ਪੰਜਾਬੀ ਗਾਇਕ ਅਤੇ ਗੀਤਕਾਰ ਜਾਨੀ ਨੂੰ ਲੈ ਕੇ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਨੀ ਨੇ ਸਰਕਾਰ ਤੋਂ ਸਕਿਓਰਟੀ ਦੀ ਮੰਗ ਕੀਤੀ ਹੈ। ਦਰਅਸਲ ਜਾਨੀ ਅਤੇ ਉਹਨਾਂ ਦੇ ਮੈਨੇਜਰ ਨੂੰ ਜਾਨ ਦਾ ਖ਼ਤਰਾ ਹੈ ਜੀ ਹਾਂ ਉਹਨਾਂ ਨੂੰ ਜਾਨੋ ਮਾਰਨ ਦੀਆ ਧਮਕੀਆਂ ਮਿਲ ਰਹੀਆਂ ਹਨ ਜਿਸ ਕਾਰਨ ਉਹਨਾਂ ਨੇ ਪੰਜਾਬ ਸਰਕਾਰ ਨੂੰ ਚਿੱਠੀ ਲਿਖੀ ਹੈ ਜਿਸ ਵਿੱਚ ਉਹਨਾਂ ਨੇ ਸਕਿਓਰਟੀ ਦੀ ਮੰਗ ਕੀਤੀ ਹੈ ਨਾਲ ਹੀ ਉਹਨਾਂ ਕਿਹਾ ਕਿ ਉਹਨਾਂ ਨੂੰ ਬਾਹਰ ਜਾਣਾ ਵੱਖ ਵੱਖ ਥਾਵਾਂ ਤੇ ਸ਼ੂਟ ਕਰਨਾ ਉਹਨਾਂ ਨੂੰ ਬਹੁਤ ਮੁਸ਼ਕਿਲ ਹੋ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਜਾਨੀ ਦਾ ਭਿਆਨਕ ਸੜਕ ਹਾਦਸਾ ਹੋ ਗਿਆ ਸੀ । ਇਸ ਹਾਦਸੇ ਵਿੱਚ ਜਾਨੀ ਦੀ ਕਾਰ ਪਲਟ ਗਈ ਸੀ। ਦੱਸ ਦਈਏ ਕਿ ਜਾਨੀ ਫਾਰਚੂਨਰ ਕਾਰ ‘ਚ ਸਵਾਰ ਹੋ ਕੇ ਆ ਰਹੇ ਸਨ ਤਾਂ ਉਸ ਸਮੇਂ ਇਹ ਹਾਦਸਾ ਵਾਪਰ ਗਿਆ ਸੀ । ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਪਲਟੀਆਂ ਖਾਂਦੀ ਉਲਟ ਗਈ। ਇਸ ਦੌਰਾਨ ਗੱਡੀ ਦੇ ਏਅਰਬੈਗ ਖੁੱਲ੍ਹ ਗਏ, ਜਿਸ ਕਾਰਨ ਜਾਨੀ ਨੁਕਸਾਨ ਤੋਂ ਬਚਾਅ ਰਿਹਾ।
----------- Advertisement -----------
ਪੰਜਾਬੀ ਗਾਇਕ ਅਤੇ ਗੀਤਕਾਰ ਜਾਨੀ ਨੂੰ ਮਿਲੀਆਂ ਧਮਕੀਆਂ,ਸਰਕਾਰ ਤੋਂ ਮੰਗੀ Security
Published on
----------- Advertisement -----------












