September 3, 2026, 11:04 pm
----------- Advertisement -----------
HomeNewsEntertainmentਬਲਾਕਬਸਟਰ ਫਿਲਮ 'ਜੈ ਸੰਤੋਸ਼ੀ ਮਾਂ' ਦੇ ਪ੍ਰੋਡਿਊਸਰ ਦਾਦਾ ਸਤਰਾਮ ਰੋਹੜਾ ਦਾ ਦਿਹਾਂਤ,...

ਬਲਾਕਬਸਟਰ ਫਿਲਮ ‘ਜੈ ਸੰਤੋਸ਼ੀ ਮਾਂ’ ਦੇ ਪ੍ਰੋਡਿਊਸਰ ਦਾਦਾ ਸਤਰਾਮ ਰੋਹੜਾ ਦਾ ਦਿਹਾਂਤ, ਅੱਜ ਤੱਕ ਨਹੀਂ ਟੁੱਟਿਆ ਉਨ੍ਹਾਂ ਦੀ ਫਿਲਮ ਦਾ ਇਹ ਰਿਕਾਰਡ

Published on

----------- Advertisement -----------

‘ਜੈ ਸੰਤੋਸ਼ੀ ਮਾਂ’ ਵਰਗੀਆਂ ਬਲਾਕਬਸਟਰ ਫਿਲਮਾਂ ਬਣਾਉਣ ਵਾਲੇ ਨਿਰਮਾਤਾ ਦਾਦਾ ਸਤਰਾਮ ਰੋਹੜਾ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ 18 ਜੁਲਾਈ ਨੂੰ 85 ਸਾਲ ਦੀ ਉਮਰ ‘ਚ ਆਖਰੀ ਸਾਹ ਲਿਆ। 1975 ਵਿੱਚ ਰਿਲੀਜ਼ ਹੋਈ ‘ਜੈ ਸੰਤੋਸ਼ੀ ਮਾਂ’ ਭਾਰਤ ਦੀਆਂ ਸਭ ਤੋਂ ਵੱਡੀਆਂ ਬਲਾਕਬਸਟਰ ਫਿਲਮਾਂ ਵਿੱਚੋਂ ਇੱਕ ਰਹੀ ਹੈ।
ਸਤਰਾਮ ਰੋਹੜਾ ਦੇ ਦੇਹਾਂਤ ਦੀ ਜਾਣਕਾਰੀ ‘ਰੇਡੀਓ ਸਿੰਧੀ’ ਦੇ ਇੰਸਟਾਗ੍ਰਾਮ ਪੇਜ ‘ਤੇ ਸਾਂਝੀ ਕੀਤੀ ਗਈ ਹੈ। ਸ਼ੇਅਰ ਕੀਤੀ ਪੋਸਟ ਵਿੱਚ ਲਿਖਿਆ ਹੈ ਕਿ – ਸਾਨੂੰ ਇਹ ਦੱਸਦੇ ਹੋਏ ਬਹੁਤ ਦੁੱਖ ਹੋ ਰਿਹਾ ਹੈ ਕਿ ਮਸ਼ਹੂਰ ਗਾਇਕ ਅਤੇ ਫਿਲਮ ਨਿਰਮਾਤਾ ਦਾਦਾ ਸਤਰਾਮ ਰੋਹੜਾ ਦਾ 18 ਜੁਲਾਈ 2024 ਨੂੰ ਦਿਹਾਂਤ ਹੋ ਗਿਆ। ਉਨ੍ਹਾਂ ਦੀ ਮਹਾਨ ਆਤਮਾ ਨੂੰ ਸ਼ਾਂਤੀ ਮਿਲੇ ਅਤੇ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਪਰਿਵਾਰ ਨੂੰ ਬਲ ਬਖਸ਼ੇ। ਦਾਦਾ ਸਤਰਾਮ ਰੋਹੜਾ ਨੇ ਦਾਦਾ ਰਾਮ ਪੰਜਵਾਨੀ, ਭਾਗਵੰਤੀ ਨਾਵਾਨੀ, ਕਮਲਾ ਕੇਸਵਾਨੀ ਅਤੇ ਹੋਰ ਕਈ ਮਸ਼ਹੂਰ ਗਾਇਕਾਂ ਨਾਲ ਕਈ ਸੁਪਰਹਿੱਟ ਗੀਤ ਦਿੱਤੇ।ਦਾਦਾ ਸਤਰਾਮ ਰੋਹੜਾ ਦਾ ਦੇਹਾਂਤ ਸਿੰਧੀ ਭਾਈਚਾਰੇ ਲਈ ਬਹੁਤ ਵੱਡਾ ਘਾਟਾ ਹੈ ਅਤੇ ਕੋਈ ਵੀ ਉਨ੍ਹਾਂ ਦੀ ਕਮੀ ਨੂੰ ਪੂਰਾ ਨਹੀਂ ਸਕਦਾ।”
ਉਨ੍ਹਾਂ ਨੇ 1966 ‘ਚ ਫਿਲਮ ‘ਸ਼ੇਰਾ ਡਾਕੂ’ ਰਾਹੀਂ ਨਿਰਮਾਣ ਦੀ ਦੁਨੀਆ ‘ਚ ਕਦਮ ਰੱਖਿਆ। ਇਸ ਤੋਂ ਬਾਅਦ ਉਨ੍ਹਾਂ ਨੇ ‘ਰੌਕੀ ਮੇਰਾ ਨਾਮ’, ‘ਘਰ ਕੀ ਲਾਜ’, ‘ਨਵਾਬ ਸਾਹਿਬ’ ਅਤੇ ‘ਜੈ ਕਾਲੀ’ ਵਰਗੀਆਂ ਫਿਲਮਾਂ ਦਾ ਨਿਰਮਾਣ ਕੀਤਾ। ਇਸ ਦੇ ਨਾਲ ਹੀ ਸਾਲ 1975 ‘ਚ ਰਿਲੀਜ਼ ਹੋਈ ਫਿਲਮ ‘ਜੈ ਸੰਤੋਸ਼ੀ ਮਾਂ’ ਬਲਾਕਬਸਟਰ ਫਿਲਮ ਸਾਬਤ ਹੋਈ। ਦੱਸਿਆ ਜਾਂਦਾ ਹੈ ਕਿ ‘ਜੈ ਸੰਤੋਸ਼ੀ ਮਾਂ’ ਨੇ ਥੀਏਟਰ ‘ਚ ਅਜਿਹੇ ਰਿਕਾਰਡ ਬਣਾਏ ਜੋ ਅੱਜ ਤੱਕ ਕੋਈ ਹੋਰ ਫਿਲਮ ਨਹੀਂ ਬਣਾ ਸਕੀ। ਖਬਰਾਂ ਮੁਤਾਬਕ ‘ਜੈ ਸੰਤੋਸ਼ੀ ਮਾਂ’ ਦਾ ਬਜਟ ਸਿਰਫ 5 ਲੱਖ ਰੁਪਏ ਸੀ ਪਰ ਉਸ ਸਮੇਂ ਇਸ ਨੇ ਕਰੀਬ 5 ਕਰੋੜ ਰੁਪਏ ਦੀ ਕਮਾਈ ਕੀਤੀ ਸੀ, ਜੋ ਅੱਜ ਦੇ ਮੁਕਾਬਲੇ 100 ਗੁਣਾ ਜ਼ਿਆਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ...