September 18, 2026, 11:40 pm
----------- Advertisement -----------
HomeNewsEntertainmentਕਰੀਨਾ ਕਪੂਰ ਦੇ ਬੇਟੇ ਜੇਹ ਅਲੀ ਖਾਨ ਦੇ ਪਹਿਲੇ ਜਨਮਦਿਨ ਦੀਆਂ ਤਸਵੀਰਾਂ...

ਕਰੀਨਾ ਕਪੂਰ ਦੇ ਬੇਟੇ ਜੇਹ ਅਲੀ ਖਾਨ ਦੇ ਪਹਿਲੇ ਜਨਮਦਿਨ ਦੀਆਂ ਤਸਵੀਰਾਂ ਆਈਆਂ ਸਾਹਮਣੇ

Published on

----------- Advertisement -----------

ਕਰੀਨਾ ਕਪੂਰ ਖਾਨ ਅਤੇ ਸੈਫ ਅਲੀ ਖਾਨ ਦੇ ਛੋਟੇ ਬੇਟੇ ਜੇਹ ਅਲੀ ਖਾਨ ਬੀਤੇ ਦਿਨ 1 ਸਾਲ ਦਾ ਹੋ ਗਿਆ ਹੈ। ਬੀਤੀ ਸ਼ਾਮ ਸਾਰਾ ਅਲੀ ਖਾਨ ਨੇ ਜੇਹ ਦੇ ਜਨਮਦਿਨ ਦੀ ਝਲਕ ਦਿਖਾਈ। ਇਸ ਦੌਰਾਨ ਹੁਣ ਜੇਹ ਦੇ ਜਨਮਦਿਨ ਦੀਆਂ ਅਣਦੇਖੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਜਿਸ ‘ਚ ਜੇਹ ਅਲੀ ਖਾਨ ਆਪਣੀ ਮਾਸੀ ਅਤੇ ਭੂਆ ਦੀ ਗੋਦ ‘ਚ ਨਜ਼ਰ ਆ ਰਿਹਾ ਹੈ । ਸੋਸ਼ਲ ਮੀਡੀਆ ‘ਤੇ ਇਨ੍ਹਾਂ ਤਸਵੀਰਾਂ ਨੂੰ ਦਰਸ਼ਕਾਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ।

ਦੱਸ ਦਈਏ ਕਿ ਬੀਤੇ ਦਿਨ ਜੇਹ ਅਲੀ ਖਾਨ ਪੂਰੇ ਇੱਕ ਸਾਲ ਦਾ ਹੋ ਗਿਆ ਸੀ । ਜਿਸ ਦਾ ਬਰਥਡੇ ਬੜੀ ਹੀ ਧੂਮਧਾਮ ਦੇ ਨਾਲ ਮਨਾਇਆ ਗਿਆ । ਜੇਹ ਅਲੀ ਖ਼ਾਨ ਕਰੀਨਾ ਕਪੂਰ ਅਤੇ ਸੈਫ ਅਲੀ ਖਾਨ ਦਾ ਛੋਟਾ ਬੇਟਾ ਹੈ । ਇਸ ਤੋਂ ਪਹਿਲਾਂ ਕਰੀਨਾ ਕਪੂਰ ਖਾਨ ਦਾ ਇੱਕ ਵੱਡਾ ਬੇਟਾ ਤੈਮੂਰ ਅਲੀ ਖਾਨ ਵੀ ਹੈ । ਉਹ ਵੀ ਕਿਊਟਨੈਸ ਦੇ ਮਾਮਲੇ ‘ਚ ਘੱਟ ਨਹੀਂ ਹੈ । ਉਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੁੰਦੀਆਂ ਹਨ ਅਤੇ ਜੇਹ ਅਲੀ ਖਾਨ ਤੈਮੂਰ ਦੀ ਹੀ ਕਾਰਬਨ ਕਾਪੀ ਹੈ ।

ਇਸ ਤੋਂ ਪਹਿਲਾਂ ਸੈਫ ਅਲੀ ਖਾਨ ਨੇ ਅੰਮ੍ਰਿਤਾ ਸਿੰਘ ਦੇ ਨਾਲ ਵਿਆਹ ਕਰਵਾਇਆ ਸੀ ਅਤੇ ਇਸ ਵਿਆਹ ਤੋਂ ਸੈਫ ਅਲੀ ਖਾਨ ਦੇ ਦੋ ਬੱਚੇ ਹਨ ਸਾਰਾ ਅਲੀ ਖਾਨ ਅਤੇ ਇਬ੍ਰਾਹੀਮ ਖਾਨ । ਸਾਰਾ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੀ ਹੈ ਜਦੋਂ ਕਿ ਇਬ੍ਰਾਹੀਮ ਨੇ ਬਾਲੀਵੁੱਡ ਤੋਂ ਦੂਰੀ ਬਣਾਈ ਹੋਈ ਹੈ ।ਬੀਤੇ ਦਿਨ ਸਭ ਨੇ ਰਲ ਕੇ ਨੰਨ੍ਹੇ ਜੇਹ ਅਲੀ ਖ਼ਾਨ ਦਾ ਜਨਮ ਦਿਨ ਮਨਾਇਆ ਸੀ ।ਇਸ ਜਨਮ ਦਿਨ ‘ਤੇ ਕਰਿਸ਼ਮਾ ਕਪੂਰ, ਜੇਹ ਅਲੀ ਖਾਨ ਦੀ ਭੂਆ ਵੀ ਮੌਜੂਦ ਸਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...