਪਾਂਡੇ ਵੀ ਮੌਜੂਦ ਸਨ। ਦੱਸ ਦੇਈਏ ਕਿ ਇਸ ਮਾਮਲੇ ਦੀ ਆਖਰੀ ਸੁਣਵਾਈ 24 ਨਵੰਬਰ ਨੂੰ ਹੋਈ ਸੀ। ਇਸ ਦੌਰਾਨ ਜੈਕਲੀਨ ਦੇ ਵਕੀਲਾਂ ਨੇ ਦੋਸ਼ ਅਤੇ ਬਹਿਸ ‘ਤੇ ਆਪਣਾ ਪੱਖ ਪੇਸ਼ ਕਰਨ ਲਈ ਅਗਲੀ ਤਰੀਕ ਮੰਗੀ ਸੀ, ਜਿਸ ਤੋਂ ਬਾਅਦ ਅਦਾਲਤ ਨੇ ਜੈਕਲੀਨ ਨੂੰ ਇਸ ਮਾਮਲੇ ‘ਚ ਅਗਲੀ ਤਰੀਕ 12 ਦਸੰਬਰ ਦਿੱਤੀ ਹੈ।

ਦੱਸ ਦੇਈਏ ਕਿ ਜਾਂਚ ਦੌਰਾਨ ਦੋਸ਼ੀ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਸੀ, ਜਿਸ ਦੇ ਆਧਾਰ ‘ਤੇ ਅਦਾਲਤ ਨੇ 15 ਨਵੰਬਰ ਨੂੰ ਜੈਕਲੀਨ ਨੂੰ ਜ਼ਮਾਨਤ ਦਿੱਤੀ ਸੀ। ਜੈਕਲੀਨ ਨੂੰ ਵਿਸ਼ੇਸ਼ ਜੱਜ ਸ਼ੈਲੇਂਦਰ ਮਲਿਕ ਨੇ ਦੋ ਲੱਖ ਰੁਪਏ ਦੇ ਨਿੱਜੀ ਮੁਚਲਕੇ ‘ਤੇ ਸ਼ਰਤੀਆ ਜ਼ਮਾਨਤ ਦਿੱਤੀ। ਅਦਾਲਤ ਦੀਆਂ ਸ਼ਰਤਾਂ ਵਿੱਚ ਅਦਾਲਤ ਦੀ ਅਗਾਊਂ ਆਗਿਆ ਤੋਂ ਬਿਨਾਂ ਦੇਸ਼ ਨਾ ਛੱਡਣਾ ਅਤੇ ਈਡੀ ਦੁਆਰਾ ਬੁਲਾਏ ਜਾਣ ‘ਤੇ ਜਾਂਚ ਵਿੱਚ ਹਿੱਸਾ ਲੈਣਾ ਸ਼ਾਮਲ ਹੈ। ਬਾਅਦ ਵਿੱਚ, ਉਹ ਇੱਕ ਨਿੱਜੀ ਬਾਂਡ ਪੇਸ਼ ਕਰਨ ‘ਤੇ ਸੰਖੇਪ ਕਾਰਵਾਈ ਦੌਰਾਨ ਅਦਾਲਤ ਵਿੱਚ ਵੀ ਪੇਸ਼ ਹੋਈ ਦੱਸ ਦੇਈਏ ਕਿ ਜਦੋਂ ਤੋਂ ਜੈਕਲੀਨ ਦਾ ਨਾਂ ਠੱਗ ਸੁਕੇਸ਼ ਚੰਦਰਸ਼ੇਖਰ ਨਾਲ 200 ਕਰੋੜ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜੁੜਿਆ ਹੈ, ਉਦੋਂ ਤੋਂ ਹੀ ਅਭਿਨੇਤਰੀ ਦੀ ਗ੍ਰਿਫਤਾਰੀ ਦੀ ਮੰਗ ਉੱਠ ਰਹੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਆਪਣੀ ਰਿਪੋਰਟ ‘ਚ ਸੁਕੇਸ਼ ਚੰਦਰਸ਼ੇਖਰ ‘ਤੇ ਕਈ ਹਾਈ-ਪ੍ਰੋਫਾਈਲ ਵਿਅਕਤੀਆਂ ਨੂੰ ਧੋਖਾ ਦੇਣ ਦਾ ਦੋਸ਼ ਲਗਾਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...