October 28, 2026, 4:29 pm
----------- Advertisement -----------
HomeNewsEntertainmentਤਿਰੁਮਾਲਾ ਬਾਲਾਜੀ ਦਾ ਆਸ਼ੀਰਵਾਦ ਲੈਣ ਪਹੁੰਚੀ ਜਾਨਵੀ ਕਪੂਰ, ਭੈਣ ਖੁਸ਼ੀ ਨਾਲ ਹੱਥ...

ਤਿਰੁਮਾਲਾ ਬਾਲਾਜੀ ਦਾ ਆਸ਼ੀਰਵਾਦ ਲੈਣ ਪਹੁੰਚੀ ਜਾਨਵੀ ਕਪੂਰ, ਭੈਣ ਖੁਸ਼ੀ ਨਾਲ ਹੱਥ ਜੋੜ ਕੇ ਕੀਤੀ ਪ੍ਰਾਰਥਨਾ

Published on

----------- Advertisement -----------

ਜਾਨ੍ਹਵੀ ਕਪੂਰ ਹਿੰਦੀ ਸਿਨੇਮਾ ਦੀ ਇੱਕ ਉੱਭਰਦੀ ਕਲਾਕਾਰ ਹੈ। ਉਹ ਆਖਰੀ ਵਾਰ ਫਿਲਮ ਮਿਲੀ ‘ਚ ਨਜ਼ਰ ਆਈ ਸੀ। ਇਸ ਫਿਲਮ ‘ਚ ਉਨ੍ਹਾਂ ਨੇ ਆਪਣੀ ਅਦਾਕਾਰੀ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਸੀ। ਹੁਣ ਅਦਾਕਾਰਾ ਜੂਨੀਅਰ ਐਨਟੀਆਰ ਨਾਲ ਫਿਲਮ ਐਨਟੀਆਰ 30 ਵਿੱਚ ਨਜ਼ਰ ਆਵੇਗੀ। ਇਹ ਜਾਨ੍ਹਵੀ ਦੀ ਸਾਊਥ ਡੈਬਿਊ ਫਿਲਮ ਹੋਵੇਗੀ। ਹਿੰਦੀ ਸਿਨੇਮਾ ‘ਚ ਆਪਣੀ ਅਦਾਕਾਰੀ ਦਾ ਜਲਵਾ ਬਿਖੇਰਨ ਵਾਲੀ ਇਹ ਅਦਾਕਾਰਾ ਹੁਣ ਦੱਖਣ ‘ਚ ਵੀ ਆਪਣੀ ਅਦਾਕਾਰੀ ਦੇ ਜੌਹਰ ਦਿਖਾਏਗੀ। ਅੱਜ ਯਾਨੀ 3 ਅਪ੍ਰੈਲ ਨੂੰ ਜਾਹਨਵੀ ਆਪਣੀ ਭੈਣ ਖੁਸ਼ੀ ਨਾਲ ਤਿਰੁਮਾਲਾ ਮੰਦਰ ਪਹੁੰਚੀ । ਜਾਨ੍ਹਵੀ ਕਪੂਰ ਆਪਣੀ ਭੈਣ ਖੁਸ਼ੀ ਕਪੂਰ ਨਾਲ ਆਂਧਰਾ ਪ੍ਰਦੇਸ਼ ਦੇ ਤਿਰੂਪਤੀ ਪਹੁੰਚੀ ਅਤੇ ਉੱਥੇ ਤਿਰੂਮਾਲਾ ਬਾਲਾਜੀ ਮੰਦਰ ‘ਚ ਪੂਜਾ ਅਰਚਨਾ ਕੀਤੀ।

ਜਾਹਨਵੀ ਅਤੇ ਖੁਸ਼ੀ ਦਰਸ਼ਨ ਲਈ ਮੰਦਰ ਪਹੁੰਚੀਆਂ ਅਤੇ ਦੇਵਤਾ ਅੱਗੇ ਮੱਥਾ ਟੇਕਿਆ ਅਤੇ ਪੂਜਾ ਕੀਤੀ। ਇਸ ਦੌਰਾਨ ਜਾਨ੍ਹਵੀ ਅਤੇ ਖੁਸ਼ੀ ਦੇ ਨਾਲ ਉਨ੍ਹਾਂ ਦੇ ਕਰੀਬੀ ਲੋਕ ਵੀ ਮੌਜੂਦ ਸਨ। ਦੱਸ ਦੇਈਏ ਕਿ ਜਾਨ੍ਹਵੀ ਕਪੂਰ ਦੀ ਫਿਲਮ NTR 30 ਦੀ ਸ਼ੂਟਿੰਗ ਸ਼ੁਰੂ ਹੋ ਚੁੱਕੀ ਹੈ। ਇਸ ਫਿਲਮ ਦਾ ਨਿਰਦੇਸ਼ਨ ਕੋਰਤਾਲਾ ਸਿਵਾ ਕਰ ਰਹੇ ਹਨ। ਜੂਨੀਅਰ ਐਨਟੀਆਰ ਨੇ ਫਿਲਮ ਦੀ ਸ਼ੂਟਿੰਗ ਸ਼ੁਰੂ ਹੋਣ ਦੀ ਜਾਣਕਾਰੀ ਦਿੱਤੀ ਸੀ। ਸੋਸ਼ਲ ਮੀਡੀਆ ‘ਤੇ ਵੀਡੀਓ ਸ਼ੇਅਰ ਕਰਦੇ ਹੋਏ ਅਦਾਕਾਰ ਨੇ ਲਿਖਿਆ, ‘ਆ ਰਹਾ ਹਾਂ ਮੈਂ’। ਦੱਸ ਦੇਈਏ ਕਿ ਜਾਹਨਵੀ ਕਪੂਰ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਫਿਲਮ ‘ਧੜਕ’ ਰਾਹੀਂ ਕੀਤੀ ਸੀ। ਇਸ ਫਿਲਮ ‘ਚ ਉਨ੍ਹਾਂ ਦੇ ਨਾਲ ਈਸ਼ਾਨ ਖੱਟਰ ਨਜ਼ਰ ਆਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...