June 6, 2026, 12:09 pm
----------- Advertisement -----------
HomeNewsEntertainment'ਮੇਰੀਆਂ ਭਾਵਨਾਵਾਂ ਨਾਲ ਖੇਡਿਆ… ਮੇਰਾ ਕਰੀਅਰ ਬਰਬਾਦ ਕਰ ਦਿੱਤਾ, ਜੈਕਲੀਨ ਨੇ ਸੁਕੇਸ਼...

‘ਮੇਰੀਆਂ ਭਾਵਨਾਵਾਂ ਨਾਲ ਖੇਡਿਆ… ਮੇਰਾ ਕਰੀਅਰ ਬਰਬਾਦ ਕਰ ਦਿੱਤਾ, ਜੈਕਲੀਨ ਨੇ ਸੁਕੇਸ਼ ਖਿਲਾਫ ਦਿੱਤਾ ਬਿਆਨ

Published on

----------- Advertisement -----------

ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਦਾ 200 ਕਰੋੜ ਦੇ ਮਨੀ ਲਾਂਡਰਿੰਗ ਦਾ ਮਾਮਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਹਾਲ ਹੀ ‘ਚ ਜੈਕਲੀਨ ਨੇ ਗੈਂਗਸਟਰ ਸੁਕੇਸ਼ ਚੰਦਰਸ਼ੇਖਰ ਖਿਲਾਫ ਪਟਿਆਲਾ ਕੋਰਟ ‘ਚ ਆਪਣਾ ਬਿਆਨ ਦਰਜ ਕਰਵਾਇਆ ਹੈ। ਇਸ ਦੌਰਾਨ ਅਦਾਕਾਰਾ ਨੇ ਕਿਹਾ ਕਿ ਸੁਕੇਸ਼ ਨੇ ਉਸ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਅਤੇ ਉਸ ਦਾ ਕਰੀਅਰ ਬਰਬਾਦ ਕਰ ਦਿੱਤਾ। ਅਦਾਕਾਰਾ ਦਾ ਕਹਿਣਾ ਹੈ ਕਿ ਉਸ ਨੂੰ ਸੁਕੇਸ਼ ਦਾ ਅਸਲੀ ਨਾਂ ਵੀ ਪਤਾ ਨਹੀਂ ਸੀ । ਦਰਅਸਲ, ਜੈਕਲੀਨ ਫਰਨਾਂਡੀਜ਼ ਮਨੀ ਲਾਂਡਰਿੰਗ ਮਾਮਲੇ ‘ਚ ਪਟਿਆਲਾ ਕੋਰਟ ‘ਚ ਪੇਸ਼ ਹੋਈ ਸੀ। ਇਸ ਦੌਰਾਨ ਉਨ੍ਹਾਂ ਅਦਾਲਤ ਦੇ ਸਾਹਮਣੇ ਆਪਣੀ ਗੱਲ ਰੱਖੀ। ਮੀਡੀਆ ਰਿਪੋਰਟਾਂ ਮੁਤਾਬਕ ਜੈਕਲੀਨ ਨੇ ਦਾਅਵਾ ਕੀਤਾ ਹੈ ਕਿ ਉਹ ਸੁਕੇਸ਼ ਚੰਦਰਸ਼ੇਖਰ ਦੇ ਸਰਕਾਰੀ ਅਧਿਕਾਰੀ ਹੋਣ ਬਾਰੇ ਜਾਣਦੀ ਸੀ।

ਪਿੰਕੀ ਇਰਾਨੀ ਨੇ ਅਭਿਨੇਤਰੀ ਦੇ ਮੇਕਅੱਪ ਆਰਟਿਸਟ ਸ਼ਾਨ ਮੁਥਾਥਿਲ ਨੂੰ ਯਕੀਨ ਦਿਵਾਇਆ ਕਿ ਉਹ ਗ੍ਰਹਿ ਮੰਤਰਾਲੇ ਵਿੱਚ ਇੱਕ ਅਧਿਕਾਰੀ ਹੈ। ਇਸ ਤੋਂ ਇਲਾਵਾ ਸੁਕੇਸ਼ ਨੇ ਖੁਦ ਨੂੰ ਸਨ ਟੀਵੀ ਦਾ ਮਾਲਕ ਅਤੇ ਜੇ ਜੈਲਲਿਤਾ ਨੂੰ ਆਪਣੀ ਆਂਟੀ ਦੱਸਿਆ ਸੀ। ਜੈਕਲੀਨ ਨੇ ਕਿਹਾ ਕਿ ਸੁਕੇਸ਼ ਨੇ ਕਿਹਾ ਸੀ ਕਿ ਉਹ ਮੇਰਾ ਬਹੁਤ ਵੱਡਾ ਫੈਨ ਹੈ ਅਤੇ ਮੇਰੇ ਨਾਲ ਦੱਖਣ ਭਾਰਤੀ ਫਿਲਮਾਂ ‘ਚ ਕੰਮ ਕਰਨਾ ਚਾਹੁੰਦਾ ਸੀ। ਮੈਂ ਸੁਕੇਸ਼ ਨਾਲ ਦਿਨ ‘ਚ ਘੱਟੋ-ਘੱਟ ਤਿੰਨ ਤੋਂ ਚਾਰ ਵਾਰ ਕਾਲ ਅਤੇ ਵੀਡੀਓ ਕਾਲ ਕਰਦੀ ਸੀ। ਉਹ ਕਈ ਵਾਰ ਰਾਤ ਨੂੰ ਮੇਰੇ ਸ਼ੂਟ ‘ਤੇ ਜਾਣ ਤੋਂ ਪਹਿਲਾਂ ਫ਼ੋਨ ਕਰਦਾ ਸੀ। ਪਰ ਮੈਨੂੰ ਪਤਾ ਨਹੀਂ ਸੀ ਕਿ ਉਹ ਜੇਲ੍ਹ ਤੋਂ ਗੱਲ ਕਰਦਾ ਹੈ। ਬੈਕਗ੍ਰਾਊਂਡ ‘ਚ ਸੋਫਾ ਅਤੇ ਪਰਦਾ ਵੀ ਦਿਖਾਈ ਦੇ ਰਿਹਾ ਸੀ।

ਨਾਲ ਹੀ ਜੈਕਲੀਨ ਨੇ ਦੱਸਿਆ ਕਿ ਪਿੰਕੀ ਨੇ ਸੁਕੇਸ਼ ਦੇ ਅਪਰਾਧਿਕ ਪਿਛੋਕੜ ਬਾਰੇ ਪਤਾ ਲੱਗਣ ‘ਤੇ ਵੀ ਕੁਝ ਨਹੀਂ ਦੱਸਿਆ। ਸੁਕੇਸ਼ ਨੇ ਆਪਣਾ ਨਾਂ ਸ਼ੇਖਰ ਦੱਸਿਆ। ਸ਼ੇਖਰ ਨੇ ਮੈਨੂੰ ਮੂਰਖ ਬਣਾਇਆ। ਇਸ ਦੇ ਨਾਲ ਹੀ, ਅਭਿਨੇਤਰੀ ਨੇ ਦਾਅਵਾ ਕੀਤਾ ਕਿ ਸੁਕੇਸ਼ ਨਾਲ ਉਸਦੀ ਆਖਰੀ ਗੱਲ 8 ਅਗਸਤ 2021 ਨੂੰ ਇੱਕ ਕਾਲ ‘ਤੇ ਹੋਈ ਸੀ। ਉਸ ਤੋਂ ਬਾਅਦ ਉਸ ਨੇ ਮੇਰੇ ਨਾਲ ਸੰਪਰਕ ਨਹੀਂ ਕੀਤਾ। ਉਸ ਦੇ ਅਪਰਾਧਿਕ ਪਿਛੋਕੜ ਬਾਰੇ ਮੈਨੂੰ ਬਾਅਦ ਵਿਚ ਪਤਾ ਲੱਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...